ਚੰਡੀਗੜ੍ਹ, 11 ਜੁਲਾਈ (ਦੀਪਕ ਦੱਤਾ): ਸਾਬਕਾ ਮੁੱਖ ਮੰਤਰੀ ਅਤੇ ਸਾਂਸਦ ਚਰਨਜੀਤ ਸਿੰਘ ਚੰਨੀ ਅੱਜ ਸਵੇਰੇ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਨਾਲ ਮੁਲਾਕਾਤ ਕਰਨ ਲਈ ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਦੀ ਰਿਹਾਇਸ਼ ‘ਤੇ ਪਹੁੰਚੇ।
ਇਸ ਦੌਰਾਨ 9 ਵਿਧਾਇਕਾਂ ਸਮੇਤ ਕਈ ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਦੇ ਘਰ ਪਹੁੰਚ ਚੁੱਕੇ ਹਨ, ਜਿਨ੍ਹਾਂ ਵਿੱਚ ਗੁਰਪ੍ਰੀਤ ਸਿੰਘ ਕਾਂਗੜ, ਮੁਹੰਮਦ ਸਦੀਕ, ਨਜ਼ਰ ਸਿੰਘ ਮਾਨਸ਼ਾਹੀਆ, ਕਿੱਕੀ ਢਿੱਲੋਂ ਅਤੇ ਕਈ ਹੋਰ ਆਗੂ ਸ਼ਾਮਲ ਹਨ।








