ਅਗੰਮਪੁਰ ਸਥਿਤ ਸ਼ਰਧਾਲੂਆਂ ਲਈ ਬਣੀ ਟੈਂਟ ਸਿਟੀ ਵਿੱਚ ਅਚਾਨਕ ਲੱਗੀ ਅੱਗ, ਕੋਈ ਜਾਨੀ ਨੁਕਸਾਨ ਨਹੀਂ
ਸ੍ਰੀ ਅਨੰਦਪੁਰ ਸਾਹਿਬ/ਪੰਜਾਬ: 13 ਜੁਲਾਈ 2026 (ਛਤਰਪਾਲ ਸਿੰਘ) ਰੂਪਨਗਰ ਜ਼ਿਲ੍ਹੇ ਦੇ ਸ੍ਰੀ ਅਨੰਦਪੁਰ ਸਾਹਿਬ ਦੇ ਅਗੰਮਪੁਰ ਇਲਾਕੇ ਵਿੱਚ ਸ਼ਰਧਾਲੂਆਂ ਦੀ ਸਹੂਲਤ ਲਈ ਬਣਾਈ ਗਈ ਟੈਂਟ ਸਿਟੀ ਵਿੱਚ ਅੱਜ ਅਚਾਨਕ ਅੱਗ ਲੱਗ ਜਾਣ ਕਾਰਨ ਹੜਕੰਪ ਮੱਚ ਗਿਆ।
ਮੁੱਢਲੀ ਜਾਣਕਾਰੀ ਅਨੁਸਾਰ ਪ੍ਰਸ਼ਾਸਨ ਅਤੇ ਮੌਕੇ ‘ਤੇ ਮੌਜੂਦ ਸਟਾਫ਼ ਨੇ ਤੁਰੰਤ ਕਾਰਵਾਈ ਕਰਦਿਆਂ ਸਾਰੇ ਸ਼ਰਧਾਲੂਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ। ਇਸ ਘਟਨਾ ਵਿੱਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਮਿਲੀ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਖੁਲਾਸਾ ਨਹੀਂ ਹੋ ਸਕਿਆ ਅਤੇ ਅਧਿਕਾਰੀਆਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਅੱਗ ‘ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਗਏ।
ਹਾਦਸੇ ਕਾਰਨ ਟੈਂਟ ਸਿਟੀ ਦੇ ਕੁਝ ਹਿੱਸੇ ਨੂੰ ਨੁਕਸਾਨ ਪਹੁੰਚਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਅਫਵਾਹਾਂ ਤੋਂ ਬਚਣ ਅਤੇ ਅਧਿਕਾਰਤ ਜਾਣਕਾਰੀ ‘ਤੇ ਹੀ ਭਰੋਸਾ ਕਰਨ ਦੀ ਅਪੀਲ ਕੀਤੀ ਹੈ। ਘਟਨਾ ਸਬੰਧੀ ਵਿਸਥਾਰਤ ਰਿਪੋਰਟ ਦੀ ਉਡੀਕ ਕੀਤੀ ਜਾ ਰਹੀ ਹੈ।







