Homeਪੰਜਾਬਧੂਰੀ ਦੇ ਪਿੰਡ ਕਾਂਝਲਾ ਵਿੱਚ 'ਲੋਕ ਮਿਲਣੀ', ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ...

ਧੂਰੀ ਦੇ ਪਿੰਡ ਕਾਂਝਲਾ ਵਿੱਚ ‘ਲੋਕ ਮਿਲਣੀ’, ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਮੌਕੇ ‘ਤੇ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ

Instructions issued to officials for the immediate resolution of villagers' problems; assurance given to prioritize development works.

ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼, ਵਿਕਾਸ ਕਾਰਜਾਂ ਨੂੰ ਪਹਿਲ ਦੇਣ ਦਾ ਭਰੋਸਾ

ਧੂਰੀ: 13 ਜੁਲਾਈ 2026 (ਜਗਦੇਵ ਰੰਚਨਾਂ) : ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਧੂਰੀ ਦੇ ਪਿੰਡ ਕਾਂਝਲਾ ਵਿੱਚ ਆਯੋਜਿਤ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਪਿੰਡ ਵਾਸੀਆਂ ਨਾਲ ਸਿੱਧਾ ਸੰਵਾਦ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ, ਵਿਕਾਸ ਕਾਰਜਾਂ ਨਾਲ ਜੁੜੀਆਂ ਮੰਗਾਂ ਅਤੇ ਸੁਝਾਵਾਂ ਨੂੰ ਧਿਆਨ ਨਾਲ ਸੁਣਿਆ। ਇਸ ਦੌਰਾਨ ਉਨ੍ਹਾਂ ਨੇ ਮੌਕੇ ‘ਤੇ ਹੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋਕਾਂ ਵੱਲੋਂ ਉਠਾਏ ਗਏ ਮਸਲਿਆਂ ਦੇ ਜਲਦ ਨਿਪਟਾਰੇ ਲਈ ਲੋੜੀਂਦੇ ਨਿਰਦੇਸ਼ ਜਾਰੀ ਕੀਤੇ।

ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮਕਸਦ ਸਰਕਾਰੀ ਸੇਵਾਵਾਂ ਨੂੰ ਲੋਕਾਂ ਦੇ ਦਰਵਾਜ਼ੇ ਤੱਕ ਪਹੁੰਚਾਉਣਾ ਅਤੇ ਉਨ੍ਹਾਂ ਨੂੰ ਦਫ਼ਤਰਾਂ ਦੇ ਚੱਕਰਾਂ ਤੋਂ ਮੁਕਤੀ ਦਿਵਾਉਣਾ ਹੈ। ਉਨ੍ਹਾਂ ਕਿਹਾ ਕਿ ‘ਲੋਕ ਮਿਲਣੀ’ ਵਰਗੇ ਪ੍ਰੋਗਰਾਮ ਸਰਕਾਰ ਅਤੇ ਲੋਕਾਂ ਵਿਚਕਾਰ ਸਿੱਧੇ ਸੰਪਰਕ ਨੂੰ ਮਜ਼ਬੂਤ ਕਰ ਰਹੇ ਹਨ, ਜਿਸ ਨਾਲ ਲੋਕਾਂ ਦੀਆਂ ਸ਼ਿਕਾਇਤਾਂ ਦਾ ਤੇਜ਼ੀ ਨਾਲ ਨਿਪਟਾਰਾ ਸੰਭਵ ਹੋ ਰਿਹਾ ਹੈ।

ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਪਿੰਡਾਂ ਦੇ ਵਿਕਾਸ ਅਤੇ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਹਰ ਜਾਇਜ਼ ਮੰਗ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਬਲਾਕ ਸੰਮਤੀ ਧੂਰੀ ਦੇ ਚੇਅਰਮੈਨ ਰਣਜੋਧ ਸਿੰਘ, ਬਸੰਤ ਕੁਮਾਰ, ਪਰਮਜੀਤ ਸਿੰਘ ਅਤੇ ਹੋਰ ਪਤਵੰਤੇ ਵੀ ਮੌਜੂਦ ਰਹੇ।

RELATED ARTICLES
- Advertisment -
Google search engine
Google search engine
Google search engine

Most Popular

Recent Comments