Homeਪਟਿਆਲਾ ਅਪਡੇਟਪਟਿਆਲਾ: ਭਾਖੜਾ ਨਹਿਰ 'ਚ ਡੁੱਬਣ ਨਾਲ ਦੋ ਨੌਜਵਾਨਾਂ ਦੀ ਮੌਤ

ਪਟਿਆਲਾ: ਭਾਖੜਾ ਨਹਿਰ ‘ਚ ਡੁੱਬਣ ਨਾਲ ਦੋ ਨੌਜਵਾਨਾਂ ਦੀ ਮੌਤ

ਪਟਿਆਲਾ, 13 ਜੁਲਾਈ (ਬਲਜੀਤ ਸਰਨਾ):ਪਟਿਆਲਾ ਵਿੱਚ ਭਿਆਨਕ ਗਰਮੀ ਤੋਂ ਰਾਹਤ ਲੈਣ ਲਈ ਨਹਿਰ ਵਿੱਚ ਨਹਾਉਣ ਗਏ ਦੋ ਨੌਜਵਾਨਾਂ ਦੀ ਡੁੱਬਣ ਕਾਰਨ ਮੌਤ ਹੋ ਗਈ। ਇਹ ਦਰਦਨਾਕ ਘਟਨਾ ਨਾਭਾ ਰੋਡ ਸਥਿਤ ਭਾਖੜਾ ਨਹਿਰ ਵਿੱਚ ਵਾਪਰੀ, ਜਿਸ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ।

ਮਿਲੀ ਜਾਣਕਾਰੀ ਅਨੁਸਾਰ ਪੰਜ ਨੌਜਵਾਨ ਕਰੀਬ ਸ਼ਾਮ 4 ਵਜੇ ਭਾਖੜਾ ਨਹਿਰ ਵਿੱਚ ਨਹਾਉਣ ਲਈ ਪਹੁੰਚੇ ਸਨ। ਨਹਾਉਣ ਦੌਰਾਨ ਦੋ ਨੌਜਵਾਨਾਂ ਵਿਚਕਾਰ ਇਹ ਸ਼ਰਤ ਲੱਗੀ ਕਿ ਕੌਣ ਸਭ ਤੋਂ ਪਹਿਲਾਂ ਅੱਗੇ ਤੱਕ ਤੈਰ ਕੇ ਜਾਵੇਗਾ। ਇਸ ਦੌਰਾਨ ਦੋਵੇਂ ਨੌਜਵਾਨ ਪਾਣੀ ਦੇ ਤੇਜ਼ ਵਹਾਅ ਦੀ ਲਪੇਟ ਵਿੱਚ ਆ ਗਏ ਅਤੇ ਡੁੱਬ ਗਏ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਗੋਤਾਖੋਰਾਂ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਕਾਫੀ ਮੁਸ਼ੱਕਤ ਤੋਂ ਬਾਅਦ ਦੋਵੇਂ ਨੌਜਵਾਨਾਂ ਦੀਆਂ ਲਾਸ਼ਾਂ ਨਹਿਰ ਵਿੱਚੋਂ ਬਾਹਰ ਕੱਢੀਆਂ ਗਈਆਂ।

ਇਸ ਹਾਦਸੇ ਤੋਂ ਬਾਅਦ ਮ੍ਰਿਤਕਾਂ ਦੇ ਪਰਿਵਾਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਇਲਾਕੇ ਵਿੱਚ ਗਮ ਦਾ ਮਾਹੌਲ ਬਣਿਆ ਹੋਇਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪ੍ਰਸ਼ਾਸਨ ਅਤੇ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਗਰਮੀ ਤੋਂ ਰਾਹਤ ਲਈ ਨਹਿਰਾਂ, ਦਰਿਆਵਾਂ ਜਾਂ ਡੂੰਘੇ ਪਾਣੀ ਵਾਲੀਆਂ ਥਾਵਾਂ ‘ਤੇ ਨਹਾਉਣ ਤੋਂ ਪਰਹੇਜ਼ ਕੀਤਾ ਜਾਵੇ, ਤਾਂ ਜੋ ਅਜਿਹੇ ਦੁਖਦਾਈ ਹਾਦਸਿਆਂ ਤੋਂ ਬਚਿਆ ਜਾ ਸਕੇ।

 

RELATED ARTICLES
- Advertisment -
Google search engine
Google search engine
Google search engine

Most Popular

Recent Comments