ਚੰਡੀਗੜ੍ਹ ,15ਜੁਲਾਈ(ਜਗਦੇਵ ਸਿੰਘ ਜੱਗੀ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਵਿਭਾਗਾਂ ਵਿੱਚ ਨਿਯੁਕਤ ਕੀਤੇ ਗਏ ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਸੰਦੇਸ਼ ਸਾਂਝਾ ਕਰਦਿਆਂ ਸਾਰੇ ਅਹੁਦੇਦਾਰਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਸ਼ੁਭਕਾਮਨਾਵਾਂ ਦਿੱਤੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਨਿਯੁਕਤ ਅਹੁਦੇਦਾਰਾਂ ਦਾ ‘ਰੰਗਲਾ ਪੰਜਾਬ’ ਟੀਮ ਵਿੱਚ ਨਿੱਘਾ ਸਵਾਗਤ ਹੈ। ਉਨ੍ਹਾਂ ਉਮੀਦ ਜਤਾਈ ਕਿ ਸਾਰੇ ਅਹੁਦੇਦਾਰ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।
ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦੀ ਭਲਾਈ ਲਈ ਦਿਨ-ਰਾਤ ਮਿਹਨਤ ਕਰਨੀ ਹੋਵੇਗੀ ਅਤੇ ਸਾਰੇ ਮਿਲ ਕੇ ਪੰਜਾਬ ਦੀ ਤਰੱਕੀ ਦੇ ਕਾਫ਼ਲੇ ਨੂੰ ਹੋਰ ਅੱਗੇ ਲੈ ਕੇ ਜਾਣਗੇ। ਉਨ੍ਹਾਂ ਨਵੇਂ ਅਹੁਦੇਦਾਰਾਂ ਨੂੰ ਲੋਕ ਹਿੱਤ ਵਿੱਚ ਕੰਮ ਕਰਨ ਦੀ ਅਪੀਲ ਵੀ ਕੀਤੀ।







