ਨੇਪਾਲ, 13 ਸਤੰਬਰ 2025 (ਸ਼ਹੀਦ—ਏ—ਆਜ਼ਮ ਬਿਓਰੋ): ਨੇਪਾਲ ਦੀ ਪਹਿਲੀ ਮਹਿਲਾ ਚੀਫ਼ ਜਸਟਿਸ ਸੁਸ਼ੀਲਾ ਕਾਰਕੀ ਨੇ ਨੇਪਾਲ ਦੀ ਅੰਤਰਿਮ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਰਾਸ਼ਟਰਪਤੀ ਰਾਮਚੰਦਰ ਪੌਡੇਲ ਨੇ ਸੁਸ਼ੀਲਾ ਕਾਰਕੀ ਨੂੰ ਅੰਤਰਿਮ ਪ੍ਰਧਾਨ ਮੰਤਰੀ ਨਿਯੁਕਤ ਕੀਤਾ ਹੈ। ‘ਜੈਨ ਜ਼ੀ’ ਪ੍ਰਦਰਸ਼ਨਕਾਰੀਆਂ, ਆਗੂਆਂ, ਪ੍ਰਧਾਨ ਪੌਡੇਲ ਅਤੇ ਹੋਰ ਕਾਨੂੰਨੀ ਮਾਹਰਾਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਇਸਦੀ ਸਹਿਮਤੀ ਪ੍ਰਗਟ ਕੀਤੀ ਗਈ।
ਸੁਸ਼ੀਲਾ ਕਾਰਕੀ ਕੇਪੀ ਸ਼ਰਮਾ ਓਲੀ ਦੀ ਥਾਂ ਲੈਣਗੇ, ਜਿਨ੍ਹਾਂ ਨੇ ਮੰਗਲਵਾਰ ਨੂੰ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਅਤੇ ਸੋਸ਼ਲ ਮੀਡੀਆ ਪਾਬੰਦੀ ਵਿਰੁੱਧ ਨੌਜਵਾਨਾਂ ਦੇ ਵੱਡੇ ਵਿਰੋਧ ਪ੍ਰਦਰਸ਼ਨਾਂ ਦੌਰਾਨ ਅਸਤੀਫ਼ਾ ਦੇ ਦਿੱਤਾ ਸੀ। ਪੁਲਿਸ ਅਨੁਸਾਰ, ਵਿਰੋਧ ਪ੍ਰਦਰਸ਼ਨਾਂ ਅਤੇ ਇਸ ਨਾਲ ਜੁੜੀਆਂ ਵੱਖ-ਵੱਖ ਘਟਨਾਵਾਂ ਵਿੱਚ ਹੁਣ ਤੱਕ 51 ਲੋਕਾਂ ਦੀ ਜਾਨ ਜਾ ਚੁੱਕੀ ਹੈ।
ਦੱਸ ਦਈਏ ਕਿ ਸੁਸ਼ੀਲਾ ਕਾਰਕੀ ਨੂੰ ਇੱਕ ਇਮਾਨਦਾਰ ਅਕਸ ਵਾਲੀ ਆਗੂ ਵਜੋਂ ਜਾਣਿਆ ਜਾਂਦਾ ਹੈ। ਅੰਤਰਿਮ ਸਰਕਾਰ ਦੀ ਅਗਵਾਈ ਕਰਨ ਲਈ ਕੁਝ ਨੌਜਵਾਨ ਪ੍ਰਦਰਸ਼ਨਕਾਰੀ, ਜੇਨ ਜ਼ੀ ਅੰਦੋਲਨ ਵਿੱਚ ਨੌਜਵਾਨਾਂ ਵਿੱਚ ਪ੍ਰਸਿੱਧ ਰੈਪਰ ਅਤੇ ਕਾਠਮਾਂਡੂ ਦੇ ਮੇਅਰ ਬਾਲੇਨ ਸ਼ਾਹ ਨੇ ਵੀ ਸੁਸ਼ੀਲਾ ਕਾਰਕੀ ਦੇ ਨਾਮ ਦਾ ਸਮਰਥਨ ਕੀਤਾ ਹੈ।







