ਪਟਿਆਲਾ, 13 ਸਤੰਬਰ (ਸ਼ਹੀਦ—ਏ—ਆਜ਼ਮ ਬਿਓਰੋ):
ਅੱਜ ਜਨਰਲ ਸ਼ਿਵਦੇਵ ਸਿੰਘ ਦੀਵਾਨ ਗੁਰਬਚਨ ਸਿੰਘ ਖਾਲਸਾ ਕਾਲਜ, ਪਟਿਆਲਾ ਵਿਚ ਹਿੰਦੀ ਵਿਭਾਗ ਦੁਆਰਾ ਰਾਸ਼ਟਰੀ ਕਵੀ ਦਰਬਾਰ ਆਯੋਜਿਤ ਕੀਤਾ ਗਿਆ। ਜਿਸ ਵਿਚ ਉੱਘੇ ਸਾਹਿਤਿਕ ਕਵੀਆਂ ਅਤੇ ਮਹਾਨ ਸ਼ਖਸੀਅਤਾਂ ਨੇ ਭਾਗ ਲਿਆ।


ਮੈਨੂੰ ਵੀ ਇਸ ਵਿਸ਼ੇਸ਼ ਪ੍ਰੋਗਰਾਮ ਵਿਚ ਹਿੱਸਾ ਲੈਣ ਦਾ ਮੌਕਾ ਮਿਲਿਆ ਅਤੇ ਕਾਲਜ ਦੇ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ, ਵਿਭਾਗ ਦੇ ਮੁੱਖੀ ਡਾ. ਹਰਵਿੰਦਰ ਕੌਰ, ਡਾ. ਗੁਰਮੀਤ ਸਿੰਘ ਵਰਗੀਆਂ ਵਿਸ਼ੇਸ਼ ਸ਼ਖਸੀਅਤਾਂ ਦੇ ਹੱਥੋਂ ਸਨਮਾਨਿਤ ਹੋਣ ਦਾ ਸੁਭਾਗ ਪ੍ਰਾਪਤ ਹੋਇਆ। ਮੈਂ ਇਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ।







