Homeਪਟਿਆਲਾ ਅਪਡੇਟਪਟਿਆਲਾ ਵਿੱਚ ਵਿਆਹੁਤਾ ਵੱਲੋਂ ਖ਼ੁ.ਦ.ਕੁ.ਸ਼ੀ, ਪਤੀ ਸਣੇ ਤਿੰਨ ਖ਼ਿਲਾਫ਼ ਕੇਸ

ਪਟਿਆਲਾ ਵਿੱਚ ਵਿਆਹੁਤਾ ਵੱਲੋਂ ਖ਼ੁ.ਦ.ਕੁ.ਸ਼ੀ, ਪਤੀ ਸਣੇ ਤਿੰਨ ਖ਼ਿਲਾਫ਼ ਕੇਸ

20 ਜੁਲਾਈ, 2026 (ਮਨੋਜ ਵਰਮਾ): ਪਟਿਆਲਾ ਦੇ ਗੋਪਾਲ ਕਾਲੋਨੀ ਇਲਾਕੇ ਵਿੱਚ ਇੱਕ ਵਿਆਹੁਤਾ ਮਹਿਲਾ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ ਸੁਨੀਤਾ ਵਜੋਂ ਹੋਈ ਹੈ, ਜਿਸ ਦਾ ਵਿਆਹ ਸਾਲ 2023 ਵਿੱਚ ਗੋਪਾਲ ਕਾਲੋਨੀ ਨਿਵਾਸੀ ਰਾਹੁਲ ਨਾਲ ਹੋਇਆ ਸੀ।

ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਮ੍ਰਿਤਕਾ ਦੇ ਭਰਾ ਰਾਕੇਸ਼ ਧਰ, ਜੋ ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦਾ ਰਹਿਣ ਵਾਲਾ ਹੈ, ਨੇ ਦੋਸ਼ ਲਗਾਇਆ ਕਿ ਸੁਨੀਤਾ ਨੂੰ ਉਸ ਦੇ ਸਹੁਰੇ ਪਰਿਵਾਰ ਵੱਲੋਂ ਲਗਾਤਾਰ ਮਾਨਸਿਕ ਤੌਰ ’ਤੇ ਤੰਗ ਕੀਤਾ ਜਾਂਦਾ ਸੀ। ਉਸ ਨੇ ਕਿਹਾ ਕਿ ਇਸੇ ਕਾਰਨ ਉਸ ਦੀ ਭੈਣ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

ਸ਼ਿਕਾਇਤ ਮੁਤਾਬਕ 16 ਜੁਲਾਈ ਨੂੰ ਸੁਨੀਤਾ ਨੇ ਆਪਣੀ ਵੱਡੀ ਭੈਣ ਨਾਲ ਫੋਨ ’ਤੇ ਗੱਲਬਾਤ ਦੌਰਾਨ ਦੱਸਿਆ ਸੀ ਕਿ ਉਹ ਸਹੁਰੇ ਪਰਿਵਾਰ ਦੇ ਵਰਤਾਅ ਤੋਂ ਬਹੁਤ ਪਰੇਸ਼ਾਨ ਹੈ ਅਤੇ ਕੋਈ ਸਖ਼ਤ ਕਦਮ ਚੁੱਕ ਸਕਦੀ ਹੈ। ਕੁਝ ਸਮੇਂ ਬਾਅਦ ਉਸ ਵੱਲੋਂ ਆਪਣੇ ਸਹੁਰੇ ਘਰ ਵਿੱਚ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ ਗਈ।

ਥਾਣਾ ਕੋਤਵਾਲੀ ਪਟਿਆਲਾ ਦੇ ਐੱਸਐੱਚਓ ਇੰਸਪੈਕਟਰ ਗੁਰਪ੍ਰੀਤ ਸਿੰਘ ਹਾਂਡਾ ਨੇ ਦੱਸਿਆ ਕਿ ਪਰਿਵਾਰਕ ਮੈਂਬਰ ਦੀ ਸ਼ਿਕਾਇਤ ਦੇ ਆਧਾਰ ’ਤੇ ਮ੍ਰਿਤਕਾ ਦੇ ਪਤੀ ਰਾਹੁਲ, ਸੱਸ ਮੰਨਾ ਦੇਵੀ ਅਤੇ ਨਣਦ ਅਨੂ ਖ਼ਿਲਾਫ਼ ਭਾਰਤੀ ਨਿਆਇਕ ਸੰਹਿਤਾ (ਬੀਐੱਨਐੱਸ) ਦੀ ਧਾਰਾ 108 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਸਾਰੇ ਤੱਥਾਂ ਦੀ ਗਹਿਰਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments