Homeਪਟਿਆਲਾ ਅਪਡੇਟਹਰਿਆਊ ਖੁਰਦ ਜ਼ਮੀਨ ਸੰਘਰਸ਼ ਮਾਮਲੇ 'ਚ 11 ਸਾਲ ਬਾਅਦ ਬਰੀ ਹੋਏ ਕਿਸਾਨਾਂ...

ਹਰਿਆਊ ਖੁਰਦ ਜ਼ਮੀਨ ਸੰਘਰਸ਼ ਮਾਮਲੇ ‘ਚ 11 ਸਾਲ ਬਾਅਦ ਬਰੀ ਹੋਏ ਕਿਸਾਨਾਂ ਦਾ ਸਨਮਾਨ

ਪਟਿਆਲਾ , 20 ਜੁਲਾਈ(ਮਨੋਜ ਵਰਮਾ): ਪਿੰਡ ਹਰਿਆਊ ਖੁਰਦ ਦੀ ਪੰਚਾਇਤੀ ਜ਼ਮੀਨ ਨੂੰ ਲੈ ਕੇ ਸਾਲ 2015 ਵਿੱਚ ਹੋਏ ਸੰਘਰਸ਼ ਨਾਲ ਜੁੜੇ ਮਾਮਲੇ ਵਿੱਚ ਅਦਾਲਤ ਤੋਂ ਬਰੀ ਹੋਏ ਕਿਸਾਨ ਆਗੂਆਂ ਅਤੇ ਸੰਘਰਸ਼ਸ਼ੀਲ ਕਿਸਾਨਾਂ ਦਾ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਵਿਸ਼ੇਸ਼ ਸਮਾਗਮ ਦੌਰਾਨ ਸਨਮਾਨ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਹਰਿਆਊ ਖੁਰਦ ਵਿਖੇ ਸ਼ੁਕਰਾਨੇ ਦੀ ਅਰਦਾਸ ਵੀ ਕੀਤੀ ਗਈ।

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਡਾ. ਦਰਸ਼ਨ ਪਾਲ ਨੇ ਕਿਹਾ ਕਿ 6 ਅਗਸਤ 2015 ਨੂੰ ਪੰਚਾਇਤੀ ਜ਼ਮੀਨ ਤੋਂ ਕਿਸਾਨਾਂ ਨੂੰ ਹਟਾਉਣ ਦੀ ਕਾਰਵਾਈ ਦੌਰਾਨ ਪੁਲਿਸ ਵੱਲੋਂ ਲਾਠੀਚਾਰਜ ਅਤੇ ਭੰਨਤੋੜ ਕੀਤੀ ਗਈ ਸੀ। ਇਸ ਦੌਰਾਨ ਵੱਖ-ਵੱਖ ਕਿਸਾਨ ਜਥੇਬੰਦੀਆਂ ਨਾਲ ਜੁੜੇ 22 ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਗਿਆ ਸੀ।

ਉਨ੍ਹਾਂ ਦੱਸਿਆ ਕਿ ਕਿਸਾਨ ਜਥੇਬੰਦੀਆਂ ਦੇ ਲੰਬੇ ਸੰਘਰਸ਼ ਅਤੇ ਕਾਨੂੰਨੀ ਲੜਾਈ ਤੋਂ ਬਾਅਦ ਅਦਾਲਤ ਨੇ ਕਰੀਬ 11 ਸਾਲ ਬਾਅਦ ਸਾਰੇ ਦੋਸ਼ੀਆਂ ਨੂੰ ਬਾਇੱਜ਼ਤ ਬਰੀ ਕਰ ਦਿੱਤਾ। ਸੰਘਰਸ਼ ਦੌਰਾਨ ਆਪਣਾ ਦੇਹਾਂਤ ਕਰ ਚੁੱਕੇ ਤਿੰਨ ਕਿਸਾਨਾਂ ਦੇ ਪਰਿਵਾਰਾਂ ਨੂੰ ਵੀ ਸਮਾਗਮ ਵਿੱਚ ਸਨਮਾਨਿਤ ਕੀਤਾ ਗਿਆ।

ਸਮਾਗਮ ਦੌਰਾਨ ਕਿਸਾਨ ਆਗੂਆਂ ਨੇ ਸਾਂਝੀਆਂ ਅਤੇ ਪੰਚਾਇਤੀ ਜ਼ਮੀਨਾਂ ਦੀ ਰੱਖਿਆ ਲਈ ਕਿਸਾਨਾਂ ਨੂੰ ਇਕਜੁੱਟ ਰਹਿਣ ਅਤੇ ਆਪਣੇ ਹੱਕਾਂ ਲਈ ਸੰਘਰਸ਼ ਜਾਰੀ ਰੱਖਣ ਦਾ ਸੱਦਾ ਦਿੱਤਾ। ਇਸ ਮੌਕੇ ਕਈ ਕਿਸਾਨ ਆਗੂ, ਸਮਾਜ ਸੇਵੀ ਅਤੇ ਵਕੀਲ ਵੀ ਮੌਜੂਦ ਰਹੇ।

ਪਿੰਡ ਹਰਿਆਊ ਖੁਰਦ ਦੀ ਪੰਚਾਇਤੀ ਜ਼ਮੀਨ ਨੂੰ ਲੈ ਕੇ ਸਾਲ 2015 ਵਿੱਚ ਹੋਏ ਸੰਘਰਸ਼ ਨਾਲ ਜੁੜੇ ਮਾਮਲੇ ਵਿੱਚ ਅਦਾਲਤ ਤੋਂ ਬਰੀ ਹੋਏ ਕਿਸਾਨ ਆਗੂਆਂ ਅਤੇ ਸੰਘਰਸ਼ਸ਼ੀਲ ਕਿਸਾਨਾਂ ਦਾ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਵਿਸ਼ੇਸ਼ ਸਮਾਗਮ ਦੌਰਾਨ ਸਨਮਾਨ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਹਰਿਆਊ ਖੁਰਦ ਵਿਖੇ ਸ਼ੁਕਰਾਨੇ ਦੀ ਅਰਦਾਸ ਵੀ ਕੀਤੀ ਗਈ।

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਡਾ. ਦਰਸ਼ਨ ਪਾਲ ਨੇ ਕਿਹਾ ਕਿ 6 ਅਗਸਤ 2015 ਨੂੰ ਪੰਚਾਇਤੀ ਜ਼ਮੀਨ ਤੋਂ ਕਿਸਾਨਾਂ ਨੂੰ ਹਟਾਉਣ ਦੀ ਕਾਰਵਾਈ ਦੌਰਾਨ ਪੁਲਿਸ ਵੱਲੋਂ ਲਾਠੀਚਾਰਜ ਅਤੇ ਭੰਨਤੋੜ ਕੀਤੀ ਗਈ ਸੀ। ਇਸ ਦੌਰਾਨ ਵੱਖ-ਵੱਖ ਕਿਸਾਨ ਜਥੇਬੰਦੀਆਂ ਨਾਲ ਜੁੜੇ 22 ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਗਿਆ ਸੀ।

ਉਨ੍ਹਾਂ ਦੱਸਿਆ ਕਿ ਕਿਸਾਨ ਜਥੇਬੰਦੀਆਂ ਦੇ ਲੰਬੇ ਸੰਘਰਸ਼ ਅਤੇ ਕਾਨੂੰਨੀ ਲੜਾਈ ਤੋਂ ਬਾਅਦ ਅਦਾਲਤ ਨੇ ਕਰੀਬ 11 ਸਾਲ ਬਾਅਦ ਸਾਰੇ ਦੋਸ਼ੀਆਂ ਨੂੰ ਬਾਇੱਜ਼ਤ ਬਰੀ ਕਰ ਦਿੱਤਾ। ਸੰਘਰਸ਼ ਦੌਰਾਨ ਆਪਣਾ ਦੇਹਾਂਤ ਕਰ ਚੁੱਕੇ ਤਿੰਨ ਕਿਸਾਨਾਂ ਦੇ ਪਰਿਵਾਰਾਂ ਨੂੰ ਵੀ ਸਮਾਗਮ ਵਿੱਚ ਸਨਮਾਨਿਤ ਕੀਤਾ ਗਿਆ।

ਸਮਾਗਮ ਦੌਰਾਨ ਕਿਸਾਨ ਆਗੂਆਂ ਨੇ ਸਾਂਝੀਆਂ ਅਤੇ ਪੰਚਾਇਤੀ ਜ਼ਮੀਨਾਂ ਦੀ ਰੱਖਿਆ ਲਈ ਕਿਸਾਨਾਂ ਨੂੰ ਇਕਜੁੱਟ ਰਹਿਣ ਅਤੇ ਆਪਣੇ ਹੱਕਾਂ ਲਈ ਸੰਘਰਸ਼ ਜਾਰੀ ਰੱਖਣ ਦਾ ਸੱਦਾ ਦਿੱਤਾ। ਇਸ ਮੌਕੇ ਕਈ ਕਿਸਾਨ ਆਗੂ, ਸਮਾਜ ਸੇਵੀ ਅਤੇ ਵਕੀਲ ਵੀ ਮੌਜੂਦ ਰਹੇ।

RELATED ARTICLES
- Advertisment -
Google search engine
Google search engine
Google search engine

Most Popular

Recent Comments