Homeਪਟਿਆਲਾ ਅਪਡੇਟਨਾਭਾ 'ਚ ਰੇਹੜੀ ਵਾਲੇ ਨੂੰ ਲੁੱਟਣ ਵਾਲੇ ਦੋ ਮੁਲਜ਼ਮ 24 ਘੰਟਿਆਂ ਵਿੱਚ...

ਨਾਭਾ ‘ਚ ਰੇਹੜੀ ਵਾਲੇ ਨੂੰ ਲੁੱਟਣ ਵਾਲੇ ਦੋ ਮੁਲਜ਼ਮ 24 ਘੰਟਿਆਂ ਵਿੱਚ ਕਾਬੂ

ਪੁਲਿਸ ਨੇ ਮੌਕੇ ‘ਤੇ ਲੈ ਜਾ ਕੇ ਕਰਵਾਈ ਜਾਂਚ

ਨਾਭਾ: 20 ਜੁਲਾਈ 2026 (ਬਲਜੀਤ ਸਰਨਾ) : ਨਾਭਾ ਦੇ ਹਾਥੀ ਖਾਨਾ ਮੁਹੱਲੇ ਵਿੱਚ ਇੱਕ ਪ੍ਰਵਾਸੀ ਫਲ ਰੇਹੜੀ ਵਾਲੇ ਤੋਂ ਤੇਜ਼ਧਾਰ ਹਥਿਆਰ ਦੀ ਨੋਕ ‘ਤੇ ਨਗਦੀ ਅਤੇ ਕੇਲੇ ਲੁੱਟਣ ਵਾਲੇ ਦੋ ਨੌਜਵਾਨਾਂ ਨੂੰ ਨਾਭਾ ਪੁਲਿਸ ਨੇ ਘਟਨਾ ਦੇ 24 ਘੰਟਿਆਂ ਦੇ ਅੰਦਰ ਹੀ ਗ੍ਰਿਫ਼ਤਾਰ ਕਰ ਲਿਆ। ਵਾਰਦਾਤ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਤੁਰੰਤ ਕਾਰਵਾਈ ਕਰਦਿਆਂ ਦੋਵੇਂ ਮੁਲਜ਼ਮਾਂ ਨੂੰ ਕਾਬੂ ਕੀਤਾ।

ਡੀਐੱਸਪੀ ਗੁਰਿੰਦਰ ਸਿੰਘ ਬੱਲ ਦੀ ਅਗਵਾਈ ਹੇਠ ਪੁਲਿਸ ਟੀਮ ਦੋਵੇਂ ਮੁਲਜ਼ਮਾਂ ਨੂੰ ਉਸੇ ਥਾਂ ‘ਤੇ ਲੈ ਕੇ ਪਹੁੰਚੀ, ਜਿੱਥੇ ਉਨ੍ਹਾਂ ਨੇ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਪੁਲਿਸ ਦਾ ਕਹਿਣਾ ਹੈ ਕਿ ਇਸ ਕਾਰਵਾਈ ਦਾ ਮਕਸਦ ਲੋਕਾਂ ਵਿੱਚ ਪੈਦਾ ਹੋਏ ਡਰ ਨੂੰ ਦੂਰ ਕਰਨਾ ਅਤੇ ਕਾਨੂੰਨ-ਵਿਵਸਥਾ ਪ੍ਰਤੀ ਭਰੋਸਾ ਮਜ਼ਬੂਤ ਕਰਨਾ ਹੈ।

ਪੀੜਤ ਪ੍ਰਵਾਸੀ ਰੇਹੜੀ ਵਾਲੇ ਨੇ ਦੱਸਿਆ ਕਿ ਦੋ ਨੌਜਵਾਨ ਉਸ ਦਾ ਪਿੱਛਾ ਕਰ ਰਹੇ ਸਨ। ਮੌਕਾ ਮਿਲਣ ‘ਤੇ ਉਨ੍ਹਾਂ ਨੇ ਤੇਜ਼ਧਾਰ ਹਥਿਆਰ ਦਿਖਾ ਕੇ ਉਸ ਤੋਂ ਕਰੀਬ 2,500 ਰੁਪਏ ਦੀ ਨਗਦੀ ਲੁੱਟ ਲਈ ਅਤੇ ਜਾਂਦੇ ਸਮੇਂ ਇੱਕ ਦਰਜਨ ਕੇਲੇ ਵੀ ਨਾਲ ਲੈ ਗਏ। ਉਸ ਨੇ ਦੋਵੇਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਨਾਭਾ ਪੁਲਿਸ ਦਾ ਧੰਨਵਾਦ ਕੀਤਾ।

ਗ੍ਰਿਫ਼ਤਾਰ ਕੀਤੇ ਗਏ ਇੱਕ ਮੁਲਜ਼ਮ ਨੇ ਆਪਣੀ ਗਲਤੀ ਮੰਨਦਿਆਂ ਕਿਹਾ ਕਿ ਉਸ ਤੋਂ ਗਲਤੀ ਹੋਈ ਹੈ ਅਤੇ ਉਹ ਭਵਿੱਖ ਵਿੱਚ ਅਜਿਹਾ ਕੋਈ ਗਲਤ ਕੰਮ ਨਹੀਂ ਕਰੇਗਾ।

ਡੀਐੱਸਪੀ ਗੁਰਿੰਦਰ ਸਿੰਘ ਬੱਲ ਨੇ ਦੱਸਿਆ ਕਿ ਦੋਵੇਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਦਾ ਪੁਲਿਸ ਰਿਮਾਂਡ ਹਾਸਲ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਦੋ-ਦੋ ਅਪਰਾਧਿਕ ਮਾਮਲੇ ਦਰਜ ਹਨ। ਪੁਲਿਸ ਹੁਣ ਇਹ ਵੀ ਜਾਂਚ ਕਰ ਰਹੀ ਹੈ ਕਿ ਕੀ ਉਹ ਹੋਰ ਵਾਰਦਾਤਾਂ ਵਿੱਚ ਵੀ ਸ਼ਾਮਲ ਰਹੇ ਹਨ।

RELATED ARTICLES
- Advertisment -
Google search engine
Google search engine
Google search engine

Most Popular

Recent Comments