Homeਪੰਜਾਬਰਾਮਗੜ੍ਹ ਸੰਧੂਆਂ ਦੇ ਨੌਜਵਾਨ ਦੇ ਕ.ਤ.ਲ ਮਾਮਲੇ 'ਚ ਤਿੰਨ ਗ੍ਰਿਫ਼ਤਾਰ

ਰਾਮਗੜ੍ਹ ਸੰਧੂਆਂ ਦੇ ਨੌਜਵਾਨ ਦੇ ਕ.ਤ.ਲ ਮਾਮਲੇ ‘ਚ ਤਿੰਨ ਗ੍ਰਿਫ਼ਤਾਰ

ਲਹਿਰਾ :21ਜੁਲਾਈ,2026 (ਬਲਜੀਤ ਸਰਨਾ): ਥਾਣਾ ਲਹਿਰਾ ਪੁਲਿਸ ਨੇ ਪਿੰਡ ਰਾਮਗੜ੍ਹ ਸੰਧੂਆਂ ਦੇ 19 ਸਾਲਾ ਨੌਜਵਾਨ ਹਰਮਨਦੀਪ ਦੇ ਕਤਲ ਦੀ ਗੁੱਥੀ ਸੁਲਝਾਉਣ ਦਾ ਦਾਅਵਾ ਕਰਦਿਆਂ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮਾਮਲੇ ਵਿੱਚ ਕਤਲ ਅਤੇ ਚੋਰੀ ਦੀਆਂ ਧਾਰਾਵਾਂ ਵੀ ਸ਼ਾਮਲ ਕਰ ਦਿੱਤੀਆਂ ਹਨ।

ਜਾਂਚ ਅਧਿਕਾਰੀਆਂ ਮੁਤਾਬਕ ਹਰਮਨਦੀਪ ਦੇ ਪਿਤਾ ਬਲਕਾਰ ਸਿੰਘ ਨੇ ਆਪਣੇ ਪੁੱਤਰ ਦੇ ਲਾਪਤਾ ਹੋਣ ਸਬੰਧੀ 15 ਜੁਲਾਈ ਨੂੰ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਉਨ੍ਹਾਂ ਦੱਸਿਆ ਸੀ ਕਿ ਹਰਮਨਦੀਪ 5 ਜੁਲਾਈ ਤੋਂ ਘਰ ਨਹੀਂ ਪਰਤਿਆ ਸੀ। ਜਾਂਚ ਦੌਰਾਨ ਪੁਲਿਸ ਨੂੰ ਕੁਝ ਸ਼ੱਕੀ ਵਿਅਕਤੀਆਂ ਬਾਰੇ ਸੁਰਾਗ ਮਿਲੇ, ਜਿਨ੍ਹਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਗਈ।

ਪੁੱਛਗਿੱਛ ਦੌਰਾਨ ਤਿੰਨਾਂ ਨੇ ਕਥਿਤ ਤੌਰ ‘ਤੇ ਜੁਰਮ ਕਬੂਲ ਕਰਦਿਆਂ ਦੱਸਿਆ ਕਿ ਹਰਮਨਦੀਪ ਦੀ ਹੱਤਿਆ ਕਰਨ ਤੋਂ ਬਾਅਦ ਉਸ ਦੀ ਲਾਸ਼ ਖਾਈ ਬਸਤੀ ਨੇੜੇ ਇਕ ਟਾਹਲੀ ਦੇ ਦਰੱਖਤ ਹੇਠਾਂ ਦੱਬ ਦਿੱਤੀ ਸੀ। ਪੁਲਿਸ ਨੇ ਦੱਸੇ ਸਥਾਨ ‘ਤੇ ਪਹੁੰਚ ਕੇ ਲਾਸ਼ ਬਰਾਮਦ ਕਰ ਲਈ, ਜੋ ਕਾਫ਼ੀ ਹੱਦ ਤੱਕ ਗਲੀ-ਸੜੀ ਹਾਲਤ ਵਿੱਚ ਮਿਲੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੋਨੂ, ਮੰਗੂ ਕੁਮਾਰ ਅਤੇ ਲਖਣ ਵਜੋਂ ਹੋਈ ਹੈ। ਤਿੰਨੇ ਖਾਈ ਬਸਤੀ, ਲਹਿਰਾ ਦੇ ਰਹਿਣ ਵਾਲੇ ਦੱਸੇ ਜਾਂਦੇ ਹਨ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਨੇ ਹਰਮਨਦੀਪ ਤੋਂ ਕਰੀਬ 2 ਹਜ਼ਾਰ ਰੁਪਏ ਅਤੇ ਉਸ ਦਾ ਮੋਬਾਈਲ ਫੋਨ ਹਾਸਲ ਕਰਨ ਦੇ ਇਰਾਦੇ ਨਾਲ ਪਹਿਲਾਂ ਲੁੱਟ ਕੀਤੀ ਅਤੇ ਫਿਰ ਉਸ ਦੀ ਹੱਤਿਆ ਕਰ ਦਿੱਤੀ।

ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਦੀ ਪਛਾਣ ਉਸ ਦੇ ਕੱਪੜਿਆਂ ਰਾਹੀਂ ਕੀਤੀ। ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਫੋਰੈਂਸਿਕ ਮਾਹਿਰਾਂ ਦੀ ਨਿਗਰਾਨੀ ਹੇਠ ਕਰਵਾਇਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਮੌਤ ਦੇ ਕਾਰਨਾਂ ਅਤੇ ਹੋਰ ਤੱਥਾਂ ਬਾਰੇ ਵਧੇਰੇ ਸਪੱਸ਼ਟਤਾ ਮਿਲੇਗੀ। ਫਿਲਹਾਲ ਤਿੰਨਾਂ ਮੁਲਜ਼ਮਾਂ ਦਾ ਇਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments