Homeਪਟਿਆਲਾ ਅਪਡੇਟਪਟਿਆਲਾ 'ਚ ਵਿਦਿਆਰਥੀਆਂ ਦਾ ਸ਼ਾਂਤਮਈ ਪ੍ਰਦਰਸ਼ਨ, ਸੋਨਮ ਵਾਂਗਚੁੱਕ ਦੇ ਧਰਨੇ ਨੂੰ ਦਿੱਤਾ...

ਪਟਿਆਲਾ ‘ਚ ਵਿਦਿਆਰਥੀਆਂ ਦਾ ਸ਼ਾਂਤਮਈ ਪ੍ਰਦਰਸ਼ਨ, ਸੋਨਮ ਵਾਂਗਚੁੱਕ ਦੇ ਧਰਨੇ ਨੂੰ ਦਿੱਤਾ ਸਮਰਥਨ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਕੀਤੀ ਮੰਗ
ਪਟਿਆਲਾ, 21 ਜੁਲਾਈ: (ਬਲਜੀਤ ਸਰਨਾ): ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ ‘ਤੇ ਸਮਾਜ ਸੇਵੀ ਅਤੇ ਵਾਤਾਵਰਣ ਕਾਰਕੁਨ ਸੋਨਮ ਵਾਂਗਚੁੱਕ ਦੇ ਸਮਰਥਨ ਵਿੱਚ ਚੱਲ ਰਹੇ ਧਰਨੇ ਦੇ ਹੱਕ ਵਿੱਚ ਅੱਜ ਪਟਿਆਲਾ ਦੇ ਫੁਹਾਰਾ ਚੌਂਕ ਵਿਖੇ ਵਿਦਿਆਰਥੀਆਂ ਵੱਲੋਂ ਸ਼ਾਂਤਮਈ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਵਿਦਿਆਰਥੀਆਂ ਨੇ ਹੱਥਾਂ ਵਿੱਚ ਤਖ਼ਤੀਆਂ ਫੜ ਕੇ ਆਪਣੀਆਂ ਮੰਗਾਂ ਅਤੇ ਵਿਚਾਰ ਲੋਕਾਂ ਤੱਕ ਪਹੁੰਚਾਏ।
ਪ੍ਰਦਰਸ਼ਨ ਵਿੱਚ ਸ਼ਾਮਲ ਵਿਦਿਆਰਥੀਆਂ ਨੇ ਕਿਹਾ ਕਿ ਇਹ ਕਿਸੇ ਵੀ ਸਿਆਸੀ ਪਾਰਟੀ ਜਾਂ ਜਥੇਬੰਦੀ ਵੱਲੋਂ ਨਹੀਂ, ਸਗੋਂ ਉਨ੍ਹਾਂ ਵਿਦਿਆਰਥੀਆਂ ਵੱਲੋਂ ਕੀਤਾ ਗਿਆ ਹੈ ਜੋ ਦੇਸ਼ ਵਿੱਚ ਸਿੱਖਿਆ ਪ੍ਰਣਾਲੀ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਦੇਖਣਾ ਚਾਹੁੰਦੇ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਸਿੱਖਿਆ ਦੇ ਨਾਮ ‘ਤੇ ਹੋ ਰਹੀਆਂ ਬੇਨਿਯਮੀਆਂ ਅਤੇ ਘੁਟਾਲਿਆਂ ਨੂੰ ਰੋਕਣ ਲਈ ਸਰਕਾਰ ਨੂੰ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ।
ਵਿਦਿਆਰਥੀਆਂ ਨੇ ਦੱਸਿਆ ਕਿ ਉਹ ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਸ਼ਾਂਤਮਈ ਢੰਗ ਨਾਲ ਲੋਕਾਂ ਨੂੰ ਜੰਤਰ-ਮੰਤਰ ‘ਤੇ ਚੱਲ ਰਹੇ ਪ੍ਰਦਰਸ਼ਨ ਬਾਰੇ ਜਾਗਰੂਕ ਕਰਨ ਦੀ ਯੋਜਨਾ ਬਣਾ ਰਹੇ ਸਨ। ਇਸ ਮੁਹਿੰਮ ਦੀ ਸ਼ੁਰੂਆਤ ਅੱਜ ਪਟਿਆਲਾ ਤੋਂ ਕੀਤੀ ਗਈ, ਜਿੱਥੇ ਫੁਹਾਰਾ ਚੌਂਕ ਵਿਖੇ ਇਕੱਠੇ ਹੋ ਕੇ ਉਨ੍ਹਾਂ ਨੇ ਸੋਨਮ ਵਾਂਗਚੁੱਕ ਵੱਲੋਂ ਉਠਾਏ ਜਾ ਰਹੇ ਮੁੱਦਿਆਂ ਦੇ ਹੱਕ ਵਿੱਚ ਆਪਣਾ ਸਮਰਥਨ ਦਰਜ ਕਰਵਾਇਆ।
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ NEET ਪੇਪਰ ਲੀਕ ਵਰਗੀਆਂ ਘਟਨਾਵਾਂ ਨੇ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਸ ਮਾਮਲੇ ਵਿੱਚ ਨਾ ਤਾਂ ਕੇਂਦਰ ਸਰਕਾਰ ਨੇ ਆਪਣੀ ਜ਼ਿੰਮੇਵਾਰੀ ਸਵੀਕਾਰੀ ਅਤੇ ਨਾ ਹੀ ਸਬੰਧਤ ਕੇਂਦਰੀ ਸਿੱਖਿਆ ਮੰਤਰੀ ਖ਼ਿਲਾਫ਼ ਕੋਈ ਕਾਰਵਾਈ ਕੀਤੀ ਗਈ।
ਵਿਦਿਆਰਥੀਆਂ ਨੇ ਮੰਗ ਕੀਤੀ ਕਿ ਦੇਸ਼ ਦੇ ਨੌਜਵਾਨਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਸਿੱਖਿਆ ਪ੍ਰਣਾਲੀ ਮੁਹੱਈਆ ਕਰਵਾਈ ਜਾਵੇ ਅਤੇ NEET ਪੇਪਰ ਲੀਕ ਵਰਗੇ ਮਾਮਲਿਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ। ਉਨ੍ਹਾਂ ਨੇ ਕੇਂਦਰੀ ਸਿੱਖਿਆ ਮੰਤਰੀ ਤੋਂ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਸਤੀਫ਼ਾ ਦੇਣ ਦੀ ਵੀ ਮੰਗ ਕੀਤੀ।
ਖ਼ਾਸ ਗੱਲ ਇਹ ਰਹੀ ਕਿ ਇਸ ਪ੍ਰਦਰਸ਼ਨ ਵਿੱਚ ਇੱਕ ਅਜਿਹਾ ਵਿਦਿਆਰਥੀ ਵੀ ਸ਼ਾਮਲ ਹੋਇਆ ਜਿਸ ਨੇ ਖੁਦ NEET ਦੀ ਪ੍ਰੀਖਿਆ ਦਿੱਤੀ ਸੀ। ਇਸ ਤੋਂ ਇਲਾਵਾ ਛੋਟੇ-ਛੋਟੇ ਬੱਚਿਆਂ ਨੇ ਵੀ ਹੱਥਾਂ ਵਿੱਚ ਤਖ਼ਤੀਆਂ ਫੜ ਕੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਵਿੱਚ ਹਿੱਸਾ ਲਿਆ ਅਤੇ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਦੀ ਮੰਗ ਦਾ ਸਮਰਥਨ ਕੀਤਾ।
RELATED ARTICLES
- Advertisment -
Google search engine
Google search engine
Google search engine

Most Popular

Recent Comments