Homeਪਟਿਆਲਾ ਅਪਡੇਟਡੰਪ ਸਾਈਟ ਦੀ ਸਫ਼ਾਈ ਅਤੇ ਡੌਗ ਸ਼ੈਲਟਰ ਹਾਊਸ ਦੇ ਨਿਰਮਾਣ ਨੂੰ ਲੈ...

ਡੰਪ ਸਾਈਟ ਦੀ ਸਫ਼ਾਈ ਅਤੇ ਡੌਗ ਸ਼ੈਲਟਰ ਹਾਊਸ ਦੇ ਨਿਰਮਾਣ ਨੂੰ ਲੈ ਕੇ ਨਗਰ ਨਿਗਮ ਅਧਿਕਾਰੀਆਂ ਦਾ ਵਿਸ਼ੇਸ਼ ਦੌਰਾ

ਪਟਿਆਲਾ, 22  ਜੁਲਾਈ, 2026 ਬਲਜੀਤ ਸਰਨਾ) : ਸ਼ਹਿਰ ਦੀ ਸਫ਼ਾਈ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਡੰਪ ਹਾਊਸ ਅਤੇ ਆਵਾਰਾ ਕੁੱਤਿਆਂ ਦੀ ਸੰਭਾਲ ਲਈ ਬਣਾਏ ਜਾ ਰਹੇ ਡੋਗ ਸ਼ੈਲਟਰ ਹਾਊਸ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਨਗਰ ਨਿਗਮ ਦੇ ਕਮਿਸ਼ਨਰ ਪੂਜਾ ਸਿਆਲ ਗਰੇਵਾਲ, ਮੇਅਰ ਕੁੰਦਨ ਗੋਗੀਆ ਅਤੇ ਸੈਨੇਟਰੀ ਇੰਸਪੈਕਟਰ ਹਰਵਿੰਦਰ ਸਿੰਘ ਵੱਲੋਂ ਡੰਪ ਸਾਈਟ ਅਤੇ ਨਵ ਨਿਰਮਾਣ ਅਧੀਨ ਡੋਗ ਸ਼ੈਲਟਰ  ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਮੌਕੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਰਹੇ।

ਇਸ ਦੌਰਾਨ ਅਧਿਕਾਰੀਆਂ ਨੇ ਡੰਪ ਸਾਈਟ ‘ਤੇ ਕੂੜੇ ਦੇ ਨਿਪਟਾਰੇ, ਸਫ਼ਾਈ ਪ੍ਰਬੰਧਾਂ ਅਤੇ ਮਸ਼ੀਨਰੀ ਦੀ ਕਾਰਗੁਜ਼ਾਰੀ ਦਾ ਬਰੀਕੀ ਨਾਲ ਜਾਇਜ਼ਾ ਲਿਆ। ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡੰਪ ਸਾਈਟ ‘ਤੇ ਸਫ਼ਾਈ ਦੇ ਮਿਆਰ ਨੂੰ ਹੋਰ ਬਿਹਤਰ ਬਣਾਇਆ ਜਾਵੇ ਅਤੇ ਕੂੜੇ ਦੇ ਵਿਗਿਆਨਕ ਨਿਪਟਾਰੇ ਲਈ ਹਰ ਸੰਭਵ ਕਦਮ ਚੁੱਕਿਆ ਜਾਵੇ, ਤਾਂ ਜੋ ਵਾਤਾਵਰਣ ਦੀ ਸੁਰੱਖਿਆ ਦੇ ਨਾਲ-ਨਾਲ ਆਲੇ-ਦੁਆਲੇ ਦੇ ਇਲਾਕਿਆਂ ਦੇ ਵਸਨੀਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ।  ਉਪਰੰਤ ਟੀਮ ਵੱਲੋਂ ਨਵੇਂ ਬਣ ਰਹੇ ਡੌਗ ਸ਼ੈਲਟਰ ਹਾਊਸ ਦਾ ਵੀ ਦੌਰਾ ਕੀਤਾ ਗਿਆ। ਇਸ ਦੌਰਾਨ ਨਿਰਮਾਣ ਕਾਰਜ ਦੀ ਪ੍ਰਗਤੀ, ਉਪਲਬਧ ਸਹੂਲਤਾਂ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਪ੍ਰਾਪਤ ਕੀਤੀ ਗਈ। ਅਧਿਕਾਰੀਆਂ ਨੇ ਨਿਰਮਾਣ ਕਾਰਜ ਨੂੰ ਨਿਰਧਾਰਿਤ ਸਮੇਂ ਅੰਦਰ ਉੱਚ ਗੁਣਵੱਤਾ ਨਾਲ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

ਇਸ ਦੌਰਾਨ ਕਮਿਸ਼ਨਰ ਪੂਜਾ ਸਿਆਲ ਗਰੇਵਾਲ, ਮੇਅਰ ਕੁੰਦਨ ਗੋਗੀਆ ਅਤੇ ਸੈਨੇਟਰੀ ਇੰਸਪੈਕਟਰ ਹਰਵਿੰਦਰ ਸਿੰਘ ਨੇ ਸਬੰਧਤ ਅਧਿਕਾਰੀਆਂ ਨੂੰ ਸਫ਼ਾਈ ਪ੍ਰਬੰਧਾਂ ਵਿੱਚ ਹੋਰ ਸੁਧਾਰ ਲਿਆਉਣ, ਡੰਪ ਸਾਈਟ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਅਤੇ ਡੌਗ ਸ਼ੈਲਟਰ ਹਾਊਸ ਦੇ ਨਿਰਮਾਣ ਨੂੰ ਤੇਜ਼ੀ ਨਾਲ ਪੂਰਾ ਕਰਨ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਸ਼ਹਿਰ ਦੇ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਪ੍ਰਦਾਨ ਕਰਨ ਲਈ ਇਸ ਤਰ੍ਹਾਂ ਦੇ ਨਿਰੀਖਣ ਅਤੇ ਸਮੀਖਿਆ ਦੌਰੇ ਲਗਾਤਾਰ ਜਾਰੀ ਰਹਿਣਗੇ।

RELATED ARTICLES
- Advertisment -
Google search engine
Google search engine
Google search engine

Most Popular

Recent Comments