Homeਪਟਿਆਲਾ ਅਪਡੇਟਗੁਰੂ ਰਵਿਦਾਸ ਜੀ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਨੂੰ ਮਿਲ ਰਿਹਾ ਭਰਪੂਰ...

ਗੁਰੂ ਰਵਿਦਾਸ ਜੀ ਦੇ ਜੀਵਨ ‘ਤੇ ਆਧਾਰਿਤ ਡਾਕੂਮੈਂਟਰੀ ਨੂੰ ਮਿਲ ਰਿਹਾ ਭਰਪੂਰ ਹੁੰਗਾਰਾ

ਪਟਿਆਲਾ, 22 ਜੁਲਾਈ, 2026 (ਬਲਜੀਤ ਸਰਨਾ):  ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਰਧਾ ਭਾਵਨਾ ਨਾਲ ਮਨਾਉਣ ਤਹਿਤ ਲੋਕਾਂ ਨੂੰ ਗੁਰੂ ਜੀ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਜਾਣੂ ਕਰਵਾਉਣ ਲਈ ਵਿਸ਼ੇਸ਼ ਡਾਕੂਮੈਂਟਰੀ ਲਗਾਤਾਰ ਰਾਜਪੁਰਾ ਦੇ ਪਿੰਡਾਂ ਵਿਚ ਦਿਖਾਈ ਜਾ ਰਹੀ ਹੈ। ਇਹ ਪ੍ਰਗਟਾਵਾ ਰਾਜਪੁਰਾ ਦੇ ਐੱਸ.ਡੀ.ਐਮ. ਰਵਿੰਦਰ ਸਿੰਘ ਨੇ ਕਰਦਿਆ ਦੱਸਿਆ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਸੰਦੇਸ਼ ਦਿੰਦੀ ਵਿਸ਼ੇਸ਼ ਡਾਕੂਮੈਂਟਰੀ ਰੋਜ਼ਾਨਾ 8 ਪਿੰਡਾਂ ‘ਚ ਲੋਕ ਬਹੁਤ ਉਤਸ਼ਾਹ ਨਾਲ ਦੇਖ ਰਹੇ ਹਨ।

ਐੱਸ.ਡੀ.ਐਮ. ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਗਰੂਰ ਤੋਂ ਇਨ੍ਹਾਂ ਵਿਸ਼ੇਸ਼ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਨ੍ਹਾਂ ਵਿਸ਼ੇਸ਼ ਵੈਨਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫ਼ੇ ਅਤੇ ਪਵਿੱਤਰ ਸਿੱਖਿਆਵਾਂ ‘ਤੇ ਆਧਾਰਿਤ 30 ਮਿੰਟ ਦੀ ਦਸਤਾਵੇਜ਼ੀ ਪਿੰਡ-ਪਿੰਡ ਵਿੱਚ ਜਾ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਬੀਤੀ ਰਾਤ ਰਾਜਪੁਰਾ ਬਲਾਕ ‘ਚ ਪਿੰਡ ਭਾਪਾਲ ਅਤੇ ਨਲਾਸ ਕਲਾਂ ਵਿਖੇ ਦਿਖਾਈ ਗਈ। ਇਸ ਦਸਤਾਵੇਜ਼ੀ ਨੂੰ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਦੇਖਦੇ ਹੋਏ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸਮਾਨਤਾ, ਸਮਾਜਿਕ ਨਿਆਂ, ਪ੍ਰਭੂ ਭਗਤੀ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਤੋਂ ਪ੍ਰੇਰਣਾ ਹਾਸਲ ਕਰ ਰਹੇ ਹਨ।

ਇਸ ਦੌਰਾਨ ਇਹ ਦਸਤਾਵੇਜ਼ੀ ਫ਼ਿਲਮ ਦੇਖਣ ਵਾਲੇ ਪਿੰਡਾਂ ਦੇ ਵਸਨੀਕਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਡਾਕੂਮੈਂਟਰੀ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੂੰ ਸੱਚੀ ਸ਼ਰਧਾਂਜਲੀ ਹੈ ਅਤੇ ਅਜਿਹੇ ਉਪਰਾਲੇ ਸਮਾਜ ਵਿੱਚ ਆਪਸੀ ਸਦਭਾਵਨਾ ਨੂੰ ਹੋਰ ਮਜ਼ਬੂਤ ਕਰਨ ਸਮੇਤ ਨੌਜਵਾਨ ਪੀੜ੍ਹੀ ਨੂੰ ਆਪਣੇ ਮਹਾਨ ਗੁਰੂਆਂ ਦੇ ਜੀਵਨ ਅਤੇ ਆਦਰਸ਼ਾਂ ਨਾਲ ਜੋੜਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਣਗੇ। ਇਸ ਮੌਕੇ ਪਿੰਡਾਂ ਦੇ ਪੰਚਾਇਤੀ ਨੁਮਾਇੰਦੇ, ਸਮਾਜ ਸੇਵੀ, ਧਾਰਮਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

 

RELATED ARTICLES
- Advertisment -
Google search engine
Google search engine
Google search engine

Most Popular

Recent Comments