Homeਹਰਿਆਣਾਪੰਜਾਬ ਚ ਹੜ੍ਹ ਪੀੜਿ੍ਹਤਾਂ ਦੀ ਮਦਦ ਲਈ ਹਰਿਆਣਾ ਦੀ ਅਭੈ ਸਿੰਘ ਚੌਟਾਲਾ...

ਪੰਜਾਬ ਚ ਹੜ੍ਹ ਪੀੜਿ੍ਹਤਾਂ ਦੀ ਮਦਦ ਲਈ ਹਰਿਆਣਾ ਦੀ ਅਭੈ ਸਿੰਘ ਚੌਟਾਲਾ ਦੀ ਇਨੈਲੋ ਪਾਰਟੀ ਆਈ ਅੱਗੇ

ਹਰਿਆਣਾ,15 ਸਤੰਬਰ (ਸ਼ਹੀਦ—ਏ—ਆਜ਼ਮ ਬਿਓਰੋ): ਇਨੈਲੋ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਭੈ ਸਿੰਘ ਚੌਟਾਲਾ ਨੇ ਪੰਜਾਬ ਦੇ ਹੜ੍ਹ ਪੀੜਿ੍ਹਤਾਂ ਦੀ ਮਦਦ ਲਈ ਐਲਾਨ ਕੀਤਾ ਹੈ ਕਿ ਪੰਜਾਬ ਦੇ ਲਗਭਗ 350 ਪਿੰਡਾਂ ਨੂੰ ਉਹ ਪੂਰਾ ਸਹਿਯੋਗ ਕਰਨਗੇ।

ਚੌਟਾਲਾ ਨੇ ਕਿਹਾ ਕਿ ਹੜ੍ਹਾਂ ਨੇ ਫਾਜ਼ਿਲਕਾ, ਫਿਰੋਜ਼ਪੁਰ ਅਤੇ ਸੰਗਰੂਰ ਜ਼ਿਲ੍ਹਿਆਂ ਦੇ ਕਈ ਪਿੰਡਾਂ ਵਿੱਚ ਤਬਾਹੀ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਲਈ ਪਾਰਟੀ ਵਰਕਰਾਂ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ ਤਾਂ ਜੋ ਉਹ ਇਨ੍ਹਾਂ ਪਿੰਡਾਂ ਵਿੱਚ ਰਾਹਤ ਕਾਰਜ ਅਤੇ ਮਦਦ ਕਰ ਸਕਣ। ਪੰਜਾਬ ਵਿੱਚ ਹੜ੍ਹਾਂ ਨਾਲ ਹਜ਼ਾਰਾਂ ਲੋਕ ਅਤੇ ਜਾਨਵਰ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ।

ਅਭੈ ਸਿੰਘ ਚੌਟਾਲਾ ਨੇ ਕਿਹਾ ਕਿ ਸਾਡੇ ਵਰਕਰ ਇਨ੍ਹਾਂ ਪਿੰਡਾਂ ਵਿੱਚ ਰਾਸ਼ਨ, ਦਵਾਈਆਂ ਅਤੇ ਜਾਨਵਰਾਂ ਲਈ ਚਾਰਾ ਭੇਜ ਰਹੇ ਹਨ। ਇਨੈਲੋ ਪਾਰਟੀ ਇਸ ਸੰਕਟ ਦੀ ਘੜੀ ਵਿੱਚ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਨਾਲ ਖੜ੍ਹੀ ਹੈ ਅਤੇ ਪਿੰਡਾਂ ਦੀ ਹਰ ਸੰਭਵ ਮਦਦ ਕਰ ਰਹੀ ਹੈ। ਇਸ ਦੇ ਨਾਲ ਹੀ ਅਭੈ ਸਿੰਘ ਚੌਟਾਲਾ ਨੇ ਹਰਿਆਣਾ ਵਿੱਚ ਹੜ੍ਹਾਂ ਨੂੰ ਲੈ ਕੇ ਵੀ ਸਰਕਾਰ ਨੂੰ ਝਾੜ ਪਾਈ ਕਿ ਸੂਬੇ ਦੇ ਕਈ ਪਿੰਡ ਵੀ ਹੜ੍ਹਾਂ ਦੀ ਮਾਰ ਹੇਠ ਆਏ ਹਨ। ਇਸ ਲਈ ਭਾਜਪਾ ਸਰਕਾਰ ਨੂੰ ਹਰਿਆਣਾ ਨੂੰ ਹੜ੍ਹ ਪ੍ਰਭਾਵਿਤ ਸੂਬਾ ਐਲਾਨਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਮੁਆਵਜ਼ਾ ਦੇਣਾ ਚਾਹੀਦਾ ਹੈ।

ਅਭੈ ਚੌਟਾਲਾ ਨੇ ਕਾਂਗਰਸ ਪਾਰਟੀ ਦੇ ਰਾਹੁਲ ਗਾਂਧੀ ਨੂੰ ਵੀ ਨਹੀਂ ਬਖਸ਼ਿਆ ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੀ ਜ਼ਿੰਮੇਵਾਰੀ ਨਿਭਾਉਣ ਦੀ ਬਜਾਏ, ਅੱਜ ਕਾਂਗਰਸ ਆਗੂ ਪੂਰੀ ਤਰ੍ਹਾਂ ਗਾਇਬ ਹੈ। ਵਿਡੰਬਨਾ ਇਹ ਹੈ ਕਿ ਸੱਤਾਧਾਰੀ ਪਾਰਟੀ ਅਤੇ ਮੁੱਖ ਵਿਰੋਧੀ ਪਾਰਟੀ ਕਾਂਗਰਸ ਦੇ ਆਗੂਆਂ ਕੋਲ ਲੋਕਾਂ ਦੀ ਮਦਦ ਕਰਨ ਦੀ ਨਾ ਤਾਂ ਇੱਛਾ ਹੈ ਅਤੇ ਨਾ ਹੀ ਸਮਾਂ ।

RELATED ARTICLES
- Advertisment -
Google search engine
Google search engine
Google search engine

Most Popular

Recent Comments