Homeਦੇਸ਼ਪੇਪਰ ਲੀਕ ਮਾਮਲੇ ’ਤੇ ਬਾਲੀਵੁੱਡ-ਪੰਜਾਬੀ ਸਿਤਾਰੇ ਵਿਦਿਆਰਥੀਆਂ ਨਾਲ

ਪੇਪਰ ਲੀਕ ਮਾਮਲੇ ’ਤੇ ਬਾਲੀਵੁੱਡ-ਪੰਜਾਬੀ ਸਿਤਾਰੇ ਵਿਦਿਆਰਥੀਆਂ ਨਾਲ

23 ਜੁਲਾਈ, 2026 (ਜਗਦੇਵ ਰੰਚਨਾਂ): ਪੰਜਾਬ ਵਿੱਤ ਪੇਪਰ ਲੀਕ ਮਾਮਲੇ ‘ਚ ਵਿਦਿਆਰਥੀਆਂ ਦੇ ਸਮਰਥਨ ‘ਚ ਕਈ ਫਿਲਮੀ ਅਤੇ ਪੰਜਾਬੀ ਅਦਾਕਾਰ ਸਾਹਮਣੇ ਆਏ ਹਨ । ਦਿਲਜੀਤ ਦੋਸਾਂਝ, ਸੋਨੂੰ ਸੂਦ, ਸੋਨਮ ਬਾਜਵਾ ਅਤੇ ਗਿੱਪੀ ਗਰੇਵਾਲ ਵਰਗੇ ਕਲਾਕਾਰਾਂ ਨੇ ਵਿਦਿਆਰਥੀਆਂ ‘ਤੇ ਹੋਏ ਲਾਠੀਚਾਰਜ ਦੀ ਨਿਖੇਧੀ ਕੀਤੀ ਹੈ ਅਤੇ ਉਨ੍ਹਾਂ ਦੀ ਆਵਾਜ਼ ਨੂੰ ਪ੍ਰਸ਼ਾਸਨ ਤੱਕ ਪਹੁੰਚਾਉਣ ਦੀ ਅਪੀਲ ਕੀਤੀ ਹੈ ।

ਸਲਮਾਨ ਖਾਨ ਨੇ ਸੋਸ਼ਲ ਮੀਡੀਆ ਤੇ ਇੱਕ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੇ ਆਪਣੇ ਭਵਿੱਖ ਅਤੇ ਦੇਸ਼ ਦੀ ਬਿਹਤਰ ਸਿੱਖਿਆ ਪ੍ਰਣਾਲੀ ਲਈ ਜਿਸ ਤਰ੍ਹਾਂ ਇਕੱਠੇ ਹੋ ਕੇ ਆਵਾਜ਼ ਉਠਾਈ ਹੈ, ਉਹ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਪੇਪਰ ਲੀਕ ਵਰਗੇ ਮੁੱਦੇ ਵਿਦਿਆਰਥੀਆਂ ਦੇ ਭਵਿੱਖ ਨਾਲ ਜੁੜੇ ਹੋਏ ਹਨ ਅਤੇ ਇਸ ’ਤੇ ਗੰਭੀਰਤਾ ਨਾਲ ਧਿਆਨ ਦੇਣ ਦੀ ਲੋੜ ਹੈ।

ਸੋਨੂੰ ਸੂਦ ਨੇ ਕਿਹਾ ਕਿ ਸ਼ੁਰੂਆਤ ਵਿੱਚ ਇਹ ਅੰਦੋਲਨ ਸ਼ਾਂਤਮਈ ਸੀ, ਪਰ ਬਾਅਦ ਵਿੱਚ ਹਿੰਸਾ ਹੋਣਾ ਦੁਖਦਾਈ ਹੈ। ਉਨ੍ਹਾਂ ਜ਼ਖਮੀ ਵਿਦਿਆਰਥੀਆਂ ਲਈ ਹਮਦਰਦੀ ਜਤਾਈ ਅਤੇ ਕਿਹਾ ਕਿ ਇਸ ਮੁੱਦੇ ਦਾ ਹੱਲ ਸਿੱਖਿਆ ਪ੍ਰਣਾਲੀ ਨੂੰ ਬਿਹਤਰ ਬਣਾਉਣ ’ਤੇ ਕੇਂਦਰਿਤ ਹੋਣਾ ਚਾਹੀਦਾ ਹੈ।

ਦਿਲਜੀਤ ਦੋਸਾਂਝ ਨੇ ਇਹ ਵੀ ਅਪੀਲ ਕੀਤੀ ਕਿ ਵਿਦਿਆਰਥੀਆਂ ਦੇ ਇਸ ਅੰਦੋਲਨ ਨੂੰ ਰਾਜਨੀਤਿਕ ਰੰਗ ਨਹੀਂ ਦਿੱਤਾ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਹ ਮੁੱਦਾ ਵਿਦਿਆਰਥੀਆਂ ਅਤੇ ਸਿੱਖਿਆ ਪ੍ਰਣਾਲੀ ਨਾਲ ਸਬੰਧਤ ਹੈ ਅਤੇ ਇਸ ਦਾ ਸਿਹਰਾ ਉਨ੍ਹਾਂ ਨੌਜਵਾਨਾਂ ਨੂੰ ਮਿਲਣਾ ਚਾਹੀਦਾ ਹੈ ਜੋ ਬਿਹਤਰ ਪ੍ਰਬੰਧ ਲਈ ਆਪਣੀ ਆਵਾਜ਼ ਉਠਾ ਰਹੇ ਹਨ।

ਉਨ੍ਹਾਂ ਨੇ ਸਿੱਖਿਆ ਨੂੰ ਹੋਰ ਆਕਰਸ਼ਕ ਅਤੇ ਮਜ਼ਬੂਤ ਬਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ ਤਾਂ ਜੋ ਭਾਰਤ ਇੱਕ ਵੱਡਾ ਸਿੱਖਿਆ ਕੇਂਦਰ ਬਣ ਸਕੇ।

ਪੇਪਰ ਲੀਕ ਮਾਮਲੇ ਨੂੰ ਲੈ ਕੇ ਵਿਦਿਆਰਥੀਆਂ ਦੇ ਪ੍ਰਦਰਸ਼ਨਾਂ ਨੂੰ ਫਿਲਮ ਜਗਤ ਦੀਆਂ ਕਈ ਹਸਤੀਆਂ ਵੱਲੋਂ ਵੀ ਸਮਰਥਨ ਮਿਲਿਆ ਹੈ। ਇਨ੍ਹਾਂ ਵਿੱਚ ਨਸੀਰੂਦੀਨ ਸ਼ਾਹ, ਰਤਨਾ ਪਾਠਕ ਸ਼ਾਹ, ਸ਼ਬਾਨਾ ਆਜ਼ਮੀ, ਪ੍ਰਕਾਸ਼ ਰਾਜ, ਰਾਜਕੁਮਾਰ ਰਾਓ, ਰੇਵਤੀ, ਟੋਵਿਨੋ ਥਾਮਸ ਅਤੇ ਅਨੁਰਾਗ ਕਸ਼ਯਪ ਵਰਗੇ ਨਾਮ ਸ਼ਾਮਲ ਹਨ।

RELATED ARTICLES
- Advertisment -
Google search engine
Google search engine
Google search engine

Most Popular

Recent Comments