Homeਪੰਜਾਬਸੁਲਤਾਨਪੁਰ ਲੋਧੀ ਵਿੱਚ ਰਫ਼ਤਾਰ ਦਾ ਕਹਿਰ, ਕਾਰ ਹਾਦਸੇ ਵਿੱਚ ਤਿੰਨ ਜ਼ਖ਼ਮੀ

ਸੁਲਤਾਨਪੁਰ ਲੋਧੀ ਵਿੱਚ ਰਫ਼ਤਾਰ ਦਾ ਕਹਿਰ, ਕਾਰ ਹਾਦਸੇ ਵਿੱਚ ਤਿੰਨ ਜ਼ਖ਼ਮੀ

ਸੁਲਤਾਨਪੁਰ ਲੋਧੀ 23 ਜੁਲਾਈ, 2026 (ਦੀਪਕ ਦੱਤਾ):ਕਪੂਰਥਲਾ ਜ਼ਿਲ੍ਹੇ ਦੇ ਸੁਲਤਾਨਪੁਰ ਲੋਧੀ ਨੇੜੇ ਪਿੰਡ ਡੱਲਾ ਕੋਲ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਇੱਕ ਮਾਸੂਮ ਬੱਚੀ ਦੀ ਮੌਤ ਹੋ ਗਈ, ਜਦਕਿ ਇੱਕ ਮਹਿਲਾ ਸਮੇਤ ਤਿੰਨ ਹੋਰ ਲੋਕ ਗੰਭੀਰ ਜ਼ਖ਼ਮੀ ਹੋ ਗਏ।

ਜਾਣਕਾਰੀ ਮੁਤਾਬਕ, ਤਾਸਪੁਰ ਵੱਲੋਂ ਆ ਰਹੀ ਇੱਕ ਤੇਜ਼ ਰਫ਼ਤਾਰ ਕਾਰ ਅਚਾਨਕ ਬੇਕਾਬੂ ਹੋ ਗਈ ਅਤੇ ਸੜਕ ਕਿਨਾਰੇ ਬੈਠੀ ਇੱਕ ਪ੍ਰਵਾਸੀ ਮਹਿਲਾ ਅਤੇ ਉਸ ਦੇ ਤਿੰਨ ਬੱਚਿਆਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਹਾਦਸਾ ਇੰਨਾ ਭਿਆਨਕ ਸੀ ਕਿ ਬੱਚੀ ਵੈਸ਼ਵੀ (ਪੁੱਤਰੀ ਪ੍ਰਵੀਨ ਸ਼ਾਹ, ਵਾਸੀ ਡੱਲਾ) ਨੇ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਦਮ ਤੋੜ ਦਿੱਤਾ।

ਹਾਦਸੇ ਵਿੱਚ ਮਹਿਲਾ ਲਾਲੋ ਅਤੇ ਉਸ ਦੇ ਦੋ ਬੱਚੇ ਸੂਰੀਆ ਅਤੇ ਸ਼ਿਵਮ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਹਨ। ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਤਿੰਨਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਜਲੰਧਰ ਰੈਫਰ ਕੀਤਾ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਘਟਨਾ ਦੀ ਜਾਣਕਾਰੀ ਮਿਲਣ ‘ਤੇ ਥਾਣਾ ਸੁਲਤਾਨਪੁਰ ਲੋਧੀ ਦੇ ਮੁਖੀ ਸਬ-ਇੰਸਪੈਕਟਰ ਦਵਿੰਦਰ ਪਾਲ ਪੁਲਿਸ ਟੀਮ ਸਮੇਤ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਹਾਦਸੇ ਵਾਲੀ ਥਾਂ ਦਾ ਮੁਆਇਨਾ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਥਾਣਾ ਮੁਖੀ ਨੇ ਦੱਸਿਆ ਕਿ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ ਅਤੇ ਜਾਂਚ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਘਟਨਾ ਤੋਂ ਬਾਅਦ ਪਿੰਡ ਡੱਲਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸੋਗ ਦਾ ਮਾਹੌਲ ਹੈ।

ਸਥਾਨਕ ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਤੇਜ਼ ਰਫ਼ਤਾਰ ਨਾਲ ਵਾਹਨ ਚਲਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਅਜਿਹੇ ਹਾਦਸਿਆਂ ਨੂੰ ਰੋਕਿਆ ਜਾ ਸਕੇ।

RELATED ARTICLES
- Advertisment -
Google search engine
Google search engine
Google search engine

Most Popular

Recent Comments