Homeਪੰਜਾਬਲਗਾਤਾਰ ਮੀਂਹ ਨਾਲ ਗੁਰਦਾਸਪੁਰ ਦੇ ਸਰਹੱਦੀ ਪਿੰਡਾਂ 'ਚ ਹੜ੍ਹਾਂ ਦਾ ਖ਼ਤਰਾ, ਲੋਕਾਂ...

ਲਗਾਤਾਰ ਮੀਂਹ ਨਾਲ ਗੁਰਦਾਸਪੁਰ ਦੇ ਸਰਹੱਦੀ ਪਿੰਡਾਂ ‘ਚ ਹੜ੍ਹਾਂ ਦਾ ਖ਼ਤਰਾ, ਲੋਕਾਂ ਵਿੱਚ ਚਿੰਤਾ ਵਧੀ

ਗੁਰਦਾਸਪੁਰ 24 ਜੁਲਾਈ, 2026 (ਹਰਸ਼ਲੀਨ ਸਿੰਘ): ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਇੱਕ ਵਾਰ ਫਿਰ ਹੜ੍ਹਾਂ ਦੇ ਖ਼ਤਰੇ ਦਾ ਸਾਹਮਣਾ ਕਰ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਲਗਾਤਾਰ ਤੇਜ਼ ਬਾਰਿਸ਼ ਕਾਰਨ ਦੋਰਾਂਗਲਾ ਬਲਾਕ ਦੇ ਕਈ ਸਰਹੱਦੀ ਪਿੰਡਾਂ ਵਿੱਚ ਪਾਣੀ ਭਰਨਾ ਸ਼ੁਰੂ ਹੋ ਗਿਆ ਹੈ, ਜਿਸ ਨਾਲ ਸਥਾਨਕ ਲੋਕਾਂ ਵਿੱਚ ਚਿੰਤਾ ਦਾ ਮਾਹੌਲ ਬਣ ਗਿਆ ਹੈ।

ਪਿੰਡ ਆਦੀ, ਚੌਂਤਰਾ, ਸਲਾਚ ਅਤੇ ਨੇੜਲੇ ਇਲਾਕਿਆਂ ਵਿੱਚੋਂ ਲੰਘਣ ਵਾਲੇ ਨੋਮਣੀ ਨਾਲਿਆਂ ਦਾ ਜਲ ਪੱਧਰ ਤੇਜ਼ੀ ਨਾਲ ਵੱਧ ਰਿਹਾ ਹੈ। ਇਸ ਦੇ ਨਾਲ ਹੀ ਪਹਾੜੀ ਇਲਾਕਿਆਂ ਵਿੱਚ ਹੋ ਰਹੀ ਭਾਰੀ ਵਰਖਾ ਕਾਰਨ ਰਾਵੀ ਅਤੇ ਉੱਜ ਦਰਿਆਵਾਂ ਵਿੱਚ ਵੀ ਪਾਣੀ ਦਾ ਵਹਾਅ ਵਧ ਗਿਆ ਹੈ, ਜਿਸ ਕਾਰਨ ਹੇਠਲੇ ਖੇਤਰਾਂ ਵਿੱਚ ਹੜ੍ਹਾਂ ਦੀ ਸੰਭਾਵਨਾ ਵਧਦੀ ਜਾ ਰਹੀ ਹੈ।

ਕਈ ਥਾਵਾਂ ‘ਤੇ ਨਾਲਿਆਂ ਦਾ ਪਾਣੀ ਲਿੰਕ ਸੜਕਾਂ ਤੱਕ ਪਹੁੰਚ ਗਿਆ ਹੈ, ਜਿਸ ਨਾਲ ਆਵਾਜਾਈ ਪ੍ਰਭਾਵਿਤ ਹੋਈ ਹੈ। ਸੜਕਾਂ ‘ਤੇ ਪਾਣੀ ਭਰਨ ਕਾਰਨ ਲੋਕਾਂ ਨੂੰ ਰੋਜ਼ਾਨਾ ਦੇ ਕੰਮਾਂ ਲਈ ਆਉਣ-ਜਾਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਸਥਾਨਕ ਨਿਵਾਸੀਆਂ ਨੇ ਦੱਸਿਆ ਕਿ ਭਾਰਤ-ਪਾਕਿਸਤਾਨ ਸਰਹੱਦ ਨੇੜੇ ਸਥਿਤ ਕੁਝ ਬੀਐੱਸਐੱਫ ਚੌਕੀਆਂ ਨੂੰ ਜਾਣ ਵਾਲੇ ਰਸਤੇ ਵੀ ਪਾਣੀ ਵਿੱਚ ਡੁੱਬ ਗਏ ਹਨ। ਇਸ ਕਾਰਨ ਸੁਰੱਖਿਆ ਬਲਾਂ ਦੀ ਆਵਾਜਾਈ ਅਤੇ ਲੋੜੀਂਦੀ ਸਮੱਗਰੀ ਦੀ ਸਪਲਾਈ ਪ੍ਰਭਾਵਿਤ ਹੋ ਰਹੀ ਹੈ।

ਪਿੰਡ ਵਾਸੀਆਂ ਨੇ ਦੋਸ਼ ਲਗਾਇਆ ਕਿ ਪਿਛਲੇ ਸਾਲ ਦੇ ਹੜ੍ਹਾਂ ਤੋਂ ਬਾਅਦ ਵੀ ਜਲ ਨਿਕਾਸੀ ਪ੍ਰਣਾਲੀ ਨੂੰ ਸੁਧਾਰਨ ਲਈ ਪ੍ਰਭਾਵਸ਼ਾਲੀ ਕਦਮ ਨਹੀਂ ਚੁੱਕੇ ਗਏ। ਡਰੇਨਾਂ ਵਿੱਚ ਗਾਦ, ਜੰਗਲੀ ਬੂਟਿਆਂ ਅਤੇ ਕੂੜੇ ਦੀ ਸਫ਼ਾਈ ਨਾ ਹੋਣ ਕਾਰਨ ਮੀਂਹ ਦਾ ਪਾਣੀ ਰੁਕ ਰਿਹਾ ਹੈ।

ਇਲਾਕਾ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸੰਭਾਵਿਤ ਹੜ੍ਹਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਤੁਰੰਤ ਜਲ ਨਿਕਾਸੀ ਦੇ ਪ੍ਰਬੰਧ ਕੀਤੇ ਜਾਣ, ਬੰਨ੍ਹਾਂ ਨੂੰ ਮਜ਼ਬੂਤ ਕੀਤਾ ਜਾਵੇ ਅਤੇ ਸਰਹੱਦੀ ਪਿੰਡਾਂ ਵਿੱਚ ਰਾਹਤ ਅਤੇ ਬਚਾਅ ਲਈ ਪਹਿਲਾਂ ਤੋਂ ਹੀ ਯੋਜਨਾ ਲਾਗੂ ਕੀਤੀ ਜਾਵੇ, ਤਾਂ ਜੋ ਜਾਨ-ਮਾਲ ਅਤੇ ਪਸ਼ੂ ਧਨ ਦਾ ਨੁਕਸਾਨ ਰੋਕਿਆ ਜਾ ਸਕੇ।

RELATED ARTICLES
- Advertisment -
Google search engine
Google search engine
Google search engine

Most Popular

Recent Comments