ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਖਨੌਰੀ ਸਰਹੱਦ (The Khanuri Border) ‘ਤੇ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Farmer Leader Jagjit Singh Dallewal) ਦੀ ਸਿਹਤ ਵਿਗੜਦੀ ਜਾ ਰਹੀ ਹੈ। ਡੱਲੇਵਾਲ ਪਿਛਲੇ 13 ਦਿਨਾਂ ਤੋਂ ਮਰਨ ਵਰਤ ‘ਤੇ ਹਨ। ਡੱਲੇਵਾਲ ਦਾ ਰੁਟੀਨ ਚੈਕਅੱਪ ਕਰਨ ਵਾਲੇ ਡਾਕਟਰਾਂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
ਉਨ੍ਹਾਂ ਦੱਸਿਆ ਕਿ ਡੱਲੇਵਾਲ ਦੇ ਗੁਰਦੇ ਖਰਾਬ ਹੋ ਗਏ ਹਨ। ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਗੁਰਦੇ ਲਗਭਗ ਖਰਾਬ ਹੋ ਚੁੱਕੇ ਹਨ। ਹੁਣ ਉਨ੍ਹਾਂ ਦਾ ਭਾਰ ਵੀ 9 ਕਿਲੋਗ੍ਰਾਮ ਤੋਂ ਵੱਧ ਘਟ ਗਿਆ ਹੈ। ਉਨ੍ਹਾਂ ਦੀ ਸਿਹਤ ਦਿਨੋ-ਦਿਨ ਵਿਗੜਦੀ ਜਾ ਰਹੀ ਹੈ। ਜੇਕਰ ਅਗਲੇ ਦੋ ਦਿਨ ਅਜਿਹਾ ਹੀ ਜਾਰੀ ਰਿਹਾ ਤਾਂ ਸਥਿਤੀ ਹੋਰ ਵਿਗੜ ਸਕਦੀ ਹੈ।