Homeਪੰਜਾਬਵਿੱਤ ਮੰਤਰੀ ਹਰਪਾਲ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ, ਆਂਗਣਵਾੜੀ ਵਰਕਰਾਂ...

ਵਿੱਤ ਮੰਤਰੀ ਹਰਪਾਲ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ, ਆਂਗਣਵਾੜੀ ਵਰਕਰਾਂ ਲਈ ਬੀਮਾ ਯੋਜਨਾ ‘ਤੇ ਜ਼ੋਰ

ਚੰਡੀਗੜ੍ਹ 24 ਜੁਲਾਈ, 2026 (ਮਨੋਜ ਵਰਮਾ): ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ‘ਤੇ ਚਰਚਾ ਕੀਤੀ। ਮੀਟਿੰਗ ਦੌਰਾਨ ਸਿੱਖਿਆ ਵਿਭਾਗ ਨਾਲ ਸਬੰਧਤ ਪੰਜ ਯੂਨੀਅਨਾਂ, ਦੋ ਆਂਗਣਵਾੜੀ ਜਥੇਬੰਦੀਆਂ ਅਤੇ ਇੱਕ ਆਊਟਸੋਰਸ ਮੁਲਾਜ਼ਮ ਯੂਨੀਅਨ ਦੇ ਨੁਮਾਇੰਦੇ ਮੌਜੂਦ ਰਹੇ।

ਵਿੱਤ ਮੰਤਰੀ ਨੇ ਸਮਾਜਿਕ ਸੁਰੱਖਿਆ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦੇ ਜੀਵਨ ਬੀਮੇ ਨੂੰ ਯਕੀਨੀ ਬਣਾਉਣ ਲਈ ਸਬੰਧਤ ਬੈਂਕਾਂ ਨਾਲ ਤਾਲਮੇਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਉਨ੍ਹਾਂ ਦੇ ਹੱਲ ਲਈ ਜ਼ਰੂਰੀ ਕਦਮ ਚੁੱਕੇ ਜਾਣਗੇ।

ਮੀਟਿੰਗ ਦੌਰਾਨ ਵੱਖ-ਵੱਖ ਯੂਨੀਅਨਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਵਿੱਤ ਮੰਤਰੀ ਨੂੰ ਸੌਂਪੇ ਗਏ। ਬੇਰੁਜ਼ਗਾਰ ਬੀਐੱਡ ਟੈੱਟ ਪਾਸ ਅਧਿਆਪਕ ਯੂਨੀਅਨ, ਪੀਐੱਸਟੀਈਟੀ ਪਾਸ ਆਰਟ ਐਂਡ ਕਰਾਫਟ ਸੰਘਰਸ਼ ਯੂਨੀਅਨ, ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ, ਐੱਸਐੱਸਏ/ਐੱਮਡੀਐੱਮ ਨਾਨ-ਟੀਚਿੰਗ ਕਰਮਚਾਰੀ ਯੂਨੀਅਨ ਅਤੇ ਏਡਿਡ ਸਕੂਲ ਸਟਾਫ ਫਰੰਟ ਨੇ ਆਪਣੇ ਮੁੱਦੇ ਰੱਖੇ।

ਇਸ ਤੋਂ ਇਲਾਵਾ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ), ਜੁਝਾਰੂ ਆਂਗਣਵਾੜੀ ਵਰਕਰ/ਹੈਲਪਰ ਯੂਨੀਅਨ ਅਤੇ ਇਨਲਿਸਟਮੈਂਟ-ਆਊਟਸੋਰਸ ਕੋਆਰਡੀਨੇਸ਼ਨ ਕਮੇਟੀ ਨੇ ਵੀ ਆਪਣੀਆਂ ਮੰਗਾਂ ਤੋਂ ਜਾਣੂ ਕਰਵਾਇਆ।

ਆਊਟਸੋਰਸ ਅਤੇ ਇਨਲਿਸਟਮੈਂਟ ਮੁਲਾਜ਼ਮਾਂ ਵੱਲੋਂ 2026 ਦੇ ਪ੍ਰਸਤਾਵਿਤ ਕਰਮਚਾਰੀ ਬਿੱਲਾਂ ਵਿੱਚ ਉਨ੍ਹਾਂ ਦੀ ਰਸਮੀ ਸ਼ਮੂਲੀਅਤ, ਸੇਵਾਮੁਕਤੀ ਬਾਅਦ ਦੇ ਲਾਭਾਂ ਦੀ ਗਾਰੰਟੀ ਅਤੇ ਨਿਰਧਾਰਤ ਘੱਟੋ-ਘੱਟ ਤਨਖ਼ਾਹਾਂ ਦੀ ਮੰਗ ਕੀਤੀ ਗਈ।

ਵਿੱਤ ਮੰਤਰੀ ਨੇ ਯੂਨੀਅਨਾਂ ਦੇ ਪ੍ਰਤੀਨਿਧੀਆਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ‘ਤੇ ਵਿਚਾਰ ਕਰੇਗੀ ਅਤੇ ਜਲਦ ਹੱਲ ਲਈ ਸਬੰਧਤ ਵਿਭਾਗਾਂ ਨਾਲ ਕਾਰਵਾਈ ਕੀਤੀ ਜਾਵੇਗੀ।

RELATED ARTICLES
- Advertisment -
Google search engine
Google search engine
Google search engine

Most Popular

Recent Comments