Homeਪੰਜਾਬਸਕੂਲੀ ਵਾਹਨਾਂ ਦੀ 30 ਮਾਪਦੰਡਾਂ 'ਤੇ ਕੀਤੀ ਜਾ ਰਹੀ ਹੈ ਚੈਕਿੰਗ :...

ਸਕੂਲੀ ਵਾਹਨਾਂ ਦੀ 30 ਮਾਪਦੰਡਾਂ ‘ਤੇ ਕੀਤੀ ਜਾ ਰਹੀ ਹੈ ਚੈਕਿੰਗ : ਬਬਨਦੀਪ ਸਿੰਘ ਵਾਲੀਆ

ਪਟਿਆਲਾ, 17 ਜੂਨ:

ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਨੇ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਬੈਠਕ ਦੌਰਾਨ ਕਿਹਾ ਕਿ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਜ਼ਿਲ੍ਹੇ ਦੇ ਸਾਰੇ ਸਕੂਲਾਂ ਦੇ ਬੱਚਿਆਂ ਨੂੰ ਲਿਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾਵੇਗੀ। ਇਸ ਲਈ ਆਰ.ਟੀ.ਓ. ਦਫ਼ਤਰ ਵੱਲੋਂ ਸਮਾਂ ਸਾਰਣੀ ਤਿਆਰ ਕਰ ਲਈ ਗਈ ਹੈ ਤੇ ਜੁਲਾਈ ਮਹੀਨੇ ਤੋਂ ਵਾਹਨਾਂ ਦੀ ਚੈਕਿੰਗ ਜ਼ਿਲ੍ਹੇ ਦੀ ਹਰੇਕ ਸਬ ਡਵੀਜ਼ਨ ਵਿੱਚ ਸ਼ੁਰੂ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਾਲਿਸੀ ਮੁਤਾਬਕ ਵਾਹਨਾਂ ਦੀ ਚੈਕਿੰਗ ਵਾਲੀ ਟੀਮ ਵਿੱਚ ਐਸ.ਡੀ.ਐਮ. ਦਫ਼ਤਰ, ਆਰ.ਟੀ.ਓ. ਦਫ਼ਤਰ, ਸਿੱਖਿਆ ਵਿਭਾਗ, ਪੁਲਿਸ, ਈ.ਓ.ਤੇ ਏ.ਐਮ.ਈ. (ਪੰਜਾਬ ਰੋਡਵੇਜ਼) ਮੈਂਬਰ ਵਜੋਂ ਸ਼ਾਮਲ ਹੋਣਗੇ।

 ਮੀਟਿੰਗ ਦੌਰਾਨ ਸ਼ਹਿਰ ਦੇ ਵੱਖ ਵੱਖ ਖੇਤਰਾਂ ਵਿੱਚ ਟਰੈਫ਼ਿਕ ਸਮੱਸਿਆ ਦੇ ਹੱਲ ‘ਤੇ ਚਰਚਾ ਕਰਦਿਆਂ ਪਾਸੀ ਰੋਡ ‘ਤੇ ਹਨੂਮਾਨ ਮੰਦਰ ਨੇੜੇ ਜੇਲ ਰੋਡ ਨੂੰ ਜੋੜਦੇ ਪੁਲ ਨਾਲ ਸਲਿਪ ਰੋਡ ਬਣਾਉਣ ਤੇ ਭਾਦਸੋਂ ਰੋਡ ਤੋਂ ਮਿੰਨੀ ਸਕੱਤਰੇਤ ਵੱਲ ਥਾਪਰ ਚੌਕ ਕੋਲ ਸਲਿਪ ਰੋਡ ਬਣਾਉਣ ਸਬੰਧੀ ਹੁਣ ਤੱਕ ਕੀਤੀ ਗਈ ਕਾਰਵਾਈ ਸਬੰਧੀ ਲੋਕ ਨਿਰਮਾਣ ਵਿਭਾਗ ਨੇ ਦੱਸਿਆ ਕਿ ਇਨ੍ਹਾਂ ਦੋਵੇਂ ਥਾਵਾਂ ਦੇ ਸਕੈਚ ਤਿਆਰ ਹਨ ਤੇ ਸਬੰਧਤ ਵਿਭਾਗਾਂ ਨਾਲ ਰਾਬਤਾ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਇਸ ਸਬੰਧੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸੇ ਤਰ੍ਹਾਂ ਏ.ਡੀ.ਸੀ. ਵੱਲੋਂ ਨਾਭਾ ਦੇ ਦੁਲੱਦੀ ਗੇਟ ਨੇੜੇ ਤੇ ਪਟਿਆਲਾ ਦੇ ਭਾਦਸੋਂ ਰੋਡ ‘ਤੇ ਟਿਵਾਣਾ ਚੌਕ ਵਿਖੇ ਟਰੈਫ਼ਿਕ ਸਮੱਸਿਆ ਦੇ ਹੱਲ ਲਈ ਯੋਜਨਾ ਬਣਾਉਣ ਲਈ ਸਬੰਧਤ ਵਿਭਾਗ ਨੂੰ ਹਦਾਇਤ ਕੀਤੀ ਗਈ।

        ਏ.ਡੀ.ਸੀ. ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਸਕੂਲ ਪੱਧਰੀ ਟਰਾਂਸਪੋਰਟ ਕਮੇਟੀਆਂ ਦੀ ਸਮੀਖਿਆ ਕੀਤੀ ਜਾਵੇ ਜਿਹੜੇ ਸਕੂਲ ਵਿੱਚ ਕਮੇਟੀ ਦਾ ਗਠਨ ਨਹੀਂ ਹੋਇਆ ਹੈ ਉਥੇ ਇਸ ਕਮੇਟੀ ਦਾ ਗਠਨ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸਕੂਲ ਬੱਸਾਂ ਦੇ ਡਰਾਈਵਰ ਤੇ ਕੰਡਕਟਰਾਂ ਦੀ ਟਰੇਨਿੰਗ ਕਰਵਾਉਣ ਵੀ ਯਕੀਨੀ ਬਣਾਈ ਜਾਵੇਗੀ।

 ਇਸ ਮੌਕੇ ਰੀਜ਼ਨਲ ਟਰਾਂਸਪੋਰਟ ਅਫ਼ਸਰ ਬਬਨਦੀਪ ਸਿੰਘ ਵਾਲੀਆ ਨੇ ਦੱਸਿਆ ਕਿ ਵਿਭਾਗ ਵੱਲੋਂ ਟੀਮਾਂ ਬਣਾਕੇ ਸਕੂਲ ਵਾਹਨਾਂ ਦੀ ਲਗਾਤਾਰ ਚੈਕਿੰਗ ਕੀਤੀ ਜਾਂਦੀ ਹੈ ਤੇ ਸਕੂਲੀ ਵਾਹਨਾਂ ਦੀ 30 ਮਾਪਦੰਡਾਂ ‘ਤੇ ਚੈਕਿੰਗ ਹੁੰਦੀ ਹੈ ਤੇ ਕਿਸੇ ਵੀ ਤਰ੍ਹਾਂ ਦੀ ਕਮੀ ਹੋਣ ‘ਤੇ ਤੁਰੰਤ ਚਲਾਨ ਕੀਤਾ ਜਾਂਦਾ ਹੈ।

              ਐਸ.ਪੀ. ਅੱਛਰੂ ਰਾਮ ਸ਼ਰਮਾ ਨੇ ਦੱਸਿਆ ਕਿ ਟਰੈਫ਼ਿਕ ਪੁਲਿਸ ਵੱਲੋਂ 272 ਸਕੂਲ ਵਾਹਨਾਂ ਦੇ ਚਲਾਨ ਕੀਤੇ ਗਏ ਹਨ। ਇਸ ਤੋਂ ਇਲਾਵਾ ਤੇਜ ਵਾਹਨ ਚਲਾਉਣ ਵਾਲੇ ਲੋਕਾਂ ਦੇ 1050 ਚਲਾਨ ਵੀ ਕੱਟੇ ਗਏ ਹਨ। ਇਸ ਤੋਂ ਇਲਾਵਾ ਐਜੂਕੇਸ਼ਨ ਸੈਲ ਵੱਲੋਂ 221 ਲੈਕਚਰ ਸਕੂਲਾਂ ਤੇ ਟਰੱਕ ਯੂਨੀਅਨਾਂ ਵਿੱਚ ਲਗਾਏ ਗਏ ਹਨ।

              ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਨੇ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਦੀ ਪਾਲਣਾ ਰਿਪੋਰਟ 15 ਦਿਨਾਂ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜਮਾਂ ਕਰਵਾਉਣ ਦੀ ਹਦਾਇਤ ਵੀ ਕੀਤੀ। ਇਸ ਮੌਕੇ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼, ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਸ਼ਰਮਾ, ਡਿਪਟੀ ਡੀ.ਈ.ਓਂ ਮਨਵਿੰਦਰ ਕੌਰ, ਡੀ.ਡੀ.ਪੀ.ਓ. ਮਹਿੰਦਰਜੀਤ ਸਿੰਘ, ਡਾ. ਦਿਵਜੋਤ ਸਿੰਘ, ਪਟਿਆਲਾ ਫਾਊਂਡੇਸ਼ਨ ਦੇ ਮੁਖੀ ਸ਼੍ਰੀ ਰਵੀ ਆਹਲੂਵਾਲੀਆ ਵੀ ਮੌਜੂਦ ਸਨ।

ਫੋਟੋ: ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਅਧਿਕਾਰੀਆਂ ਨਾਲ ਬੈਠਕ ਕਰਦੇ ਹੋਏ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments