Homeਹਰਿਆਣਾਕੁਰੂਕਸ਼ੇਤਰ 'ਚ ਦਰਦਨਾਕ ਸੜਕ ਹਾਦਸਾ: ਟਰੱਕ ਦੀ ਟੱਕਰ ਨਾਲ ਆੜ੍ਹਤੀ ਦੀ ਮੌ.ਤ.

ਕੁਰੂਕਸ਼ੇਤਰ ‘ਚ ਦਰਦਨਾਕ ਸੜਕ ਹਾਦਸਾ: ਟਰੱਕ ਦੀ ਟੱਕਰ ਨਾਲ ਆੜ੍ਹਤੀ ਦੀ ਮੌ.ਤ.

ਕੁਰੂਕਸ਼ੇਤਰ/ਪਿਹੋਵਾ, 24 ਜੁਲਾਈ, 2026 (ਹਰਸ਼ਪ੍ਰੀਤ ਕੌਰ) : ਕੁਰੂਕਸ਼ੇਤਰ ਜ਼ਿਲ੍ਹੇ ਦੇ ਪਿਹੋਵਾ ਵਿਖੇ ਅਨਾਜ ਮੰਡੀ ਦੇ ਇੱਕ ਆੜ੍ਹਤੀ ਦੀ ਦਰਦਨਾਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਆੜ੍ਹਤੀ ਰਾਤ ਸਮੇਂ ਦੁਕਾਨ ਬੰਦ ਕਰਕੇ ਕਾਰ ਰਾਹੀਂ ਆਪਣੇ ਘਰ ਪਰਤ ਰਹੇ ਸਨ। ਇਸੇ ਦੌਰਾਨ ਕੁਰੂਕਸ਼ੇਤਰ-ਪਿਹੋਵਾ ਰੋਡ ‘ਤੇ ਸੰਧੌਲੀ ਪਿੰਡ ਦੇ ਬੱਸ ਸਟੈਂਡ ਨੇੜੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਉਨ੍ਹਾਂ ਦੀ ਕ੍ਰੇਟਾ ਕਾਰ ਨੂੰ ਸਾਹਮਣੇ ਤੋਂ ਸਿੱਧੀ ਟੱਕਰ ਮਾਰ ਦਿੱਤੀ।

ਟੱਕਰ ਏਨੀ ਜ਼ਬਰਦਸਤ ਸੀ ਕਿ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਖੱਡ ‘ਚ ਜਾ ਡਿੱਗੀ। ਹਾਦਸੇ ਦੇ ਸਮੇਂ ਗੱਡੀ ਦੇ ਏਅਰਬੈਗ ਵੀ ਨਹੀਂ ਖੁੱਲ੍ਹੇ। ਦੱਸਿਆ ਜਾ ਰਿਹਾ ਹੈ ਕਿ ਆੜ੍ਹਤੀ ਜਿਸ ਕਾਰ ‘ਚ ਜਾ ਰਹੇ ਸਨ, ਉਹ ਉਨ੍ਹਾਂ ਦੇ ਕਿਸੇ ਰਿਸ਼ਤੇਦਾਰ ਦੀ ਸੀ। ਹਾਦਸੇ ਤੋਂ ਬਾਅਦ ਰਾਹਗੀਰਾਂ ਨੇ ਤੁਰੰਤ ਉਨ੍ਹਾਂ ਨੂੰ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

RELATED ARTICLES
- Advertisment -
Google search engine
Google search engine
Google search engine

Most Popular

Recent Comments