Homeਪੰਜਾਬਸ਼ੂਟਿੰਗ ਦੌਰਾਨ ਪੰਜਾਬੀ ਗਾਇਕ ਪਰਮੀਸ਼ ਵਰਮਾ ਜ਼ਖ਼ਮੀ

ਸ਼ੂਟਿੰਗ ਦੌਰਾਨ ਪੰਜਾਬੀ ਗਾਇਕ ਪਰਮੀਸ਼ ਵਰਮਾ ਜ਼ਖ਼ਮੀ

ਜਗਰਾਉਂ 16 ਸਤੰਬਰ, 2025 (ਸ਼ਹੀਦਆਜ਼ਮ ਬਿਓਰੋ):

ਅੰਬਾਲਾ ਵਿੱਚ ਪੰਜਾਬੀ ਫ਼ਿਲਮ ‘ਸ਼ੇਰਾ’ ਦੀ ਸ਼ੂਟਿੰਗ ਦੌਰਾਨ ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਜ਼ਖ਼ਮੀ ਹੋ ਗਏ। ਉਨ੍ਹਾਂ ਦੇ ਚਿਹਰੇ ‘ਤੇ ਕੱਚ ਦਾ ਟੁਕੜਾ ਲੱਗਿਆ। ਉਨ੍ਹਾਂ ਨੂੰ ਤੁਰੰਤ ਪ੍ਰਾਈਵੇਟ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਤੋਂ ਬਾਅਦ ਉਹ ਵਾਪਸ ਚੰਡੀਗੜ੍ਹ ਆ ਗਏ।

ਮਿਲੀ ਜਾਣਕਾਰੀ ਅਨੁਸਾਰ, ਸ਼ੂਟਿੰਗ ਦੌਰਾਨ ਪਰਮੀਸ਼ ਵਰਮਾ ਆਪਣੀ ਕਾਰ ਵਿੱਚ ਬੈਠੇ ਸਨ। ਸ਼ੂਟਿੰਗ ਵਿੱਚ ਵਰਤੀ ਜਾਣ ਵਾਲੀ ਨਕਲੀ ਗੋਲੀ ਉਨ੍ਹਾਂ ਦੀ ਕਾਰ ਦੇ ਸ਼ੀਸ਼ੇ ‘ਤੇ ਲੱਗੀ, ਜਿਸ ਕਾਰਨ ਸ਼ੀਸ਼ਾ ਟੁੱਟ ਗਿਆ ਅਤੇ ਟੁਕੜੇ ਪਰਮੀਸ਼ ਦੇ ਚਿਹਰੇ ‘ਤੇ ਲੱਗ ਗਏ। ਹਾਲਾਂਕਿ ਇਸ ਮਾਮਲੇ ਦੀ ਅਧਿਕਾਰਿਕ ਪੁਸ਼ਟੀ ਨਹੀਂ ਹੋਈ, ਪਰ ਪਰਮੀਸ਼ ਵਰਮਾ ਨੇ ਆਪਣੇ ਇੰਸਟਾਗ੍ਰਾਮ ‘ਤੇ ਲਿਖਿਆ ਕਿ ਇਹ ਘਟਨਾ ਫ਼ਿਲਮ ਆਉਣ ਵਾਲੀ ਪੰਜਾਬੀ ਫਿਲਮ ‘ਸ਼ੇਰਾ’ ਦੀ ਸ਼ੂਟਿੰਗ ਦੌਰਾਨ ਹੋਈ ਹੈ ਵਾਹਿਗੁਰੂ ਦੀ ਕਿਰਪਾ ਨਾਲ ਅਤੇ ਸਰੋਤਿਆਂ ਦੇ ਪਿਆਰ ਸਦਕਾ ਮੈਨੂੰ ਗੰਭੀਰ ਸੱਟ ਨਹੀਂ ਲੱਗੀ। ਮੈਂ ਠੀਕ ਹਾਂ।

RELATED ARTICLES
- Advertisment -
Google search engine
Google search engine
Google search engine

Most Popular

Recent Comments