Homeਪਟਿਆਲਾ ਅਪਡੇਟਪਟਿਆਲਾ 'ਚ ਸੀਵਰੇਜ ਦੀ ਸਫ਼ਾਈ ਦੌਰਾਨ ਵਾਪਰਿਆ ਦਰਦਨਾਕ ਹਾਦਸਾ, ਜ਼ਹਿਰੀਲੀ ਗੈਸ ਕਾਰਨ...

ਪਟਿਆਲਾ ‘ਚ ਸੀਵਰੇਜ ਦੀ ਸਫ਼ਾਈ ਦੌਰਾਨ ਵਾਪਰਿਆ ਦਰਦਨਾਕ ਹਾਦਸਾ, ਜ਼ਹਿਰੀਲੀ ਗੈਸ ਕਾਰਨ ਦੋ ਨੌਜਵਾਨਾਂ ਦੀ ਮੌਤ

ਪਟਿਆਲਾ:28 ਜੁਲਾਈ 2026 (ਬਲਜੀਤ ਸਰਨਾ) : ਪਟਿਆਲਾ ਦੇ ਤ੍ਰਿਪੜੀ ਇਲਾਕੇ ਸਥਿਤ ਏਕਤਾ ਵਿਹਾਰ ਵਿੱਚ ਸੀਵਰੇਜ ਦੀ ਸਫ਼ਾਈ ਦੌਰਾਨ ਵਾਪਰੇ ਇੱਕ ਦਰਦਨਾਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਜ਼ਹਿਰੀਲੀ ਗੈਸ ਦੀ ਲਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਭੋਲਾ ਅਤੇ ਸਨੀ ਵਜੋਂ ਹੋਈ ਹੈ। ਦੋਵਾਂ ਨੂੰ ਗੰਭੀਰ ਹਾਲਤ ਵਿੱਚ ਤੁਰੰਤ ਸਰਕਾਰੀ ਰਜਿੰਦਰਾ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਨਗਰ ਨਿਗਮ ਦੀ ਐਮਸੀ ਦਵਿੰਦਰ ਕੌਰ ਨੇ ਦੱਸਿਆ ਕਿ ਇਹ ਘਟਨਾ ਕਰੀਬ ਰਾਤ 9 ਵਜੇ ਸਾਹਮਣੇ ਆਈ। ਉਨ੍ਹਾਂ ਸਪੱਸ਼ਟ ਕੀਤਾ ਕਿ ਮ੍ਰਿਤਕ ਨਗਰ ਨਿਗਮ ਦੇ ਕਰਮਚਾਰੀ ਨਹੀਂ ਸਨ, ਸਗੋਂ ਉਹ ਪ੍ਰਾਈਵੇਟ ਤੌਰ ‘ਤੇ ਸੀਵਰੇਜ ਦੀ ਸਫ਼ਾਈ ਦਾ ਕੰਮ ਕਰ ਰਹੇ ਸਨ।

ਦੂਜੇ ਪਾਸੇ, ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਸਨੀ, ਭੋਲੇ ਨੂੰ ਆਪਣੇ ਨਾਲ ਸੀਵਰੇਜ ਦੀ ਸਫ਼ਾਈ ਲਈ ਲੈ ਕੇ ਗਿਆ ਸੀ ਅਤੇ ਕੰਮ ਦੌਰਾਨ ਦੋਵੇਂ ਜ਼ਹਿਰੀਲੀ ਗੈਸ ਦੀ ਲਪੇਟ ਵਿੱਚ ਆ ਗਏ, ਜਿਸ ਕਾਰਨ ਇਹ ਹਾਦਸਾ ਵਾਪਰਿਆ।

ਘਟਨਾ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਪੋਸਟਮਾਰਟਮ ਰਿਪੋਰਟ ਅਤੇ ਜਾਂਚ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਅਤੇ ਜ਼ਿੰਮੇਵਾਰੀ ਬਾਰੇ ਸਪੱਸ਼ਟ ਤਸਵੀਰ ਸਾਹਮਣੇ ਆਵੇਗੀ।

ਇਸ ਦੁਖਦਾਈ ਘਟਨਾ ਨੇ ਇੱਕ ਵਾਰ ਫਿਰ ਸੀਵਰੇਜ ਦੀ ਸਫ਼ਾਈ ਦੌਰਾਨ ਸੁਰੱਖਿਆ ਉਪਕਰਨਾਂ ਅਤੇ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।

RELATED ARTICLES
- Advertisment -
Google search engine
Google search engine
Google search engine

Most Popular

Recent Comments