Homeਸੰਸਾਰਪੰਜਾਬੀ ਨੌਜਵਾਨ ਜਿਨਸੀ ਸ਼ੋਸ਼ਣ ਮਾਮਲੇ 'ਚ ਗ੍ਰਿਫ਼ਤਾਰ

ਪੰਜਾਬੀ ਨੌਜਵਾਨ ਜਿਨਸੀ ਸ਼ੋਸ਼ਣ ਮਾਮਲੇ ‘ਚ ਗ੍ਰਿਫ਼ਤਾਰ

 ਕੈਨੇਡਾ, 28 ਜੁਲਾਈ, 2026 (ਹਰਸ਼ਪ੍ਰੀਤ ਕੌਰ) : ਕੈਨੇਡਾ ਦੇ ਬਰਲਿੰਗਟਨ ਸ਼ਹਿਰ ਵਿੱਚ ਇੱਕ ਔਰਤ ਨਾਲ ਕਥਿਤ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ 25 ਸਾਲਾ ਪੰਜਾਬੀ ਨੌਜਵਾਨ ਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਹਾਲਟਨ ਖੇਤਰੀ ਪੁਲਿਸ ਅਨੁਸਾਰ ਘਟਨਾ 16 ਜੂਨ ਨੂੰ ਜੀਓ ਸਟੇਸ਼ਨ ਦੀ ਪਾਰਕਿੰਗ ਵਿੱਚ ਵਾਪਰੀ ਸੀ। ਜਾਂਚ ਦੌਰਾਨ ਸੀਸੀਟੀਵੀ ਫੁਟੇਜ ਅਤੇ ਹੋਰ ਸਬੂਤਾਂ ਦੇ ਆਧਾਰ ‘ਤੇ ਮੁਲਜ਼ਮ ਦੀ ਪਛਾਣ ਕੀਤੀ ਗਈ ਅਤੇ 26 ਜੁਲਾਈ ਨੂੰ ਉਸ ਨੂੰ ਕਾਬੂ ਕਰ ਲਿਆ ਗਿਆ।

ਪੁਲਿਸ ਨੇ ਦੋਸ਼ੀ ਦੀ ਤਸਵੀਰ ਵੀ ਜਾਰੀ ਕੀਤੀ ਹੈ ਅਤੇ ਸੰਭਾਵਿਤ ਹੋਰ ਪੀੜਤਾਂ ਜਾਂ ਗਵਾਹਾਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ ਹੈ। ਮਾਮਲਾ ਅਦਾਲਤ ਵਿੱਚ ਵਿਚਾਰ ਅਧੀਨ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments