Homeਪੰਜਾਬਮੁਫ਼ਤ ਤੇ ਬਿਹਤਰ ਸਿਹਤ ਸੇਵਾਵਾਂ ਲਈ ਮਾਨ ਸਰਕਾਰ ਵਚਨਬੱਧ: ਸੁਖਵੀਰ ਸਿੰਘ

ਮੁਫ਼ਤ ਤੇ ਬਿਹਤਰ ਸਿਹਤ ਸੇਵਾਵਾਂ ਲਈ ਮਾਨ ਸਰਕਾਰ ਵਚਨਬੱਧ: ਸੁਖਵੀਰ ਸਿੰਘ

ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਪਿੰਡ ਧੂਰਾ ਅਤੇ ਖੇੜੀ ਜੱਟਾਂ ਵਿਖੇ ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ
ਧੂਰੀ, 28 ਜੁਲਾਈ: (ਜਗਦੇਵ ਸਿੰਘ ਜੱਗੀ):  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਨੂੰ ਲੋਕਾਂ ਦੇ ਘਰਾਂ ਦੇ ਨੇੜੇ ਪਹੁੰਚਾਉਣ ਦੀ ਵਚਨਬੱਧਤਾ ਤਹਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਅੱਜ ਪਿੰਡ ਧੂਰਾ ਅਤੇ ਖੇੜੀ ਜੱਟਾਂ ਵਿਖੇ ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ। ਇਸ ਨਾਲ ਸੂਬੇ ਭਰ ਵਿੱਚ ਚੱਲ ਰਹੇ ਕਲੀਨਿਕਾਂ ਦੀ ਕੁੱਲ ਗਿਣਤੀ 1,090 ਹੋ ਗਈ ਹੈ, ਜੋ ਪੰਜਾਬ ਦੀ ਚੱਲ ਰਹੀ ‘ਸਿਹਤ ਕ੍ਰਾਂਤੀ’ ਵਿੱਚ ਇੱਕ ਹੋਰ ਮੀਲ ਪੱਥਰ ਸਾਬਤ ਹੋਇਆ ਹੈ।
ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਨੇ ਲੋਕਾਂ ਨੂੰ ਉੱਚ ਪੱਧਰੀ ਅਤੇ ਮੁਫ਼ਤ ਪ੍ਰਾਇਮਰੀ ਸਿਹਤ ਸੇਵਾਵਾਂ ਉਪਲਬਧ ਕਰਵਾ ਕੇ ਸਿਹਤ ਖੇਤਰ ਵਿੱਚ ਕ੍ਰਾਂਤੀ ਲਿਆਂਦੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਇਨ੍ਹਾਂ ਕਲੀਨਿਕਾਂ ਵਿੱਚ 5.90 ਕਰੋੜ ਤੋਂ ਵੱਧ ਓ.ਪੀ.ਡੀ. ਦਰਜ ਕੀਤੀਆਂ ਜਾ ਚੁੱਕੀਆਂ ਹਨ ਅਤੇ 3.43 ਕਰੋੜ ਤੋਂ ਵੱਧ ਲੈਬ ਟੈਸਟ ਮੁਫ਼ਤ ਕੀਤੇ ਜਾ ਚੁੱਕੇ ਹਨ। ਹਰ ਆਮ ਆਦਮੀ ਕਲੀਨਿਕ ਵਿੱਚ 107 ਜ਼ਰੂਰੀ ਦਵਾਈਆਂ ਅਤੇ 47 ਲੈਬ ਟੈਸਟ ਮੁਫ਼ਤ ਉਪਲਬਧ ਕਰਵਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਅਤੇ ਸਿਹਤ ਢਾਂਚੇ ਵਿੱਚ ਕੀਤੇ ਜਾ ਰਹੇ ਵੱਡੇ ਨਿਵੇਸ਼ਾਂ ਨਾਲ ਪੰਜਾਬ ਦੇ ਲੋਕਾਂ ਨੂੰ ਕਿਫਾਇਤੀ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਲਾਭ ਮਿਲ ਰਿਹਾ ਹੈ।
ਉਨ੍ਹਾਂ ਕਿਹਾ ਕਿ ਇਹ ਕਲੀਨਿਕ ਆਧੁਨਿਕ ਆਈ.ਟੀ.-ਅਧਾਰਿਤ ਪ੍ਰਣਾਲੀ ਨਾਲ ਲੈਸ ਹਨ, ਜਿੱਥੇ ਮਰੀਜ਼ਾਂ ਨੂੰ ਕਾਗਜ਼-ਰਹਿਤ ਰਜਿਸਟ੍ਰੇਸ਼ਨ, ਮੁਫ਼ਤ ਡਾਕਟਰੀ ਸਲਾਹ, ਦਵਾਈਆਂ ਅਤੇ ਜਾਂਚਾਂ ਦੀ ਸਹੂਲਤ ਇੱਕੋ ਛੱਤ ਹੇਠ ਮਿਲ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕਲੀਨਿਕਾਂ ਦੀਆਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੀ ਸਿਹਤ ਦਾ ਨਿਯਮਿਤ ਧਿਆਨ ਰੱਖਣ।
ਇਸ ਮੌਕੇ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਰਛਪਾਲ ਸਿੰਘ ਭੁੱਲਰ, ਹਰਜਿੰਦਰ ਸਿੰਘ ਕਾਂਝਲਾ, ਗਗਨ ਜਵੰਧਾ, ਜਸਵਿੰਦਰ ਸਿੰਘ, ਹਰਪ੍ਰੀਤ ਸਿੰਘ, ਬੇਅੰਤ ਸਿੰਘ, ਸਿਵਲ ਸਰਜਨ ਡਾ. ਅਮਰਜੀਤ ਕੌਰ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਰਵਿੰਦਰਪਾਲ ਕੌਰ, ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਦੀਪ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।
RELATED ARTICLES
- Advertisment -
Google search engine
Google search engine
Google search engine

Most Popular

Recent Comments