Homeਸੰਸਾਰਪੀਓਕੇ ਵਿੱਚ ਹਿੰਸਕ ਝੜਪਾਂ, ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਕਾਰਵਾਈ ਦੌਰਾਨ 30 ਤੋਂ ਵੱਧ ਲੋਕਾਂ...

ਪੀਓਕੇ ਵਿੱਚ ਹਿੰਸਕ ਝੜਪਾਂ, ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਕਾਰਵਾਈ ਦੌਰਾਨ 30 ਤੋਂ ਵੱਧ ਲੋਕਾਂ ਦੀ ਮੌਤ

30 ਜੁਲਾਈ 2026 (ਅਮਨਦੀਪ ਸਰਾਂ) : ਪਾਕਿਸਤਾਨ ਦੇ ਕਬਜ਼ੇ ਹੇਠਲੇ ਕਸ਼ਮੀਰ (ਪੀਓਕੇ) ਵਿੱਚ ਚੱਲ ਰਹੇ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਦੌਰਾਨ ਹਾਲਾਤ ਤਣਾਅਪੂਰਨ ਬਣ ਗਏ ਹਨ। ਸਰਕਾਰੀ ਸੂਤਰਾਂ ਮੁਤਾਬਕ ਪਿਛਲੇ ਦੋ ਦਿਨਾਂ ਵਿੱਚ ਪ੍ਰਦਰਸ਼ਨਕਾਰੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਹੋਈਆਂ ਝੜਪਾਂ ਦੌਰਾਨ 30 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ, ਜਦਕਿ 33 ਤੋਂ ਵੱਧ ਹੋਰ ਜ਼ਖ਼ਮੀ ਹੋਏ ਹਨ।
ਜਾਣਕਾਰੀ ਅਨੁਸਾਰ ‘ਜੌਇੰਟ ਅਵਾਮੀ ਐਕਸ਼ਨ ਕਮੇਟੀ’ (ਜੇਏਏਸੀ) ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਲੋਕ ਰਾਵਲਕੋਟ ਤੋਂ ਮੁਜ਼ੱਫਰਾਬਾਦ ਤੱਕ ਲਾਂਗ ਮਾਰਚ ਕੱਢ ਰਹੇ ਸਨ। ਇਸ ਦੌਰਾਨ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਟਕਰਾਅ ਹੋ ਗਿਆ, ਜਿਸ ਤੋਂ ਬਾਅਦ ਹਾਲਾਤ ਹਿੰਸਕ ਰੂਪ ਧਾਰ ਗਏ।ਪੀਓਕੇ ਵਿੱਚ ਪਿਛਲੇ ਕਈ ਹਫ਼ਤਿਆਂ ਤੋਂ ਮਹਿੰਗਾਈ, ਬੁਨਿਆਦੀ ਸਹੂਲਤਾਂ ਦੀ ਘਾਟ, ਪ੍ਰਸ਼ਾਸਨ ਦੀ ਕਾਰਗੁਜ਼ਾਰੀ ਅਤੇ ਰਾਜਨੀਤਿਕ ਮੁੱਦਿਆਂ ਨੂੰ ਲੈ ਕੇ ਲੋਕਾਂ ਵਿੱਚ ਨਾਰਾਜ਼ਗੀ ਦੇਖੀ ਜਾ ਰਹੀ ਹੈ। ਇਨ੍ਹਾਂ ਮੰਗਾਂ ਨੂੰ ਲੈ ਕੇ ਵੱਖ-ਵੱਖ ਥਾਵਾਂ ‘ਤੇ ਰੈਲੀਆਂ ਅਤੇ ਧਰਨੇ ਕੀਤੇ ਜਾ ਰਹੇ ਹਨ।
ਸੂਤਰਾਂ ਨੇ ਦੱਸਿਆ ਕਿ ਮਾਰੇ ਗਏ ਲੋਕਾਂ ਵਿੱਚ ਜੇਏਏਸੀ ਦੇ ਇੱਕ ਆਗੂ ਦੇ ਪਰਿਵਾਰਕ ਮੈਂਬਰ ਵੀ ਸ਼ਾਮਲ ਹਨ। ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਕਈਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।ਇਸ ਦੌਰਾਨ ਭਾਰਤ ਨੇ ਪੀਓਕੇ ਵਿੱਚ ਕਰਵਾਏ ਜਾ ਰਹੇ ਸਥਾਨਕ ਚੋਣ ਪ੍ਰਕਿਰਿਆ ‘ਤੇ ਵੀ ਸਵਾਲ ਖੜ੍ਹੇ ਕਰਦਿਆਂ ਕਿਹਾ ਹੈ ਕਿ ਇਹ ਕਦਮ ਖੇਤਰ ਵਿੱਚ ਮੌਜੂਦਾ ਹਾਲਾਤਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਤੋਂ ਧਿਆਨ ਹਟਾਉਣ ਦੀ ਕੋਸ਼ਿਸ਼ ਹੈ।ਖੇਤਰ ਵਿੱਚ ਤਣਾਅ ਨੂੰ ਦੇਖਦੇ ਹੋਏ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ ਅਤੇ ਸਥਿਤੀ ‘ਤੇ ਨਜ਼ਦੀਕੀ ਨਜ਼ਰ ਰੱਖੀ ਜਾ ਰਹੀ ਹੈ।
RELATED ARTICLES
- Advertisment -
Google search engine
Google search engine
Google search engine

Most Popular

Recent Comments