Homeਪਟਿਆਲਾ ਅਪਡੇਟPRTC ਸਸਪੈਂਡ ਮੁਲਾਜ਼ਮਾਂ ਦਾ ਕੱਲ੍ਹ ਪਟਿਆਲਾ 'ਚ ਧਰਨਾ

PRTC ਸਸਪੈਂਡ ਮੁਲਾਜ਼ਮਾਂ ਦਾ ਕੱਲ੍ਹ ਪਟਿਆਲਾ ‘ਚ ਧਰਨਾ

ਪਟਿਆਲਾ, 30 ਜੁਲਾਈ, 2026 (ਬਲਜੀਤ ਸਰਨਾ) : ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (PRTC) ਵਿੱਚੋਂ ਸਸਪੈਂਡ ਕੀਤੇ ਗਏ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ 30 ਤਰੀਕ ਨੂੰ ਮੁੱਖ ਦਫ਼ਤਰ ਨਾਭਾ ਰੋਡ, ਪਟਿਆਲਾ ਦੇ ਗੇਟ ਅੱਗੇ ਧਰਨਾ ਦਿੱਤਾ ਜਾਵੇਗਾ। ਇਸ ਪ੍ਰਦਰਸ਼ਨ ਵਿੱਚ ਮੁਲਾਜ਼ਮ ਆਪਣੇ ਪਰਿਵਾਰਾਂ ਸਮੇਤ ਸ਼ਾਮਲ ਹੋਣਗੇ।

ਸਸਪੈਂਡ ਕੀਤੇ ਮੁਲਾਜ਼ਮਾਂ ਦੇ ਹੱਕ ਵਿੱਚ ਵੱਖ-ਵੱਖ ਜਥੇਬੰਦੀਆਂ ਅਤੇ ਯੂਨੀਅਨਾਂ ਨੇ ਵੀ ਸਮਰਥਨ ਦਾ ਐਲਾਨ ਕੀਤਾ ਹੈ। ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਮੁਲਾਜ਼ਮਾਂ ਨਾਲ ਹੋ ਰਹੇ ਅਨਿਆਇ ਦੇ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਜਾਵੇਗੀ ਅਤੇ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰਹੇਗਾ।

ਇਸ ਦੌਰਾਨ ਸਸਪੈਂਡ ਕੀਤੇ ਮੁਲਾਜ਼ਮਾਂ ਦੇ ਬੱਚਿਆਂ ਨੇ ਵੀ ਅਪੀਲ ਕੀਤੀ ਹੈ ਕਿ ਸਰਕਾਰ ਅਤੇ ਵਿਭਾਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦਾ ਹੱਲ ਕੱਢਣ ਅਤੇ ਉਨ੍ਹਾਂ ਨੂੰ ਇਨਸਾਫ਼ ਦਿੱਤਾ ਜਾਵੇ।ਮੁਲਾਜ਼ਮਾਂ ਨੇ ਕਿਹਾ ਕਿ ਉਹ ਸ਼ਾਂਤਮਈ ਢੰਗ ਨਾਲ ਆਪਣਾ ਵਿਰੋਧ ਦਰਜ ਕਰਵਾਉਣਗੇ ਅਤੇ ਆਪਣੀਆਂ ਮੰਗਾਂ ਨੂੰ ਪ੍ਰਸ਼ਾਸਨ ਦੇ ਸਾਹਮਣੇ ਰੱਖਣਗੇ।

 

RELATED ARTICLES
- Advertisment -
Google search engine
Google search engine
Google search engine

Most Popular

Recent Comments