Homeਹਰਿਆਣਾਕੈਥਲ 'ਚ 600 ਬੋਰੀਆਂ ਸਬਸਿਡੀ ਵਾਲੀ ਯੂਰੀਆ ਬਰਾਮਦ, 2 ਗ੍ਰਿਫ਼ਤਾਰ

ਕੈਥਲ ‘ਚ 600 ਬੋਰੀਆਂ ਸਬਸਿਡੀ ਵਾਲੀ ਯੂਰੀਆ ਬਰਾਮਦ, 2 ਗ੍ਰਿਫ਼ਤਾਰ

ਕੈਥਲ, 30 ਜੁਲਾਈ, 2026 (ਸੰਜੀਵ ਸ਼ਰਮਾ) : ਹਰਿਆਣਾ ਦੇ ਕੈਥਲ ਜ਼ਿਲ੍ਹੇ ਵਿੱਚ ਪੁਲਿਸ ਨੇ ਖਾਦ ਤਸਕਰੀ ਕਰਨ ਵਾਲੇ ਗਿਰੋਹ ਖ਼ਿਲਾਫ਼ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸੀਵਨ ਥਾਣਾ ਪੁਲਿਸ ਨੇ ਇੱਕ ਟਰੱਕ ਵਿੱਚ ਲਿਜਾਈ ਜਾ ਰਹੀ ਸਬਸਿਡੀ ਵਾਲੀ ਖੇਤੀਬਾੜੀ ਯੂਰੀਆ ਖਾਦ ਦੀ ਵੱਡੀ ਖੇਪ ਬਰਾਮਦ ਕੀਤੀ ਹੈ।

ਪੁਲਿਸ ਮੁਤਾਬਕ ਚੈਕਿੰਗ ਦੌਰਾਨ ਟਰੱਕ ਵਿੱਚੋਂ 600 ਬੋਰੀਆਂ ਯੂਰੀਆ ਖਾਦ ਮਿਲੀ। ਸ਼ੱਕ ਦੇ ਆਧਾਰ ‘ਤੇ ਟਰੱਕ ਨੂੰ ਕਬਜ਼ੇ ਵਿੱਚ ਲੈ ਕੇ ਡਰਾਈਵਰ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਮੁੱਢਲੀ ਜਾਂਚ ਵਿੱਚ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਇਹ ਖਾਦ ਕਿਸੇ ਗੈਰਕਾਨੂੰਨੀ ਤਰੀਕੇ ਨਾਲ ਹੋਰ ਥਾਵਾਂ ‘ਤੇ ਭੇਜੀ ਜਾ ਰਹੀ ਸੀ। ਪੁਲਿਸ ਨੇ ਖਾਦ ਦੇ ਸੈਂਪਲ ਲੈ ਕੇ ਜਾਂਚ ਲਈ ਭੇਜ ਦਿੱਤੇ ਹਨ ਤਾਂ ਜੋ ਇਸ ਦੀ ਗੁਣਵੱਤਾ ਅਤੇ ਵਰਤੋਂ ਬਾਰੇ ਪਤਾ ਲਗਾਇਆ ਜਾ ਸਕੇ।

ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਇਸ ਤਸਕਰੀ ਦੇ ਪਿੱਛੇ ਹੋਰ ਕੌਣ-ਕੌਣ ਲੋਕ ਸ਼ਾਮਲ ਹਨ। ਪੁਲਿਸ ਮੁਤਾਬਕ ਦੋਸ਼ੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

 

RELATED ARTICLES
- Advertisment -
Google search engine
Google search engine
Google search engine

Most Popular

Recent Comments