Homeਪਟਿਆਲਾ ਅਪਡੇਟਮੇਅਰ ਕੁੰਦਨ ਗੋਗੀਆ ਨੇ ਨਿਗਮ ਅਧਿਕਾਰੀਆਂ ਨਾਲ ਸ਼ਹਿਰ ਦੇ ਵੱਖ-ਵੱਖ ਵਿਕਾਸ ਕਾਰਜਾਂ...

ਮੇਅਰ ਕੁੰਦਨ ਗੋਗੀਆ ਨੇ ਨਿਗਮ ਅਧਿਕਾਰੀਆਂ ਨਾਲ ਸ਼ਹਿਰ ਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਪਟਿਆਲਾ, 31 ਜੁਲਾਈ, 2026 (ਦੀਪਕ ਦੱਤਾ) : ਸ਼ਾਹੀ ਸ਼ਹਿਰ ਪਟਿਆਲਾ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਅਤੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵੱਲੋਂ ਅੱਜ ਜ਼ਮੀਨੀ ਪੱਧਰ ‘ਤੇ ਵੱਡੀ ਕਾਰਵਾਈ ਕੀਤੀ ਗਈ। ਮੇਅਰ ਗੋਗੀਆ ਨੇ ਨਗਰ ਨਿਗਮ ਦੇ ਉੱਚ ਅਧਿਕਾਰੀਆਂ ਦੀ ਟੀਮ ਨਾਲ ਸ਼ਹਿਰ ਦੇ ਵੱਖ-ਵੱਖ ਵਾਰਡਾਂ ਅਤੇ ਇਲਾਕਿਆਂ ਦਾ ਦੌਰਾ ਕਰਦਿਆਂ ਚੱਲ ਰਹੇ ਅਤੇ ਮੁਕੰਮਲ ਹੋ ਚੁੱਕੇ ਅਤੇ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਨਿਰਮਾਣ ਕਾਰਜਾਂ ਦੀ ਗੁਣਵੱਤਾ (ਕੁਆਲਿਟੀ), ਕੰਮ ਦੀ ਰਫ਼ਤਾਰ ਅਤੇ ਆਮ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਬਾਰੇ ਅਧਿਕਾਰੀਆਂ ਤੋਂ ਬਾਰੀਕੀ ਨਾਲ ਜਾਣਕਾਰੀ ਹਾਸਲ ਕੀਤੀ।

ਮੌਕੇ ‘ਤੇ ਗੱਲਬਾਤ ਕਰਦਿਆਂ ਮੇਅਰ ਕੁੰਦਨ ਗੋਗੀਆ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪਟਿਆਲਾ ਵਾਸੀਆਂ ਵੱਲੋਂ ਅਦਾ ਕੀਤੇ ਗਏ ਟੈਕਸ ਦਾ ਹਰ ਇੱਕ ਰੁਪਇਆ ਪੂਰੀ ਪਾਰਦਰਸ਼ਤਾ ਨਾਲ ਸ਼ਹਿਰ ਦੀ ਨੁਹਾਰ ਬਦਲਣ ਅਤੇ ਲੋਕ ਭਲਾਈ ਦੇ ਕੰਮਾਂ ‘ਤੇ ਹੀ ਖ਼ਰਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦਾ ਮੁੱਖ ਮਕਸਦ ਸ਼ਹਿਰ ਦੇ ਹਰ ਵਾਰਡ ਵਿੱਚ ਬੁਨਿਆਦੀ ਨਾਗਰਿਕ ਸਹੂਲਤਾਂ ਨੂੰ ਮਜ਼ਬੂਤ ਬਣਾਉਣਾ ਹੈ ਅਤੇ ਕਿਸੇ ਵੀ ਵਿਕਾਸ ਕਾਰਜ ਵਿੱਚ ਲੋਕਾਂ ਦੇ ਪੈਸੇ ਦੀ ਬੇਲੋੜੀ ਬਰਬਾਦੀ ਜਾਂ ਲਾਪਰਵਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੇਅਰ ਨੇ ਅਧਿਕਾਰੀਆਂ ਅਤੇ ਠੇਕੇਦਾਰ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਨਿਰਮਾਣ ਕਾਰਜਾਂ ਦੌਰਾਨ ਤੈਅ ਕੀਤੇ ਗਏ ਮਾਪਦੰਡਾਂ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਾ ਕੀਤਾ ਜਾਵੇ। ਹਰ ਪ੍ਰੋਜੈਕਟ ਨੂੰ ਨਿਰਧਾਰਿਤ ਸਮੇਂ ਅੰਦਰ ਅਤੇ ਮਿਆਰੀ ਸਮੱਗਰੀ ਨਾਲ ਮੁਕੰਮਲ ਕੀਤਾ ਜਾਵੇ, ਤਾਂ ਜੋ ਸ਼ਹਿਰ ਵਾਸੀਆਂ ਨੂੰ ਲੰਬੇ ਸਮੇਂ ਤੱਕ ਟਿਕਾਊ ਅਤੇ ਵਧੀਆ ਸੜਕਾਂ ਤੇ ਹੋਰ ਸੁਵਿਧਾਵਾਂ ਮਿਲ ਸਕਣ।

ਸ਼ਹਿਰ ਦੇ ਵੱਖ-ਵੱਖ ਇਲਾਕਿਆਂ ‘ਚ ਪਹੁੰਚ ਕੇ ਲਿਆ ਜਾਇਜ਼ਾ (ਡੱਬੀ)

ਇਸ ਦੌਰਾਨ ਮੇਅਰ ਨੇ ਛੋਟਾ ਰਾਈ ਮਾਜਰਾ, ਸਮਾਨੀਆਂ ਗੇਟ ਗੀਤਾ ਭਵਨ, ਬਗੀਚੀ ਹੇਤਰਾਮ, ਮਥੁਰਾ ਕਲੋਨੀ, ਬਨਾ ਰੋਡ ਤੋਂ ਰਾਜਪੁਰਾ ਰੋਡ ਅਤੇ ਬਾਈਪਾਸ ਰੋਡ, ਕਾਲੀ ਮਾਤਾ ਮੰਦਿਰ ਦੇ ਪਿਛਲੇ ਪਾਸੇ ਬਣੇ ਟੋਇਲਟ ਬਲਾਕ, ਡੋਗਰਾ ਮਹੱਲਾ, ਰਤਨ ਨਗਰ ਈ-ਬਲਾਕ, ਆਨੰਦ ਨਗਰ ਨੇੜੇ ਇਕੋਨਾ ਪਾਰਕ, ਡੈਰੀ ਫਾਰਮ ਅਬਲੋਵਾਲ ਸਮੇਤ ਸ਼ਹਿਰ ਦੇ ਹੋਰ ਕਈ ਇਲਾਕਿਆਂ ਵਿੱਚ ਚੱਲ ਰਹੇ ਅਤੇ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ।

ਮੇਅਰ ਕੁੰਦਨ ਗੋਗੀਆ ਨੇ ਆਖਿਆ ਕਿ ਨਗਰ ਨਿਗਮ ਵੱਲੋਂ ਸ਼ਹਿਰ ਦੇ ਸਮੁੱਚੇ ਵਿਕਾਸ ਕਾਰਜਾਂ ਦੀ ਨਿਯਮਿਤ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਹਰ ਪ੍ਰੋਜੈਕਟ ਦੀ ਸਮੇਂ-ਸਮੇਂ ‘ਤੇ ਜਾਂਚ ਕੀਤੀ ਜਾਵੇਗੀ। ਉਨ੍ਹਾਂ ਦੁਹਰਾਇਆ ਕਿ ਪਟਿਆਲਾ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਆਧੁਨਿਕ ਸ਼ਹਿਰ ਬਣਾਉਣਾ ਅਤੇ ਲੋਕਾਂ ਦੀਆਂ ਉਮੀਦਾਂ ‘ਤੇ ਖ਼ਰਾ ਉਤਰਨਾ ਹੀ ਨਗਰ ਨਿਗਮ ਦੀ ਪਹਿਲੀ ਤਰਜੀਹ ਹੈ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments