Homeਦੇਸ਼ਸੁਰੱਖਿਆ ਹਾਲਾਤਾਂ ਕਾਰਨ ਕਰਤਾਰਪੁਰ ਲਾਂਘੇ 'ਤੇ ਪਾਬੰਦੀਆਂ ਜਾਰੀ

ਸੁਰੱਖਿਆ ਹਾਲਾਤਾਂ ਕਾਰਨ ਕਰਤਾਰਪੁਰ ਲਾਂਘੇ ‘ਤੇ ਪਾਬੰਦੀਆਂ ਜਾਰੀ

Centre Reaffirms Kartarpur Sahib Corridor Closure, Cites Ongoing Security Concerns

ਨਵੀਂ ਦਿੱਲੀ, 1 ਅਗਸਤ 2026 (ਅਮਨਦੀਪ ਸਰਾਂ) : ਕੇਂਦਰ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਮੌਜੂਦਾ ਸੁਰੱਖਿਆ ਹਾਲਾਤਾਂ ਨੂੰ ਧਿਆਨ ਵਿੱਚ ਰੱਖਦਿਆਂ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਯਾਤਰਾ ਦੀ ਇਜਾਜ਼ਤ ਫਿਲਹਾਲ ਮੁੜ ਸ਼ੁਰੂ ਨਹੀਂ ਕੀਤੀ ਜਾਵੇਗੀ। ਲੋਕ ਸਭਾ ਵਿੱਚ ਇੱਕ ਸਵਾਲ ਦੇ ਜਵਾਬ ਦੌਰਾਨ ਵਿਦੇਸ਼ ਮਾਮਲਿਆਂ ਬਾਰੇ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਨੇ ਕਿਹਾ ਕਿ ਹਾਲੀਆ ਸੁਰੱਖਿਆ ਚੁਣੌਤੀਆਂ ਦੇ ਮੱਦੇਨਜ਼ਰ ਸਰਕਾਰ ਸਥਿਤੀ ਦੀ ਲਗਾਤਾਰ ਸਮੀਖਿਆ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਲਾਂਘਾ ਖੋਲ੍ਹਣ ਸਬੰਧੀ ਕਈ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਵੱਲੋਂ ਮੰਗਾਂ ਪ੍ਰਾਪਤ ਹੋਈਆਂ ਹਨ।

ਮੰਤਰੀ ਨੇ ਕਿਹਾ ਕਿ ਸ਼ਰਧਾਲੂਆਂ ਦੀਆਂ ਭਾਵਨਾਵਾਂ ਦਾ ਪੂਰਾ ਸਤਿਕਾਰ ਕੀਤਾ ਜਾਂਦਾ ਹੈ, ਪਰ ਲੋਕਾਂ ਦੀ ਸੁਰੱਖਿਆ ਸਰਕਾਰ ਦੀ ਪਹਿਲੀ ਤਰਜੀਹ ਹੈ। ਇਸ ਲਈ ਹਾਲਾਤ ਆਮ ਹੋਣ ਤੱਕ ਕਰਤਾਰਪੁਰ ਲਾਂਘੇ ਨੂੰ ਬੰਦ ਰੱਖਣ ਦਾ ਫੈਸਲਾ ਬਰਕਰਾਰ ਰਹੇਗਾ। ਸਰਕਾਰ ਨੇ ਇਹ ਵੀ ਸੰਕੇਤ ਦਿੱਤਾ ਕਿ ਸੁਰੱਖਿਆ ਏਜੰਸੀਆਂ ਦੀ ਰਿਪੋਰਟ ਅਤੇ ਹਾਲਾਤਾਂ ਵਿੱਚ ਸੁਧਾਰ ਦੇ ਆਧਾਰ ‘ਤੇ ਭਵਿੱਖ ਵਿੱਚ ਇਸ ਮਾਮਲੇ ‘ਤੇ ਦੁਬਾਰਾ ਵਿਚਾਰ ਕੀਤਾ ਜਾ ਸਕਦਾ ਹੈ।

 

RELATED ARTICLES
- Advertisment -
Google search engine
Google search engine
Google search engine

Most Popular

Recent Comments