ਵਾਸ਼ਿੰਗਟਨ, 1 ਅਗਸਤ 2026 (ਰਾਜੇਸ਼ ਕੁਮਾਰ) : ਪੱਛਮੀ ਏਸ਼ੀਆ ਵਿੱਚ ਤਣਾਅ ਇੱਕ ਵਾਰ ਫਿਰ ਵਧਦਾ ਨਜ਼ਰ ਆ ਰਿਹਾ ਹੈ। ਅਮਰੀਕੀ ਫੌਜ ਨੇ ਇਰਾਨ ਨਾਲ ਜੁੜੇ ਕਈ ਟਿਕਾਣਿਆਂ ‘ਤੇ ਵੱਡੇ ਪੱਧਰ ‘ਤੇ ਹਵਾਈ ਹਮਲੇ ਕੀਤੇ ਹਨ। ਅਮਰੀਕੀ ਅਧਿਕਾਰੀਆਂ ਮੁਤਾਬਕ ਇਹ ਕਾਰਵਾਈ ਪਹਿਲਾਂ ਹੋਏ ਹਮਲੇ ਦੇ ਜਵਾਬ ਵਜੋਂ ਕੀਤੀ ਗਈ। ਫੌਜੀ ਜਾਣਕਾਰੀ ਅਨੁਸਾਰ ਕਾਰਵਾਈ ਦੌਰਾਨ ਕਈ ਸੈਨਿਕ ਅਤੇ ਰਣਨੀਤਕ ਠਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਗਿਆ। ਹਮਲਿਆਂ ਦਾ ਉਦੇਸ਼ ਖੇਤਰ ਵਿੱਚ ਅਮਰੀਕੀ ਫੌਜੀ ਠਿਕਾਣਿਆਂ ਅਤੇ ਹਿੱਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਦੱਸਿਆ ਗਿਆ ਹੈ।
ਇਸ ਦੌਰਾਨ ਵ੍ਹਾਈਟ ਹਾਊਸ ਵੱਲੋਂ ਸੰਕੇਤ ਮਿਲੇ ਹਨ ਕਿ ਸਥਿਤੀ ਦੇ ਵਿਕਾਸ ਨੂੰ ਦੇਖਦੇ ਹੋਏ ਅਗਲੇ ਕਦਮਾਂ ‘ਤੇ ਵੀ ਵਿਚਾਰ ਕੀਤਾ ਜਾ ਰਿਹਾ ਹੈ। ਵਧਦੇ ਤਣਾਅ ਕਾਰਨ ਅੰਤਰਰਾਸ਼ਟਰੀ ਭਾਈਚਾਰੇ ਦੀ ਚਿੰਤਾ ਵੀ ਵਧ ਗਈ ਹੈ ਅਤੇ ਕਈ ਦੇਸ਼ਾਂ ਨੇ ਸੰਯਮ ਵਰਤਣ ਦੀ ਅਪੀਲ ਕੀਤੀ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਜੇਕਰ ਹਾਲਾਤ ਹੋਰ ਵਿਗੜਦੇ ਹਨ ਤਾਂ ਇਸ ਦਾ ਪ੍ਰਭਾਵ ਪੂਰੇ ਖੇਤਰ ਦੀ ਸੁਰੱਖਿਆ ਅਤੇ ਸਥਿਰਤਾ ‘ਤੇ ਪੈ ਸਕਦਾ ਹੈ।







