Homeਪਟਿਆਲਾ ਅਪਡੇਟਬਜ਼ੁਰਗ ਮਹਿਲਾ ਨਾਲ ਬਦਸਲੂਕੀ ਮਾਮਲੇ 'ਚ PRTC ਦੀ ਕਾਰਵਾਈ

ਬਜ਼ੁਰਗ ਮਹਿਲਾ ਨਾਲ ਬਦਸਲੂਕੀ ਮਾਮਲੇ ‘ਚ PRTC ਦੀ ਕਾਰਵਾਈ

PRTC Suspends Driver and Conductor After Viral Bus Incident

ਪਟਿਆਲਾ, 2 ਅਗਸਤ, 2026 (ਬਲਜੀਤ ਸਰਨਾ) : ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਇੱਕ ਵੀਡੀਓ ਤੋਂ ਬਾਅਦ ਪੰਜਾਬ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ (PRTC) ਨੇ ਆਪਣੇ ਦੋ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਹੈ। ਮਾਮਲਾ ਇੱਕ ਬੱਸ ਵਿੱਚ ਸਫ਼ਰ ਕਰ ਰਹੀ ਬਜ਼ੁਰਗ ਮਹਿਲਾ ਨਾਲ ਕਥਿਤ ਤੌਰ ‘ਤੇ ਕੀਤੇ ਗਏ ਅਣਉਚਿਤ ਵਤੀਰੇ ਨਾਲ ਜੁੜਿਆ ਹੈ।

ਵਾਇਰਲ ਵੀਡੀਓ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਇੱਕ ਛੋਟੇ ਬੱਚੇ ਵੱਲੋਂ ਬੱਸ ਵਿੱਚ ਕੀਤੀ ਗਈ ਉਲਟੀ ਨੂੰ ਉਸ ਦੀ ਬਜ਼ੁਰਗ ਦਾਦੀ ਤੋਂ ਸਾਫ ਕਰਵਾਇਆ ਗਿਆ। ਇਸ ਘਟਨਾ ਨੇ ਸੋਸ਼ਲ ਮੀਡੀਆ ‘ਤੇ ਕਾਫ਼ੀ ਚਰਚਾ ਛੇੜ ਦਿੱਤੀ, ਜਿਸ ਤੋਂ ਬਾਅਦ PRTC ਪ੍ਰਬੰਧਨ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

PRTC ਦੇ ਚੇਅਰਮੈਨ ਹਰਪਾਲ ਜਨੇਜਾ ਨੇ ਦੱਸਿਆ ਕਿ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਤੁਰੰਤ ਤੱਥ ਇਕੱਠੇ ਕੀਤੇ ਗਏ। ਜਾਂਚ ਦੌਰਾਨ ਸਾਹਮਣੇ ਆਇਆ ਕਿ ਘਟਨਾ ਬਠਿੰਡਾ ਡਿਪੂ ਨਾਲ ਸੰਬੰਧਿਤ ਇੱਕ ਕਿਲੋਮੀਟਰ ਸਕੀਮ ਅਧੀਨ ਚੱਲ ਰਹੀ ਬੱਸ ਵਿੱਚ ਵਾਪਰੀ ਸੀ। ਪ੍ਰਬੰਧਨ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸੰਬੰਧਿਤ ਡਰਾਈਵਰ ਅਤੇ ਕੰਡਕਟਰ ਨੂੰ ਮੁਅੱਤਲ ਕਰ ਦਿੱਤਾ ਹੈ। ਦੋਵਾਂ ਪਨੂੰ ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ, ਜਿੱਥੇ ਉਨ੍ਹਾਂ ਤੋਂ ਘਟਨਾ ਸਬੰਧੀ ਜਵਾਬ ਮੰਗਿਆ ਜਾਵੇਗਾ।

ਚੇਅਰਮੈਨ ਨੇ ਕਿਹਾ ਕਿ ਯਾਤਰੀਆਂ ਨਾਲ ਸਤਿਕਾਰਪੂਰਵਕ ਵਿਵਹਾਰ ਕਰਨਾ ਹਰ ਕਰਮਚਾਰੀ ਦੀ ਜ਼ਿੰਮੇਵਾਰੀ ਹੈ ਅਤੇ ਇਸ ਮਾਮਲੇ ਵਿੱਚ ਲਾਪਰਵਾਹੀ ਜਾਂ ਗਲਤ ਵਿਵਹਾਰ ਸਾਬਤ ਹੋਣ ‘ਤੇ ਹੋਰ ਸਖ਼ਤ ਕਾਰਵਾਈ ਵੀ ਕੀਤੀ ਜਾ ਸਕਦੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਯਾਤਰੀਆਂ ਦੀ ਸਹੂਲਤ ਅਤੇ ਸਨਮਾਨ ਨੂੰ ਯਕੀਨੀ ਬਣਾਉਣਾ PRTC ਦੀ ਪ੍ਰਾਥਮਿਕਤਾ ਹੈ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ।

 

RELATED ARTICLES
- Advertisment -
Google search engine
Google search engine
Google search engine

Most Popular

Recent Comments