Homeਦੇਸ਼ਗਲਾਸਗੋ 'ਚ ਭਾਰਤ ਦੇ ਨਕਸ਼ੇ ਨੂੰ ਲੈ ਕੇ ਵਿਵਾਦ, ਲਵਲੀਨਾ ਨੇ ਚੁੱਕਿਆ...

ਗਲਾਸਗੋ ‘ਚ ਭਾਰਤ ਦੇ ਨਕਸ਼ੇ ਨੂੰ ਲੈ ਕੇ ਵਿਵਾਦ, ਲਵਲੀਨਾ ਨੇ ਚੁੱਕਿਆ ਮੁੱਦਾ

ਨਵੀਂ ਦਿੱਲੀ:3 ਅਗਸਤ (ਛਤਰਪਾਲ ਸਿੰਘ):ਰਾਸ਼ਟਰਮੰਡਲ ਖੇਡਾਂ ਦੌਰਾਨ ਗਲਾਸਗੋ ਸਥਿਤ ਇੱਕ ਭਾਰਤੀ ਰੈਸਟੋਰੈਂਟ ਵਿੱਚ ਲਗਾਏ ਗਏ ਭਾਰਤ ਦੇ ਨਕਸ਼ੇ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ। ਮਾਮਲਾ ਉਸ ਵੇਲੇ ਸਾਹਮਣੇ ਆਇਆ ਜਦੋਂ ਭਾਰਤੀ ਮੁੱਕੇਬਾਜ਼ ਅਤੇ ਓਲੰਪਿਕ ਤਗਮਾ ਜੇਤੂ ਲਵਲੀਨਾ ਬੋਰਗੋਹੇਨ ਨੇ ਨਕਸ਼ੇ ਵਿੱਚ ਉੱਤਰ-ਪੂਰਬੀ ਰਾਜਾਂ ਦੀ ਗੈਰਮੌਜੂਦਗੀ ਵੱਲ ਧਿਆਨ ਦਿਵਾਇਆ।

ਜਾਣਕਾਰੀ ਅਨੁਸਾਰ ਭਾਰਤੀ ਮੁੱਕੇਬਾਜ਼ੀ ਟੀਮ ਆਪਣੇ ਸ਼ਾਨਦਾਰ ਪ੍ਰਦਰਸ਼ਨ ਦਾ ਜਸ਼ਨ ਮਨਾਉਣ ਲਈ ਰੈਸਟੋਰੈਂਟ ਪਹੁੰਚੀ ਸੀ। ਇਸ ਦੌਰਾਨ ਲਵਲੀਨਾ ਨੇ ਦੇਖਿਆ ਕਿ ਰੈਸਟੋਰੈਂਟ ਵਿੱਚ ਵਰਤੇ ਜਾ ਰਹੇ ਨਕਸ਼ੇ ਵਿੱਚ ਉੱਤਰ-ਪੂਰਬੀ ਭਾਰਤ ਨੂੰ ਦਰਸਾਇਆ ਨਹੀਂ ਗਿਆ ਸੀ। ਉਨ੍ਹਾਂ ਇਸ ਸਬੰਧੀ ਆਪਣੀ ਨਾਰਾਜ਼ਗੀ ਜ਼ਾਹਿਰ ਕਰਦਿਆਂ ਕਿਹਾ ਕਿ ਉੱਤਰ-ਪੂਰਬ ਦੇ ਲੋਕਾਂ ਲਈ ਇਹ ਭਾਵਨਾਤਮਕ ਮਾਮਲਾ ਹੈ ਅਤੇ ਦੇਸ਼ ਦਾ ਕੋਈ ਵੀ ਹਿੱਸਾ ਨਕਸ਼ੇ ਵਿੱਚੋਂ ਗਾਇਬ ਨਹੀਂ ਹੋਣਾ ਚਾਹੀਦਾ।

ਲਵਲੀਨਾ ਨੇ ਸੋਸ਼ਲ ਮੀਡੀਆ ਰਾਹੀਂ ਵੀ ਇਸ ਮੁੱਦੇ ਨੂੰ ਉਠਾਇਆ ਅਤੇ ਨਕਸ਼ੇ ਵਿੱਚ ਸੋਧ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮਕਸਦ ਕਿਸੇ ਦੀ ਆਲੋਚਨਾ ਕਰਨਾ ਨਹੀਂ, ਸਗੋਂ ਇੱਕ ਮਹੱਤਵਪੂਰਨ ਗਲਤੀ ਵੱਲ ਧਿਆਨ ਦਿਵਾਉਣਾ ਸੀ।

ਮਾਮਲਾ ਸਾਹਮਣੇ ਆਉਣ ਤੋਂ ਬਾਅਦ ਰੈਸਟੋਰੈਂਟ ਪ੍ਰਬੰਧਕਾਂ ਨੇ ਤੁਰੰਤ ਪ੍ਰਤੀਕਿਰਿਆ ਦਿੱਤੀ ਅਤੇ ਇਸ ਨੂੰ ਅਣਜਾਣੇ ਵਿੱਚ ਹੋਈ ਗਲਤੀ ਦੱਸਿਆ। ਉਨ੍ਹਾਂ ਭਰੋਸਾ ਦਿੱਤਾ ਕਿ ਨਕਸ਼ੇ ਨੂੰ ਜਲਦ ਠੀਕ ਕਰ ਦਿੱਤਾ ਜਾਵੇਗਾ ਅਤੇ ਭਵਿੱਖ ਵਿੱਚ ਅਜਿਹੀ ਗਲਤੀ ਨਹੀਂ ਦੁਹਰਾਈ ਜਾਵੇਗੀ।

ਬਾਕਸਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਅਜੇ ਸਿੰਘ ਨੇ ਵੀ ਸਪੱਸ਼ਟ ਕੀਤਾ ਕਿ ਇਸ ਮਾਮਲੇ ਨੂੰ ਲੈ ਕੇ ਕੋਈ ਟਕਰਾਅ ਜਾਂ ਵਿਵਾਦ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਰੈਸਟੋਰੈਂਟ ਪ੍ਰਬੰਧਨ ਨੇ ਗਲਤੀ ਮੰਨਦਿਆਂ ਇਸ ਨੂੰ ਠੀਕ ਕਰਨ ਦੀ ਸਹਿਮਤੀ ਦਿੱਤੀ ਹੈ।

ਇਸ ਘਟਨਾ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਵੀ ਕਈ ਲੋਕਾਂ ਨੇ ਭਾਰਤ ਦੇ ਨਕਸ਼ੇ ਨੂੰ ਸਹੀ ਢੰਗ ਨਾਲ ਦਰਸਾਉਣ ਦੀ ਲੋੜ ‘ਤੇ ਜ਼ੋਰ ਦਿੱਤਾ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments