Homeਪੰਜਾਬਪੀਆਰਟੀਸੀ-ਰੋਡਵੇਜ਼ ਹੜਤਾਲ ਦਾ ਦੂਜਾ ਦਿਨ, 2200 ਬੱਸਾਂ ਬੰਦ

ਪੀਆਰਟੀਸੀ-ਰੋਡਵੇਜ਼ ਹੜਤਾਲ ਦਾ ਦੂਜਾ ਦਿਨ, 2200 ਬੱਸਾਂ ਬੰਦ

The second day of the PRTC and Punjab Roadways contractual employees' strike has kept around 2,200 government buses off the roads, causing travel disruptions and inconvenience for thousands of commuters across Punjab.

ਚੰਡੀਗੜ੍ਹ, 4 ਅਗਸਤ 2026 (ਹਰਸ਼ਪ੍ਰੀਤ ਕੌਰ) : ਪੀਆਰਟੀਸੀ ਅਤੇ ਪੰਜਾਬ ਰੋਡਵੇਜ਼ ਦੇ ਠੇਕਾ ਮੁਲਾਜ਼ਮਾਂ ਵੱਲੋਂ ਸ਼ੁਰੂ ਕੀਤੀ ਗਈ ਤਿੰਨ ਦਿਨਾਂ ਹੜਤਾਲ ਦੇ ਦੂਜੇ ਦਿਨ ਵੀ ਸੂਬੇ ਦੀਆਂ ਸਰਕਾਰੀ ਬੱਸ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਰਹੀਆਂ। ਹੜਤਾਲ ਕਾਰਨ ਲਗਭਗ 2200 ਸਰਕਾਰੀ ਬੱਸਾਂ ਅੱਜ ਵੀ ਸੜਕਾਂ ‘ਤੇ ਨਹੀਂ ਉਤਰਣਗੀਆਂ। ਹੜਤਾਲੀ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਹਨ। ਜਾਣਕਾਰੀ ਮੁਤਾਬਕ ਮੁਲਾਜ਼ਮਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰਨ ਦੀ ਵੀ ਯੋਜਨਾ ਬਣਾਈ ਹੈ ਤਾਂ ਜੋ ਆਪਣੀਆਂ ਮੰਗਾਂ ਵੱਲ ਸਰਕਾਰ ਦਾ ਧਿਆਨ ਖਿੱਚਿਆ ਜਾ ਸਕੇ।

ਬੱਸ ਸੇਵਾਵਾਂ ਠੱਪ ਹੋਣ ਕਾਰਨ ਹਜ਼ਾਰਾਂ ਯਾਤਰੀਆਂ ਨੂੰ ਰੋਜ਼ਾਨਾ ਦੇ ਸਫ਼ਰ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਯਾਤਰੀਆਂ ਨੇ ਦੱਸਿਆ ਕਿ ਕੁਝ ਰੂਟਾਂ ‘ਤੇ ਸਿਰਫ਼ ਰੈਗੂਲਰ ਕਰਮਚਾਰੀਆਂ ਵੱਲੋਂ ਹੀ ਸੀਮਤ ਗਿਣਤੀ ਵਿੱਚ ਬੱਸਾਂ ਚਲਾਈਆਂ ਜਾ ਰਹੀਆਂ ਹਨ, ਜਿਸ ਕਾਰਨ ਉਹ ਸਮੇਂ ਸਿਰ ਆਪਣੀ ਮੰਜ਼ਿਲ ਤੱਕ ਨਹੀਂ ਪਹੁੰਚ ਸਕੇ। ਹੜਤਾਲ ਦੇ ਚਲਦਿਆਂ ਆਉਣ ਵਾਲੇ ਦਿਨਾਂ ਵਿੱਚ ਵੀ ਜਨਤਕ ਆਵਾਜਾਈ ਪ੍ਰਭਾਵਿਤ ਰਹਿਣ ਦੀ ਸੰਭਾਵਨਾ ਹੈ, ਜਿਸ ਕਾਰਨ ਯਾਤਰੀਆਂ ਦੀ ਚਿੰਤਾ ਵਧ ਗਈ ਹੈ।

 

RELATED ARTICLES
- Advertisment -
Google search engine
Google search engine
Google search engine

Most Popular

Recent Comments