Homeਮਨੋਰੰਜਨਅਦਾਕਾਰ ਪ੍ਰਦੀਪ ਰਾਵਤ ਦਾ 74 ਸਾਲ ਦੀ ਉਮਰ ਵਿੱਚ ਦਿਹਾਂਤ

ਅਦਾਕਾਰ ਪ੍ਰਦੀਪ ਰਾਵਤ ਦਾ 74 ਸਾਲ ਦੀ ਉਮਰ ਵਿੱਚ ਦਿਹਾਂਤ

Veteran actor Pradeep Rawat, known for his memorable roles in Lagaan.

ਮੁੰਬਈ, 5 ਅਗਸਤ 2026 (ਹਰਸ਼ਪ੍ਰੀਤ ਕੌਰ) : ਹਿੰਦੀ, ਤੇਲਗੂ ਅਤੇ ਤਾਮਿਲ ਫ਼ਿਲਮਾਂ ਦੇ ਮਸ਼ਹੂਰ ਅਦਾਕਾਰ ਪ੍ਰਦੀਪ ਰਾਵਤ ਦਾ 74 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਉਹ ਕੈਂਸਰ ਦਾ ਇਲਾਜ ਕਰਵਾ ਰਹੇ ਸਨ ਅਤੇ ਇਲਾਜ ਦੌਰਾਨ ਉਨ੍ਹਾਂ ਨੇ ਆਖ਼ਰੀ ਸਾਹ ਲਿਆ।

ਪ੍ਰਦੀਪ ਰਾਵਤ ਨੇ ਲਗਾਨ’, ਗਜਨੀ’, ਇਨਸਾਫ’ ਅਤੇ ਛਾਵਾ’ ਸਮੇਤ ਕਈ ਯਾਦਗਾਰ ਫ਼ਿਲਮਾਂ ਵਿੱਚ ਸ਼ਾਨਦਾਰ ਅਦਾਕਾਰੀ ਕੀਤੀ। ਟੀਵੀ ਧਾਰਾਵਾਹਿਕ ਮਹਾਭਾਰਤ’ ਵਿੱਚ ਅਸ਼ਵੱਥਾਮਾ ਦੇ ਕਿਰਦਾਰ ਨੇ ਵੀ ਉਨ੍ਹਾਂ ਨੂੰ ਵੱਖਰੀ ਪਛਾਣ ਦਿਵਾਈ। ਅਦਾਕਾਰ ਯਸ਼ਪਾਲ ਸ਼ਰਮਾ ਨੇ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੇ ਦਿਹਾਂਤ ਦੀ ਜਾਣਕਾਰੀ ਸਾਂਝੀ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ। ਪ੍ਰਦੀਪ ਰਾਵਤ ਦੇ ਦੇਹਾਂਤ ਨਾਲ ਫ਼ਿਲਮ ਜਗਤ ਵਿੱਚ ਸੋਗ ਦੀ ਲਹਿਰ ਹੈ।

 

RELATED ARTICLES
- Advertisment -
Google search engine
Google search engine
Google search engine

Most Popular

Recent Comments