HomeVideoਦੁੱਲਬਾ 'ਚ 'ਆਪ' ਨੂੰ ਮਿਲਿਆ ਮਜ਼ਬੂਤ ਹੁਲਾਰਾ, ਬਾਜੀਗਰ ਬਿਰਾਦਰੀ ਦੇ 12 ਮੋਹਤਵਰ...

ਦੁੱਲਬਾ ‘ਚ ‘ਆਪ’ ਨੂੰ ਮਿਲਿਆ ਮਜ਼ਬੂਤ ਹੁਲਾਰਾ, ਬਾਜੀਗਰ ਬਿਰਾਦਰੀ ਦੇ 12 ਮੋਹਤਵਰ ਪਾਰਟੀ ਵਿੱਚ ਸ਼ਾਮਲ

ਰਣਜੋਧ ਸਿੰਘ ਹਡਾਣਾ ਨੇ ਨਵੇਂ ਸ਼ੈੱਡ ਦਾ ਕੀਤਾ ਉਦਘਾਟਨ
ਪਟਿਆਲਾ, 5 ਅਗਸਤ ( ਗੁਰਮੀਤ ਸਿੰਘ ਤੁੰਗ): ਬਲਾਕ ਭੁਨਰਹੇੜੀ ਦੇ ਪਿੰਡ ਦੁੱਲਬਾ ਵਿਖੇ ਬੀਤੀ ਸ਼ਾਮ ਆਯੋਜਿਤ ਲੋਕ ਮਿਲਣੀ ਦੌਰਾਨ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ, ਜਦੋਂ ਪਿੰਡ ਅਕੋਤ ਦੇ ਮਾਣਯੋਗ ਸਰਪੰਚ ਬਲਵਿੰਦਰ ਸਿੰਘ ਦੀ ਯੋਗ ਕਮਾਨ ਹੇਠ ਅਤੇ ਜਗਸੀਰ ਸਿੰਘ ਦੀ ਪ੍ਰਧਾਨਗੀ ਵਿੱਚ ਬਾਜੀਗਰ ਬਿਰਾਦਰੀ ਦੇ 12 ਮੋਹਤਵਰ ਆਗੂ ਸਨੌਰ ਹਲਕੇ ਦੇ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।

ਇਸ ਮੌਕੇ ਸਰਦਾਰ ਰਣਜੋਧ ਸਿੰਘ ਹਡਾਣਾ ਨੇ ਨਵੇਂ ਸ਼ਾਮਲ ਹੋਏ ਸਾਰੇ ਸਾਥੀਆਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਦੀ ਲੋਕ-ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਵਰਗਾਂ ਦੇ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ, ਜਿਸ ਨਾਲ ਸਨੌਰ ਹਲਕੇ ਵਿੱਚ ਪਾਰਟੀ ਹੋਰ ਮਜ਼ਬੂਤ ਹੋ ਰਹੀ ਹੈ।
ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਸਰਦਾਰ ਹਡਾਣਾ ਨੇ ਪਿੰਡ ਵਿੱਚ ਨਵੇਂ ਬਣੇ ਸ਼ੈੱਡ ਦਾ ਵੀ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਹਲਕੇ ਦੇ ਹਰ ਪਿੰਡ ਵਿੱਚ ਲੋਕ-ਭਲਾਈ ਅਤੇ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਅਤੇ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ।

Podcast video link:

ਸਮਾਗਮ ਦੌਰਾਨ ਸਰਦਾਰ ਰਣਜੋਧ ਸਿੰਘ ਹਡਾਣਾ ਨੇ ਅਦਾਰਾ ਸ਼ਹੀਦ-ਏ-ਆਜ਼ਮ ਦੇ ਬਿਊਰੋ ਚੀਫ਼ ਸਰਦਾਰ ਗੁਰਮੀਤ ਸਿੰਘ ਤੁੰਗ ਨਾਲ ਇੱਕ ਵਿਸ਼ੇਸ਼ ਗੱਲਬਾਤ ਵੀ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸਨੌਰ ਹਲਕੇ ਦੇ ਵਿਕਾਸ ਕਾਰਜਾਂ, ਲੋਕਾਂ ਨਾਲ ਜੁੜੇ ਅਹਿਮ ਮੁੱਦਿਆਂ ਅਤੇ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨਾ ਅਤੇ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰਨਾ ਉਨ੍ਹਾਂ ਦੀ ਪ੍ਰਾਥਮਿਕਤਾ ਹੈ।
ਲੋਕ ਮਿਲਣੀ ਦੌਰਾਨ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਅਤੇ ਪਾਰਟੀ ਵਰਕਰਾਂ ਨੇ ਹਾਜ਼ਰੀ ਭਰਦਿਆਂ ਸਮਾਗਮ ਨੂੰ ਸਫ਼ਲ ਬਣਾਇਆ।
RELATED ARTICLES
- Advertisment -
Google search engine
Google search engine
Google search engine

Most Popular

Recent Comments