ਦੁਬਈ, 5 ਅਗਸਤ, 2026 (ਹਰਸ਼ਪ੍ਰੀਤ ਕੌਰ) : ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਦੁਬਈ ਸਥਿਤ ਜੇਬਲ ਅਲੀ ਉਦਯੋਗਿਕ ਖੇਤਰ ਵਿੱਚ ਬੁੱਧਵਾਰ ਤੜਕੇ ਕਈ ਧਮਾਕਿਆਂ ਤੋਂ ਬਾਅਦ ਭਿਆਨਕ ਅੱਗ ਲੱਗਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਕਰੀਬ 20 ਮਿੰਟਾਂ ਵਿੱਚ ਕਈ ਧਮਾਕਿਆਂ ਦੀਆਂ ਆਵਾਜ਼ਾਂ ਸੁਣੀਆਂ ਗਈਆਂ, ਜਿਸ ਤੋਂ ਬਾਅਦ ਇਲਾਕੇ ਵਿੱਚ ਧੂੰਏਂ ਦੇ ਵੱਡੇ ਗੁਬਾਰ ਉੱਠਦੇ ਦੇਖੇ ਗਏ।
ਘਟਨਾ ਦੇ ਕਾਰਨਾਂ ਬਾਰੇ ਅਜੇ ਤੱਕ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਅਤੇ ਨਾ ਹੀ ਕਿਸੇ ਨੇ ਇਸ ਦੀ ਜ਼ਿੰਮੇਵਾਰੀ ਲਈ ਹੈ। ਯੂਏਈ ਅਧਿਕਾਰੀਆਂ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜੇਬਲ ਅਲੀ ਬੰਦਰਗਾਹ ਅਤੇ ਫ੍ਰੀ ਜ਼ੋਨ ਦੁਨੀਆ ਦੇ ਮਹੱਤਵਪੂਰਨ ਵਪਾਰਕ ਅਤੇ ਲੌਜਿਸਟਿਕ ਕੇਂਦਰਾਂ ਵਿੱਚੋਂ ਇੱਕ ਮੰਨੇ ਜਾਂਦੇ ਹਨ।






