Homeਪਟਿਆਲਾ ਅਪਡੇਟਸਰਕਾਰੀ ਮਹਿੰਦਰਾ ਕਾਲਜ 'ਚ ਗੈਸਟ ਫੈਕਲਟੀ ਪ੍ਰੋਫੈਸਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ

ਸਰਕਾਰੀ ਮਹਿੰਦਰਾ ਕਾਲਜ ‘ਚ ਗੈਸਟ ਫੈਕਲਟੀ ਪ੍ਰੋਫੈਸਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ

Guest faculty professors at Government Mahindra College, Patiala, have launched an indefinite protest, alleging non-compliance with Supreme Court directions and discrimination over seniority and salary.

ਪਟਿਆਲਾ, 5 ਅਗਸਤ, 2026 ( ਦੀਪਕ ਦੱਤਾ) : ਸਰਕਾਰੀ ਮਹਿੰਦਰਾ ਕਾਲਜ ਦੇ ਗੈਸਟ ਫੈਕਲਟੀ ਪ੍ਰੋਫੈਸਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਿੰਸੀਪਲ ਖ਼ਿਲਾਫ਼ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ ਹੈ। ਪ੍ਰਦਰਸ਼ਨਕਾਰੀ ਅਧਿਆਪਕਾਂ ਦਾ ਦੋਸ਼ ਹੈ ਕਿ ਸੁਪਰੀਮ ਕੋਰਟ ਦੇ ਫ਼ੈਸਲੇ ਅਤੇ ਉਚੇਰੀ ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਨੂੰ ਕਾਲਜ ਪ੍ਰਸ਼ਾਸਨ ਵੱਲੋਂ ਲਾਗੂ ਨਹੀਂ ਕੀਤਾ ਜਾ ਰਿਹਾ।

ਪ੍ਰੋਫੈਸਰਾਂ ਨੇ ਕਿਹਾ ਕਿ ਲੰਬੇ ਸਮੇਂ ਤੋਂ ਸੇਵਾ ਨਿਭਾ ਰਹੇ ਗੈਸਟ ਫੈਕਲਟੀ ਅਧਿਆਪਕਾਂ ਦੀ ਸੀਨੀਅਰਿਟੀ ਅਤੇ ਤਜਰਬੇ ਨੂੰ ਅਣਡਿੱਠਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਇਹ ਵੀ ਦੋਸ਼ ਲਗਾਇਆ ਕਿ ਗੈਸਟ ਫੈਕਲਟੀ ਨੂੰ ਕਈ ਮਹੀਨਿਆਂ ਤੱਕ ਤਨਖ਼ਾਹ ਨਹੀਂ ਦਿੱਤੀ ਜਾਂਦੀ, ਜਿਸ ਕਾਰਨ ਉਨ੍ਹਾਂ ਨੂੰ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਦਰਸ਼ਨਕਾਰੀਆਂ ਨੇ ਉਚੇਰੀ ਸਿੱਖਿਆ ਮੰਤਰੀ ਅਤੇ ਪੰਜਾਬ ਸਰਕਾਰ ਤੋਂ ਦਖ਼ਲ ਦੀ ਮੰਗ ਕਰਦਿਆਂ ਚੇਤਾਵਨੀ ਦਿੱਤੀ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਹੀਂ ਹੁੰਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।

 

RELATED ARTICLES
- Advertisment -
Google search engine
Google search engine
Google search engine

Most Popular

Recent Comments