Homeਦੇਸ਼ਸ਼ਾਕਿਬ ਅਲ ਹਸਨ ਦੇ ਘਰ 'ਤੇ ਪੈਟਰੋਲ ਬੰਬ ਹਮਲਾ

ਸ਼ਾਕਿਬ ਅਲ ਹਸਨ ਦੇ ਘਰ ‘ਤੇ ਪੈਟਰੋਲ ਬੰਬ ਹਮਲਾ

Unidentified attackers allegedly hurled a petrol bomb at former Bangladesh cricket captain Shakib Al Hasan's ancestral home hours after he virtually attended former Prime Minister Sheikh Hasina's press conference.

ਨਵੀਂ ਦਿੱਲੀ/ਢਾਕਾ, 6 ਅਗਸਤ, 2026 (ਰਾਜੇਸ਼ ਕੁਮਾਰ) : ਬੰਗਲਾਦੇਸ਼ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਅਤੇ ਆਵਾਮੀ ਲੀਗ ਦੇ ਸਾਬਕਾ ਸੰਸਦ ਮੈਂਬਰ ਸ਼ਾਕਿਬ ਅਲ ਹਸਨ ਦੇ ਪੈਤ੍ਰਿਕ ਘਰ ‘ਤੇ ਬੁੱਧਵਾਰ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਪੈਟਰੋਲ ਬੰਬ ਨਾਲ ਹਮਲਾ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਹਮਲੇ ਦੌਰਾਨ ਘਰ ਵਿੱਚ ਭੰਨ-ਤੋੜ ਵੀ ਕੀਤੀ ਗਈ।

ਜਾਣਕਾਰੀ ਅਨੁਸਾਰ ਇਹ ਘਟਨਾ ਸਥਾਨਕ ਸਮੇਂ ਮੁਤਾਬਕ ਰਾਤ ਕਰੀਬ 8:45 ਵਜੇ ਮਾਗੁਰਾ ਸ਼ਹਿਰ ਦੇ ਕੇਸ਼ਬਮੋੜ ਇਲਾਕੇ ਵਿੱਚ ਵਾਪਰੀ। ਹਮਲੇ ਤੋਂ ਬਾਅਦ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣ ਗਿਆ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਉਸ ਸਮੇਂ ਤੋਂ ਕੁਝ ਘੰਟਿਆਂ ਬਾਅਦ ਵਾਪਰੀ, ਜਦੋਂ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਨਵੀਂ ਦਿੱਲੀ ਤੋਂ ਇੱਕ ਵਰਚੁਅਲ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ ਸੀ। ਇਸ ਕਾਨਫਰੰਸ ਵਿੱਚ ਸ਼ਾਕਿਬ ਅਲ ਹਸਨ ਵੀ ਆਨਲਾਈਨ ਸ਼ਾਮਲ ਹੋਏ ਸਨ।

ਆਵਾਮੀ ਲੀਗ ਵੱਲੋਂ ਇਸ ਹਮਲੇ ਦੀ ਨਿੰਦਾ ਕਰਦਿਆਂ ਇਸ ਨੂੰ ਪਾਰਟੀ ਦੇ ਆਗੂਆਂ ਅਤੇ ਸਮਰਥਕਾਂ ਖ਼ਿਲਾਫ਼ ਚੱਲ ਰਹੀ ਕਾਰਵਾਈ ਦਾ ਹਿੱਸਾ ਕਰਾਰ ਦਿੱਤਾ ਗਿਆ ਹੈ।

ਵਰਚੁਅਲ ਪ੍ਰੈਸ ਕਾਨਫਰੰਸ ਦੌਰਾਨ ਸ਼ੇਖ ਹਸੀਨਾ ਨੇ ਕਿਹਾ ਕਿ ਉਹ ਦਸੰਬਰ ਮਹੀਨੇ ਵਿੱਚ ਬੰਗਲਾਦੇਸ਼ ਵਾਪਸ ਆਉਣ ਲਈ ਦ੍ਰਿੜ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਵਾਪਸੀ ਦਾ ਮਕਸਦ ਸੱਤਾ ਹਾਸਲ ਕਰਨਾ ਨਹੀਂ, ਸਗੋਂ ਦੇਸ਼ ਨੂੰ ਵਿਕਾਸ, ਧਰਮਨਿਰਪੱਖਤਾ ਅਤੇ ਖੁਸ਼ਹਾਲੀ ਦੇ ਰਾਹ ‘ਤੇ ਮੁੜ ਲਿਆਉਣਾ ਹੈ। ਫਿਲਹਾਲ ਹਮਲੇ ਦੀ ਜ਼ਿੰਮੇਵਾਰੀ ਕਿਸੇ ਵੀ ਸੰਗਠਨ ਜਾਂ ਵਿਅਕਤੀ ਨੇ ਨਹੀਂ ਲਈ ਹੈ। ਸੁਰੱਖਿਆ ਏਜੰਸੀਆਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

 

RELATED ARTICLES
- Advertisment -
Google search engine
Google search engine
Google search engine

Most Popular

Recent Comments