Homeਪੰਜਾਬਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਕਰੀਅਰ ਲਈ ਕੀਤਾ ਪ੍ਰੇਰਿਤ

ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਕਰੀਅਰ ਲਈ ਕੀਤਾ ਪ੍ਰੇਰਿਤ

Sri Guru Granth Sahib World University organized an induction program for Bachelor of Physiotherapy students

ਫਤਹਿਗੜ੍ਹ ਸਾਹਿਬ, 6 ਅਗਸਤ, 2026 (ਹਰਸ਼ਪ੍ਰੀਤ ਕੌਰ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਫਿਜ਼ਿਓਥੈਰੇਪੀ ਵਿਭਾਗ ਵੱਲੋਂ ਬੈਚਲਰ ਆਫ ਫਿਜ਼ਿਓਥੈਰੇਪੀ ਦੇ ਨਵੇਂ ਵਿਦਿਆਰਥੀਆਂ ਲਈ ਕਰਵਾਏ ਜਾ ਰਹੇ ਇੰਡਕਸ਼ਨ ਪ੍ਰੋਗਰਾਮ ਤਹਿਤ ਇੱਕ ਵਿਸ਼ੇਸ਼ ਪ੍ਰੇਰਣਾਦਾਇਕ ਲੈਕਚਰ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਸਿੱਖਿਆ, ਖੋਜ ਅਤੇ ਕਰੀਅਰ ਨਾਲ ਜੁੜੀਆਂ ਸੰਭਾਵਨਾਵਾਂ ਤੋਂ ਜਾਣੂ ਕਰਵਾਉਣਾ ਸੀ।

ਪ੍ਰੋਗਰਾਮ ਦੀ ਸ਼ੁਰੂਆਤ ਵਿਭਾਗ ਮੁਖੀ ਡਾ. ਸੁਪਰੀਤ ਬਿੰਦਰਾ ਦੇ ਸਵਾਗਤੀ ਸੰਬੋਧਨ ਨਾਲ ਹੋਈ। ਇਸ ਮੌਕੇ ਮੁੱਖ ਬੁਲਾਰੇ ਵਜੋਂ ਡਾ. ਰੂਪਾਲੀ ਸਿੰਘ, ਜੋ ਕਿ ਨਿਊਯਾਰਕ ਦੇ ਰਸਲ ਸੇਜ ਕਾਲਜ ਵਿੱਚ ਫਿਜ਼ਿਕਲ ਥੈਰੇਪੀ ਵਿਭਾਗ ਦੇ ਪ੍ਰੋਫੈਸਰ ਹਨ, ਨੇ ਵਿਦਿਆਰਥੀਆਂ ਨਾਲ ਆਪਣੇ ਅਕਾਦਮਿਕ ਅਤੇ ਪੇਸ਼ੇਵਰ ਸਫ਼ਰ ਦੇ ਤਜ਼ਰਬੇ ਸਾਂਝੇ ਕੀਤੇ।

ਡਾ. ਰੂਪਾਲੀ ਸਿੰਘ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਲਗਨ, ਮਿਹਨਤ, ਖੋਜ ਪ੍ਰਤੀ ਰੁਚੀ ਅਤੇ ਲੀਡਰਸ਼ਿਪ ਗੁਣਾਂ ਰਾਹੀਂ ਵਿਸ਼ਵ ਪੱਧਰ ‘ਤੇ ਸਫਲ ਕਰੀਅਰ ਬਣਾਇਆ ਜਾ ਸਕਦਾ ਹੈ। ਉਨ੍ਹਾਂ ਨੇ ਵਿਦੇਸ਼ਾਂ ਵਿੱਚ ਉੱਚ ਸਿੱਖਿਆ ਅਤੇ ਫਿਜ਼ਿਓਥੈਰੇਪੀ ਖੇਤਰ ਵਿੱਚ ਉਪਲਬਧ ਵੱਖ-ਵੱਖ ਮੌਕਿਆਂ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਦੇ ਸਵਾਲਾਂ ਦੇ ਜਵਾਬ ਦਿੱਤੇ।

ਇਸ ਮੌਕੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਡਾ. ਪਰਿਤ ਪਾਲ ਸਿੰਘ, ਡੀਨ ਅਕਾਦਮਿਕ ਮਾਮਲੇ ਪ੍ਰੋ. ਡਾ. ਸੁਖਵਿੰਦਰ ਸਿੰਘ ਬਿਲਿੰਗ ਅਤੇ ਰਜਿਸਟਰਾਰ ਪ੍ਰੋ. ਡੀ. ਤੇਜਬੀਰ ਸਿੰਘ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਦੇ ਗਿਆਨ ਅਤੇ ਆਤਮਵਿਸ਼ਵਾਸ ਵਿੱਚ ਵਾਧਾ ਕਰਦੇ ਹਨ।

ਸਮਾਗਮ ਦੇ ਅੰਤ ਵਿੱਚ ਡੀਨ ਡਾ. ਪੰਕਜਪ੍ਰੀਤ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸੋਚ ਅਤੇ ਮੁਕਾਬਲੇ ਲਈ ਤਿਆਰ ਕਰਨ ਵਾਸਤੇ ਅਜਿਹੇ ਪ੍ਰੇਰਣਾਦਾਇਕ ਪ੍ਰੋਗਰਾਮ ਲਗਾਤਾਰ ਕਰਵਾਏ ਜਾਂਦੇ ਰਹਿਣਗੇ।

 

RELATED ARTICLES
- Advertisment -
Google search engine
Google search engine
Google search engine

Most Popular

Recent Comments