Homeਪਟਿਆਲਾ ਅਪਡੇਟਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਨਿਗਮ ਤੇ ਪ੍ਰਦੂਸ਼ਣ ਬੋਰਡ ਨਾਲ ਮਿਲ...

ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਨਿਗਮ ਤੇ ਪ੍ਰਦੂਸ਼ਣ ਬੋਰਡ ਨਾਲ ਮਿਲ ਕੇ ਸੰਭਾਲੀ ਕਮਾਨ

Students from various schools joined hands with the Municipal Corporation

ਪਟਿਆਲਾ 6 ਅਗਸਤ, 2026 (ਰਾਜੇਸ਼ ਕੁਮਾਰ) : ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਅਤੇ ਨਗਰ ਨਿਗਮ ਮੇਅਰ ਕੁੰਦਨ ਗੋਗੀਆ, ਕਮਿਸ਼ਨਰ ਪੂਜਾ ਸਿਆਲ ਗਰੇਵਾਲ, ਐਡੀਸ਼ਨਲ ਕਮਿਸ਼ਨਰ ਸਿਮਰਪ੍ਰੀਤ ਕੌਰ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੀ ਦੇਖ ਰੇਖ ਹੇਠ ਸ਼ਹਿਰ ਨੂੰ ਸਵੱਛ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਚਲਾਏ ਜਾ ਰਹੇ ‘ਮਿਸ਼ਨ ਕਲੀਨ ਪਟਿਆਲਾ’ ਤਹਿਤ ਅੱਜ ਇਨਕਮ ਟੈਕਸ ਰੋਡ ਵਿਖੇ ਇੱਕ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ ਗਿਆ। ਇਸ ਦੌਰਾਨ ‘ਮੇਰਾ ਪਟਿਆਲਾ ਮੈਂ ਹੀ ਸਵਾਰਾਂ’ ਦੇ ਵਲੰਟੀਅਰਜ਼, ਬਲੌਸਮਜ਼ ਸਕੂਲ ਅਤੇ ਸੈਂਟ ਪੀਟਰਜ਼ ਸਕੂਲ ਪਟਿਆਲਾ ਦੇ ਵਿਦਿਆਰਥੀਆਂ ਅਤੇ ਸਟਾਫ਼ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਨਗਰ ਨਿਗਮ ਪਟਿਆਲਾ ਦੇ ਸਹਿਯੋਗ ਨਾਲ ਮਿਲ ਕੇ ਸਫ਼ਾਈ ਦੀ ਕਮਾਨ ਸੰਭਾਲੀ।
ਦੱਸਣਯੋਗ ਹੈ ਕਿ ਇਸ ਅਭਿਆਨ ਦੌਰਾਨ ਵਿਦਿਆਰਥੀਆਂ ਅਤੇ ਵਲੰਟੀਅਰਾਂ ਦੀਆਂ ਟੀਮਾਂ ਵੱਲੋਂ ਭਾਖੜਾ ਨਹਿਰ ਤੋਂ ਲੈ ਕੇ ਬਲੌਸਮਜ਼ ਸਕੂਲ ਦੇ ਮੋੜ ਤੱਕ ਪੂਰੇ ਮਾਰਗ ਦੀ ਬਾਰੀਕੀ ਨਾਲ ਸਫ਼ਾਈ ਕੀਤੀ ਗਈ। ਇਸ ਦੌਰਾਨ ਸੜਕਾਂ ਦੇ ਕਿਨਾਰਿਆਂ ਤੋਂ ਲਗਭਗ 300 ਕਿਲੋਗ੍ਰਾਮ ਕੂੜਾ-ਕਰਕਟ ਇਕੱਠਾ ਕਰਕੇ ਤੁਰੰਤ ਲਿਫਟ ਕਰਵਾਇਆ ਗਿਆ। ਸਕੂਲੀ ਬੱਚਿਆਂ ਨੇ ਸਫ਼ਾਈ ਕਾਰਜਾਂ ਵਿੱਚ ਪੂਰੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਮ ਲੋਕਾਂ ਨੂੰ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਦਾ ਸੁਨੇਹਾ ਦਿੱਤਾ।
ਇਸ ਸਬੰਧੀ ਟੀਮ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਫ਼ਾਈ ਅਭਿਆਨ ਦੌਰਾਨ ਟੀਮਾਂ ਨੇ ਦੇਖਿਆ ਕਿ ਸੜਕ ਦੇ ਕਿਨਾਰਿਆਂ ‘ਤੇ ਕਈ ਥਾਵਾਂ ‘ਤੇ ਕੂੜੇ ਦੇ ਢੇਰ ਲੱਗੇ ਹੋਏ ਸਨ ਅਤੇ ਇਸ ਤੋਂ ਇਲਾਵਾ ਇਹ ਗੱਲ ਵੀ ਸਾਹਮਣੇ ਆਈ ਕਿ ਸੜਕ ਕਿਨਾਰੇ ਸਥਿਤ ਖਾਣ-ਪੀਣ ਦੀਆਂ ਦੁਕਾਨਾਂ ਅਤੇ ਢਾਬਿਆਂ ‘ਤੇ ਸ਼ਾਮ ਵੇਲੇ ਸ਼ਰਾਬ ਨੋਸ਼ੀ ਲਈ ਬੈਨ ਕੀਤੇ ਗਏ ‘ਸਿੰਗਲ ਯੂਜ਼ ਪਲਾਸਟਿਕ’ ਦੇ ਗਲਾਸਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਵਰਤੋਂ ਤੋਂ ਬਾਅਦ ਇਸ ਪਲਾਸਟਿਕ ਦੇ ਕੂੜੇ ਨੂੰ ਪਿੱਛੇ ਖੱਡਿਆਂ ਅਤੇ ਖੁੱਲ੍ਹੀਆਂ ਥਾਵਾਂ ‘ਤੇ ਸੁੱਟ ਦਿੱਤਾ ਜਾਂਦਾ ਹੈ, ਜੋ ਵਾਤਾਵਰਣ ਲਈ ਗੰਭੀਰ ਖ਼ਤਰਾ ਬਣ ਰਿਹਾ ਹੈ।
‘ਮੇਰਾ ਪਟਿਆਲਾ ਮੈਂ ਹੀ ਸਵਾਰਾਂ’ ਦੇ ਮੈਂਬਰਾਂ, ਸਕੂਲ ਪ੍ਰਬੰਧਕਾਂ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੇ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ‘ਤੇ ਚਿੰਤਾ ਪ੍ਰਗਟਾਉਂਦਿਆਂ ਨਿਗਮ ਪ੍ਰਸ਼ਾਸਨ ਤੋਂ ਅਜਿਹੇ ਢਾਬਿਆਂ ਅਤੇ ਦੁਕਾਨਦਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸ਼ਹਿਰ ਵਾਸੀਆਂ ਅਤੇ ਵਪਾਰੀਆਂ ਨੂੰ ਅਪੀਲ ਕੀਤੀ ਕਿ ‘ਮਿਸ਼ਨ ਕਲੀਨ ਪਟਿਆਲਾ’ ਨੂੰ ਸਫ਼ਲ ਬਣਾਉਣ ਲਈ ਸਿੰਗਲ ਯੂਜ਼ ਪਲਾਸਟਿਕ ਦਾ ਬਾਈਕਾਟ ਕਰਨ ਅਤੇ ਕੂੜਾ ਨਿਰਧਾਰਿਤ ਥਾਵਾਂ ‘ਤੇ ਹੀ ਪਾਉਣ।
RELATED ARTICLES
- Advertisment -
Google search engine
Google search engine
Google search engine

Most Popular

Recent Comments