Homeਪਟਿਆਲਾ ਅਪਡੇਟ15 ਅਗਸਤ ਮੌਕੇ ਪਟਿਆਲਾ ਪੁਲਿਸ ਦੀ ਲੋਕਾਂ ਨੂੰ ਅਪੀਲ, ਸ਼ੱਕੀ ਵਿਅਕਤੀ ਜਾਂ...

15 ਅਗਸਤ ਮੌਕੇ ਪਟਿਆਲਾ ਪੁਲਿਸ ਦੀ ਲੋਕਾਂ ਨੂੰ ਅਪੀਲ, ਸ਼ੱਕੀ ਵਿਅਕਤੀ ਜਾਂ ਗਤੀਵਿਧੀ ਦੀ ਤੁਰੰਤ 112 ‘ਤੇ ਕਰੋ ਇਤਲਾਹ

ਪਟਿਆਲਾ, 6 ਅਗਸਤ:  (ਗੁਰਮੀਤ ਸਿੰਘ ਤੁੰਗ) ਆਗਾਮੀ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪਟਿਆਲਾ ਪੁਲਿਸ ਨੇ ਜ਼ਿਲ੍ਹਾ ਵਾਸੀਆਂ ਨੂੰ ਸੁਰੱਖਿਆ ਪ੍ਰਤੀ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਐਸ.ਪੀ. ਪਟਿਆਲਾ ਪਲਵਿੰਦਰ ਸਿੰਘ ਚੀਮਾ ਨੇ ਕਿਹਾ ਕਿ ਜੇਕਰ ਕਿਸੇ ਵੀ ਜਨਤਕ ਥਾਂ, ਰੇਲਵੇ ਸਟੇਸ਼ਨ, ਬੱਸ ਅੱਡੇ ਜਾਂ ਹੋਰ ਭੀੜ-ਭਾੜ ਵਾਲੇ ਇਲਾਕੇ ਵਿੱਚ ਕੋਈ ਸ਼ੱਕੀ ਵਿਅਕਤੀ, ਲਾਵਾਰਿਸ ਵਸਤੂ ਜਾਂ ਸ਼ੱਕੀ ਗਤੀਵਿਧੀ ਨਜ਼ਰ ਆਵੇ ਤਾਂ ਇਸ ਦੀ ਤੁਰੰਤ ਜਾਣਕਾਰੀ ਐਮਰਜੈਂਸੀ ਹੈਲਪਲਾਈਨ 112 ‘ਤੇ ਦਿੱਤੀ ਜਾਵੇ।

ਉਨ੍ਹਾਂ ਕਿਹਾ ਕਿ ਲੋਕਾਂ ਦੀ ਚੌਕਸੀ ਅਤੇ ਪੁਲਿਸ ਨਾਲ ਸਹਿਯੋਗ ਹੀ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਪਹਿਲਾਂ ਰੋਕਣ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਅਫ਼ਵਾਹਾਂ ਤੋਂ ਦੂਰ ਰਹਿਣ ਅਤੇ ਕਿਸੇ ਵੀ ਸ਼ੱਕੀ ਸਥਿਤੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ।

Video:

ਐਸ.ਪੀ. ਪਲਵਿੰਦਰ ਸਿੰਘ ਚੀਮਾ ਨੇ ਹੋਟਲ, ਪੀ.ਜੀ. ਅਤੇ ਗੈਸਟ ਹਾਊਸ ਸੰਚਾਲਕਾਂ ਨੂੰ ਵੀ ਵਿਸ਼ੇਸ਼ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਹਰ ਮਹਿਮਾਨ ਨੂੰ ਕਮਰਾ ਦੇਣ ਤੋਂ ਪਹਿਲਾਂ ਉਸ ਦੀ ਪਛਾਣ ਸਬੰਧੀ ਦਸਤਾਵੇਜ਼ (ਆਈ.ਡੀ.) ਦੀ ਪੂਰੀ ਤਸਦੀਕ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨਾ ਸਾਰੇ ਸੰਚਾਲਕਾਂ ਦੀ ਜ਼ਿੰਮੇਵਾਰੀ ਹੈ।

ਉਨ੍ਹਾਂ ਕਿਹਾ ਕਿ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪਟਿਆਲਾ ਪੁਲਿਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਲੋਕਾਂ ਦੇ ਸਹਿਯੋਗ ਨਾਲ ਹੀ ਜ਼ਿਲ੍ਹੇ ਵਿੱਚ ਸ਼ਾਂਤੀ, ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕਦਾ ਹੈ।

ਐਸ.ਪੀ. ਪਲਵਿੰਦਰ ਸਿੰਘ ਚੀਮਾ ਨੇ ਕਿਹਾ, “ਤੁਹਾਡੀ ਚੌਕਸੀ ਹੀ ਪਟਿਆਲਾ ਦੀ ਸੁਰੱਖਿਆ ਹੈ। ਆਓ, ਆਜ਼ਾਦੀ ਦਿਵਸ ਨੂੰ ਸੁਰੱਖਿਅਤ ਅਤੇ ਸ਼ਾਂਤੀਪੂਰਵਕ ਮਨਾਉਣ ਲਈ ਮਿਲ ਕੇ ਆਪਣਾ ਫ਼ਰਜ਼ ਨਿਭਾਈਏ।”

 

RELATED ARTICLES
- Advertisment -
Google search engine
Google search engine
Google search engine

Most Popular

Recent Comments