Homeਦੇਸ਼ਮੋਦੀ-ਸੁਖਬੀਰ ਮੁਲਾਕਾਤ 'ਤੇ ਕੇਜਰੀਵਾਲ ਦਾ ਤੰਜ, ਗਠਜੋੜ ਦੀ ਚਰਚਾ ਤੇਜ਼

ਮੋਦੀ-ਸੁਖਬੀਰ ਮੁਲਾਕਾਤ ‘ਤੇ ਕੇਜਰੀਵਾਲ ਦਾ ਤੰਜ, ਗਠਜੋੜ ਦੀ ਚਰਚਾ ਤੇਜ਼

Arvind Kejriwal questioned the possibility of a BJP-SAD alliance after PM Modi's meeting with SAD chief Sukhbir Singh Badal.

ਨਵੀਂ ਦਿੱਲੀ, 7 ਅਗਸਤ, 2026 (ਕਾਜਲ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਚਕਾਰ ਹੋਈ ਮੁਲਾਕਾਤ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਗਠਜੋੜ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ। ਆਮ ਆਦਮੀ ਪਾਰਟੀ (AAP) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇਸ ਮਾਮਲੇ ਨੂੰ ਲੈ ਕੇ ਭਾਜਪਾ ਅਤੇ ਅਕਾਲੀ ਦਲ ‘ਤੇ ਨਿਸ਼ਾਨਾ ਸਾਧਿਆ ਹੈ। ਕੇਜਰੀਵਾਲ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਪੋਸਟ ਕਰਦਿਆਂ ਤਨਜ਼ ਕੱਸਿਆ ਕਿ ਕੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਕਾਰ ਮੁੜ ਗਠਜੋੜ ਬਣਨ ਜਾ ਰਿਹਾ ਹੈ। ਉਨ੍ਹਾਂ ਨੇ ਲਿਖਿਆ, ਨਾ ਨਾ ਕਰਦੇ ਪਿਆਰ ਤੁਸੀਂ ਹੀ ਨਾਲ ਕਰ ਬੈਠੇ…?” ਅਤੇ ਭਾਜਪਾ-ਅਕਾਲੀ ਦਲ ਦੇ ਸੰਭਾਵਿਤ ਗਠਜੋੜ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ।

ਦੱਸਣਯੋਗ ਹੈ ਕਿ ਭਾਜਪਾ ਪਹਿਲਾਂ ਹੀ ਅਕਾਲੀ ਦਲ ਨਾਲ ਕਿਸੇ ਵੀ ਗਠਜੋੜ ਦੀ ਸੰਭਾਵਨਾ ਤੋਂ ਇਨਕਾਰ ਕਰ ਚੁੱਕੀ ਹੈ। ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਸੀ ਕਿ ਪਾਰਟੀ ਆਉਣ ਵਾਲੀਆਂ ਚੋਣਾਂ ਆਪਣੇ ਦਮ ‘ਤੇ ਲੜਨ ਦੀ ਤਿਆਰੀ ਕਰ ਰਹੀ ਹੈ ਅਤੇ ਇਸ ਸਮੇਂ ਗਠਜੋੜ ਬਾਰੇ ਕੋਈ ਗੱਲਬਾਤ ਨਹੀਂ ਚੱਲ ਰਹੀ। ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਲੰਬੇ ਸਮੇਂ ਤੱਕ ਐਨਡੀਏ ਦੇ ਸਾਥੀ ਰਹੇ ਹਨ, ਪਰ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਹੋਏ ਵਿਰੋਧ ਦੇ ਦੌਰਾਨ ਅਕਾਲੀ ਦਲ ਨੇ 2021 ਵਿੱਚ ਗਠਜੋੜ ਤੋੜ ਦਿੱਤਾ ਸੀ।

2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ 92 ਸੀਟਾਂ ਜਿੱਤ ਕੇ ਵੱਡੀ ਜਿੱਤ ਦਰਜ ਕੀਤੀ ਸੀ, ਜਦਕਿ ਸ਼੍ਰੋਮਣੀ ਅਕਾਲੀ ਦਲ ਨੂੰ 3 ਅਤੇ ਭਾਜਪਾ ਨੂੰ 2 ਸੀਟਾਂ ਮਿਲੀਆਂ ਸਨ। ਉੱਧਰ, ਪੰਜਾਬ ਕਾਂਗਰਸ ਵੱਲੋਂ ਵੀ ਭਾਜਪਾ ਅਤੇ ਆਮ ਆਦਮੀ ਪਾਰਟੀ ਵਿਚਕਾਰ ਮਿਲੀਭੁਗਤ ਦੇ ਦੋਸ਼ ਲਗਾਏ ਗਏ ਹਨ। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪਾਰਟੀ ਵਰਕਰਾਂ ਨੂੰ ਚੌਕਸ ਰਹਿਣ ਦੀ ਲੋੜ ਹੈ ਅਤੇ ਚੋਣਾਂ ਤੋਂ ਪਹਿਲਾਂ ਹਰ ਸਿਆਸੀ ਗਤੀਵਿਧੀ ‘ਤੇ ਨਜ਼ਰ ਰੱਖੀ ਜਾ ਰਹੀ ਹੈ।

 

RELATED ARTICLES
- Advertisment -
Google search engine
Google search engine
Google search engine

Most Popular

Recent Comments