Homeਪੰਜਾਬਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਐੱਸ.ਪੀ.ਸੀ. ਸਕੀਮ ਤਹਿਤ ਵਿਦਿਆਰਥੀਆਂ ਨੂੰ ਦਿੱਤਾ ਗਿਆ ਸੁਰੱਖਿਆ...

ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਐੱਸ.ਪੀ.ਸੀ. ਸਕੀਮ ਤਹਿਤ ਵਿਦਿਆਰਥੀਆਂ ਨੂੰ ਦਿੱਤਾ ਗਿਆ ਸੁਰੱਖਿਆ ਤੇ ਸਿਹਤ ਦਾ ਸੁਨੇਹਾ

Sangrur District Police educated students on safety, health and responsible citizenship through the Student Police Cadet (SPC) Scheme.

ਸੰਗਰੂਰ, 7 ਅਗਸਤ, 2026 (ਹਰਸ਼ਪ੍ਰੀਤ ਕੌਰ) : ਐਸ.ਐਸ.ਪੀ. ਸੰਗਰੂਰ ਡਾ. ਰਵਜੋਤ ਗਰੇਵਾਲ (ਆਈ.ਪੀ.ਐੱਸ.) ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਵਿਦਿਆਰਥੀਆਂ ਨੂੰ ਸਮਾਜਿਕ ਜ਼ਿੰਮੇਵਾਰੀਆਂ, ਸਿਹਤ, ਵਾਤਾਵਰਣ ਸੰਭਾਲ, ਸਾਈਬਰ ਸੁਰੱਖਿਆ ਅਤੇ ਕਰੀਅਰ ਸਬੰਧੀ ਜਾਗਰੂਕ ਕਰਨ ਦੇ ਉਦੇਸ਼ ਨਾਲ ਅੱਜ ਪੀ.ਜੀ.ਆਈ. ਸੈਟੇਲਾਈਟ ਸੈਂਟਰ, ਘਾਬਦਾਂ ਵਿਖੇ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।
ਇਹ ਪ੍ਰੋਗਰਾਮ ਸ. ਰਾਜੇਸ਼ ਛਿੱਬਰ, ਪੀ.ਪੀ.ਐੱਸ., ਕਪਤਾਨ ਪੁਲਿਸ (ਹੈੱਡਕੁਆਰਟਰ)-ਕਮ-ਜ਼ਿਲ੍ਹਾ ਕਮਿਊਨਿਟੀ ਪੁਲਿਸ ਅਫਸਰ, ਸੰਗਰੂਰ ਅਤੇ ਸ. ਪਰਮਿੰਦਰ ਸਿੰਘ ਬਰਾੜ, ਪੀ.ਪੀ.ਐੱਸ., ਡੀ.ਐੱਸ.ਪੀ. ਕਮਿਊਨਿਟੀ ਅਫੇਅਰਜ਼ ਦੀ ਅਗਵਾਈ ਹੇਠ ਐੱਸ.ਪੀ.ਸੀ. ਸਕੀਮ ਅਧੀਨ ਆਉਂਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਘਾਬਦਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ।
ਇਸ ਮੌਕੇ ਸ੍ਰੀ ਪੰਕਜ ਰਾਏ, ਆਈ.ਏ.ਐੱਸ., ਡਿਪਟੀ ਡਾਇਰੈਕਟਰ (ਐਡਮਿਨਿਸਟ੍ਰੇਸ਼ਨ), ਪੀ.ਜੀ.ਆਈ., ਚੰਡੀਗੜ੍ਹ, ਡਾ. ਸ਼ਰੁਤੀ ਸ਼ਰਮਾ, ਡਿਪਟੀ ਮੈਡੀਕਲ ਸੁਪਰਿੰਟੈਂਡੈਂਟ, ਪੀ.ਜੀ.ਆਈ. ਸੈਟੇਲਾਈਟ ਸੈਂਟਰ, ਘਾਬਦਾਂ, ਡਾ. ਨਿੱਪੁਣ ਪ੍ਰਿੰਜਾ, ਅਸਿਸਟੈਂਟ ਪ੍ਰੋਫੈਸਰ, ਡਾ. ਅਮਨਦੀਪ ਕੌਰ, ਡੈਂਟਲ ਸਰਜਨ, ਡਾ. ਸਤ੍ਰਿਸ਼ਨਾ, ਬਾਲ ਰੋਗ ਮਾਹਿਰ, ਡਾ. ਸਤਵਿੰਦਰ ਕੌਰ, ਐਨੇਸਥੀਸੀਆ ਵਿਭਾਗ, ਸ੍ਰੀ ਭਗਵੰਤ ਸਿੰਘ, ਅਧਿਆਪਕ ਅਤੇ ਐੱਸ.ਪੀ.ਸੀ. ਸਕੀਮ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਘਾਬਦਾਂ ਦੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ।
ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਰੁੱਖ ਲਗਾਉਣ ਅਤੇ ਵਾਤਾਵਰਣ ਦੀ ਸੰਭਾਲ, ਸਿਹਤ ਤੇ ਸਫ਼ਾਈ, ਸਾਈਬਰ ਅਪਰਾਧਾਂ ਤੋਂ ਬਚਾਅ ਅਤੇ ਡਿਜ਼ਿਟਲ ਸੁਰੱਖਿਆ, ਕੁਦਰਤ ਦੀ ਰੱਖਿਆ ਅਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਸਰਦਾਰ ਵੱਲਭਭਾਈ ਪਟੇਲ ਜੀ ਦੇ ਜੀਵਨ, ਉਨ੍ਹਾਂ ਦੀ ਦੇਸ਼ ਪ੍ਰਤੀ ਸੇਵਾ ਅਤੇ ਰਾਸ਼ਟਰੀ ਏਕਤਾ ਲਈ ਉਨ੍ਹਾਂ ਦੇ ਯੋਗਦਾਨ ਬਾਰੇ ਵੀ ਜਾਣੂ ਕਰਵਾਇਆ ਗਿਆ।
ਇਸ ਮੌਕੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਨੂੰ ਬਿਹਤਰ ਬਣਾਉਣ ਲਈ ਵੱਖ-ਵੱਖ ਕਰੀਅਰ ਮੌਕਿਆਂ ਸਬੰਧੀ ਮਾਰਗਦਰਸ਼ਨ ਅਤੇ ਪ੍ਰੇਰਣਾ ਵੀ ਦਿੱਤੀ ਗਈ। ਬੁਲਾਰਿਆਂ ਨੇ ਵਿਦਿਆਰਥੀਆਂ ਨੂੰ ਸਾਈਬਰ ਅਪਰਾਧਾਂ ਪ੍ਰਤੀ ਸੁਚੇਤ ਰਹਿਣ, ਸੋਸ਼ਲ ਮੀਡੀਆ ਅਤੇ ਡਿਜ਼ਿਟਲ ਪਲੇਟਫਾਰਮਾਂ ਦੀ ਸੁਰੱਖਿਅਤ ਵਰਤੋਂ ਕਰਨ ਅਤੇ ਕਿਸੇ ਵੀ ਸ਼ੱਕੀ ਆਨਲਾਈਨ ਗਤੀਵਿਧੀ ਤੋਂ ਸਾਵਧਾਨ ਰਹਿਣ ਲਈ ਪ੍ਰੇਰਿਤ ਕੀਤਾ।
ਪ੍ਰੋਗਰਾਮ ਦੌਰਾਨ 31 ਅਕਤੂਬਰ 2026 ਨੂੰ ਸਰਦਾਰ ਵੱਲਭਭਾਈ ਪਟੇਲ ਜੀ ਦੇ 151ਵੇਂ ਜਨਮ ਦਿਵਸ ਮੌਕੇ ਮਨਾਏ ਜਾਣ ਵਾਲੇ ਰਾਸ਼ਟਰੀ ਏਕਤਾ ਦਿਵਸ ਦੇ ਸੰਦਰਭ ਵਿੱਚ ਪੀ.ਜੀ.ਆਈ. ਸੈਟੇਲਾਈਟ ਸੈਂਟਰ, ਘਾਬਦਾਂ ਦੇ ਵਿਹੜੇ ਵਿੱਚ ਫਲਦਾਰ, ਛਾਂਦਾਰ ਅਤੇ ਫੁੱਲਦਾਰ ਬੂਟੇ ਵੀ ਲਗਾਏ ਗਏ। ਇਸ ਉਪਰਾਲੇ ਰਾਹੀਂ ਵਿਦਿਆਰਥੀਆਂ ਅਤੇ ਸਮਾਜ ਦੇ ਹੋਰ ਵਰਗਾਂ ਨੂੰ ਵਾਤਾਵਰਣ ਦੀ ਸੰਭਾਲ ਅਤੇ ਵੱਧ ਤੋਂ ਵੱਧ ਰੁੱਖ ਲਗਾਉਣ ਦਾ ਸੰਦੇਸ਼ ਦਿੱਤਾ ਗਿਆ।
ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਕਿਹਾ ਗਿਆ ਕਿ ਐੱਸ.ਪੀ.ਸੀ. ਸਕੀਮ ਰਾਹੀਂ ਵਿਦਿਆਰਥੀਆਂ ਨੂੰ ਪੁਲਿਸ ਅਤੇ ਸਮਾਜ ਦਰਮਿਆਨ ਬਿਹਤਰ ਤਾਲਮੇਲ, ਜ਼ਿੰਮੇਵਾਰ ਨਾਗਰਿਕਤਾ, ਸੁਰੱਖਿਆ ਅਤੇ ਸਮਾਜਿਕ ਸਰੋਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਅਜਿਹੇ ਪ੍ਰੋਗਰਾਮ ਭਵਿੱਖ ਵਿੱਚ ਵੀ ਜਾਰੀ ਰੱਖੇ ਜਾਣਗੇ।
RELATED ARTICLES
- Advertisment -
Google search engine
Google search engine
Google search engine

Most Popular

Recent Comments