Homeਪੰਜਾਬਪੰਜਾਬ ਦੀਆਂ ਮੰਡੀਆਂ 'ਚੋਂ 18 ਲੱਖ ਟਨ ਪੁਰਾਣਾ ਅਨਾਜ ਚੁੱਕੇਗਾ ਕੇਂਦਰ: ਮੁੱਖ...

ਪੰਜਾਬ ਦੀਆਂ ਮੰਡੀਆਂ ‘ਚੋਂ 18 ਲੱਖ ਟਨ ਪੁਰਾਣਾ ਅਨਾਜ ਚੁੱਕੇਗਾ ਕੇਂਦਰ: ਮੁੱਖ ਮੰਤਰੀ ਮਾਨ

Centre agrees to lift 18 lakh metric tonnes of old grain stock from Punjab mandis before paddy procurement.

ਚੰਡੀਗੜ੍ਹ, 9 ਅਗਸਤ 2026 (ਰਾਜੇਸ਼ ਕੁਮਾਰ) : ਝੋਨੇ ਦੀ ਆਉਣ ਵਾਲੀ ਖਰੀਦ ਤੋਂ ਪਹਿਲਾਂ ਪੰਜਾਬ ਦੀਆਂ ਮੰਡੀਆਂ ਵਿੱਚ ਭੰਡਾਰਨ ਦੀ ਥਾਂ ਬਣਾਉਣ ਲਈ ਕੇਂਦਰ ਸਰਕਾਰ ਨੇ 18 ਲੱਖ ਮੀਟ੍ਰਿਕ ਟਨ ਪੁਰਾਣਾ ਅਨਾਜ 20 ਸਤੰਬਰ ਤੱਕ ਚੁੱਕਣ ਲਈ ਸਹਿਮਤੀ ਦਿੱਤੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਉਨ੍ਹਾਂ ਨੇ ਦਿੱਲੀ ਵਿੱਚ ਕੇਂਦਰੀ ਮੰਤਰੀਆਂ ਪ੍ਰਹਿਲਾਦ ਜੋਸ਼ੀ ਅਤੇ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕਰਕੇ ਇਹ ਮੁੱਦਾ ਉਠਾਇਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਸਾਲ ਕਰੀਬ 180 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋਣ ਦੀ ਉਮੀਦ ਹੈ, ਇਸ ਲਈ ਪਹਿਲਾਂ ਹੀ ਢੁੱਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ।

ਮਾਨ ਨੇ ਕਿਹਾ ਕਿ ਸਰਕਾਰ ਦਾ ਟੀਚਾ ਕਿਸਾਨਾਂ ਨੂੰ ਫ਼ਸਲ ਵੇਚਣ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਾ ਆਉਣ ਦੇਣਾ ਅਤੇ ਸਮੇਂ ਸਿਰ ਅਦਾਇਗੀ ਯਕੀਨੀ ਬਣਾਉਣਾ ਹੈ। ਉਨ੍ਹਾਂ ਕੇਂਦਰ ਤੋਂ ਪੰਜਾਬ ਵਿੱਚ ਪਈ 27 ਲੱਖ ਟਨ ਕਣਕ ਨੂੰ ਵੀ ਹੋਰ ਸੂਬਿਆਂ ਵਿੱਚ ਭੇਜਣ ਦੀ ਮੰਗ ਕੀਤੀ ਹੈ।

 

RELATED ARTICLES
- Advertisment -
Google search engine
Google search engine
Google search engine

Most Popular

Recent Comments