Homeਪੰਜਾਬਪੰਜਾਬ ਨਾਲ ਜੋੜੀ ਵਾਇਰਲ ਵੀਡੀਓ ’ਤੇ ਵਿਵਾਦ, ਪੁਲਿਸ ਨੇ ਦੱਸਿਆ ਰਾਜਸਥਾਨ ਦਾ...

ਪੰਜਾਬ ਨਾਲ ਜੋੜੀ ਵਾਇਰਲ ਵੀਡੀਓ ’ਤੇ ਵਿਵਾਦ, ਪੁਲਿਸ ਨੇ ਦੱਸਿਆ ਰਾਜਸਥਾਨ ਦਾ ਮਾਮਲਾ

ਜਲੰਧਰ:11ਅਗਸਤ (ਛਤਰਪਾਲ ਸਿੰਘ):ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਦੋ ਨੌਜਵਾਨਾਂ ਦੀ ਇੱਕ ਵੀਡੀਓ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਵੀਡੀਓ ਵਿੱਚ ਦੋ ਨੌਜਵਾਨ ਸੜਕ ’ਤੇ ਨਸ਼ੇ ਦੀ ਹਾਲਤ ਵਿੱਚ ਨੱਚਦੇ ਦਿਖਾਈ ਦੇ ਰਹੇ ਹਨ। ਪੰਜਾਬੀ ਆਡੀਓ ਕਾਰਨ ਇਹ ਵੀਡੀਓ ਕਥਿਤ ਤੌਰ ’ਤੇ ਪੰਜਾਬ ਨਾਲ ਜੋੜ ਕੇ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਗਈ।

ਸਾਬਕਾ ਕ੍ਰਿਕਟਰ ਅਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਵੀ ਇਹ ਵੀਡੀਓ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਸਾਂਝੀ ਕਰਦਿਆਂ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ। ਆਪਣੀ ਪੋਸਟ ਵਿੱਚ ਉਨ੍ਹਾਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਸੂਬੇ ਨੂੰ ਇਸ ਸਮੱਸਿਆ ਤੋਂ ਬਾਹਰ ਕੱਢਣ ਦੀ ਅਪੀਲ ਕੀਤੀ।

ਹਾਲਾਂਕਿ, ਇਸ ਪੋਸਟ ਤੋਂ ਬਾਅਦ ਪੰਜਾਬ ਪੁਲਿਸ ਨੇ ਤੁਰੰਤ ਸਪੱਸ਼ਟੀਕਰਨ ਜਾਰੀ ਕੀਤਾ। ਪੁਲਿਸ ਨੇ ਹਰਭਜਨ ਸਿੰਘ ਨੂੰ ਟੈਗ ਕਰਦਿਆਂ ਕਿਹਾ ਕਿ ਵਾਇਰਲ ਵੀਡੀਓ ਪੰਜਾਬ ਦੀ ਨਹੀਂ ਹੈ। ਪੁਲਿਸ ਅਨੁਸਾਰ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਵੀਡੀਓ ਰਾਜਸਥਾਨ ਦੇ ਸ਼੍ਰੀ ਗੰਗਾਨਗਰ ਜ਼ਿਲ੍ਹੇ ਨਾਲ ਸਬੰਧਤ ਹੈ।

ਪੰਜਾਬ ਪੁਲਿਸ ਨੇ ਸੋਸ਼ਲ ਮੀਡੀਆ ਯੂਜ਼ਰਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਵੀਡੀਓ ਵਿੱਚ ਪੰਜਾਬੀ ਭਾਸ਼ਾ ਜਾਂ ਪੰਜਾਬੀ ਗੀਤ ਹੋਣ ਦੇ ਆਧਾਰ ’ਤੇ ਉਸਨੂੰ ਪੰਜਾਬ ਦੀ ਘਟਨਾ ਨਾ ਮੰਨਿਆ ਜਾਵੇ। ਪੁਲਿਸ ਨੇ ਕਿਹਾ ਕਿ ਕਿਸੇ ਵੀ ਸਮੱਗਰੀ ਨੂੰ ਅੱਗੇ ਸਾਂਝਾ ਕਰਨ ਤੋਂ ਪਹਿਲਾਂ ਉਸਦੇ ਸਥਾਨ ਅਤੇ ਤੱਥਾਂ ਦੀ ਪੁਸ਼ਟੀ ਕਰਨੀ ਜ਼ਰੂਰੀ ਹੈ।

ਪੁਲਿਸ ਨੇ ਲੋਕਾਂ ਨੂੰ ਸੋਸ਼ਲ ਮੀਡੀਆ ’ਤੇ ਗੁੰਮਰਾਹਕੁੰਨ ਜਾਣਕਾਰੀ ਫੈਲਾਉਣ ਤੋਂ ਬਚਣ ਅਤੇ ਜ਼ਿੰਮੇਵਾਰੀ ਨਾਲ ਸਮੱਗਰੀ ਸਾਂਝੀ ਕਰਨ ਦੀ ਅਪੀਲ ਕੀਤੀ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments