Homeਪਟਿਆਲਾ ਅਪਡੇਟਫੀਸ ਵਾਧੇ ਵਿਰੋਧੀ ਫਰੰਟ ਵੱਲੋਂ ਯੂਨੀਵਰਸਿਟੀ ਵਿੱਚ ਫੀਸਾਂ ਚ ਕੀਤੇ ਵਾਧੇ ਅਤੇ...

ਫੀਸ ਵਾਧੇ ਵਿਰੋਧੀ ਫਰੰਟ ਵੱਲੋਂ ਯੂਨੀਵਰਸਿਟੀ ਵਿੱਚ ਫੀਸਾਂ ਚ ਕੀਤੇ ਵਾਧੇ ਅਤੇ ਬੁਨਿਆਦੀ ਸਹੂਲਤਾਂ ਲਈ ਵੀ.ਸੀ. ਦਫਤਰ ਬਾਹਰ ਪੱਕੇ ਧਰਨੇ ਦੀ ਸ਼ੁਰੂਆਤ ਕੀਤੀ ਗਈ

Anti-Fee Hike Front begins indefinite protest over fee hike and basic amenities.

ਪਟਿਆਲਾ, 12 ਅਗਸਤ, 2026 (ਦੀਪਕ ਦੱਤਾ) : ਪੰਜਾਬੀ ਯੂਨੀਵਰਸਿਟੀ ਪਟਿਆਲਾ: ਫੀਸ ਵਾਧੇ ਵਿਰੋਧੀ ਫਰੰਟ ਵੱਲੋਂ ਯੂਨੀਵਰਸਿਟੀ ਵਿੱਚ ਫੀਸਾਂ ਚ ਕੀਤੇ ਵਾਧੇ ਅਤੇ ਬੁਨਿਆਦੀ ਸਹੂਲਤਾਂ ਲਈ ਵੀ.ਸੀ. ਦਫਤਰ ਬਾਹਰ ਪੱਕੇ ਧਰਨੇ ਦੀ ਸ਼ੁਰੂਆਤ ਕੀਤੀ ਗਈ ਅਤੇ ਅੱਜ ਕੈਬਿਨੇਟ ਮੰਤਰੀ ਬਲਬੀਰ ਸਿੰਘ ਨੂੰ ਘੇਰ ਕੇ ਸਵਾਲ ਕੀਤੇ ਗਏ। ਵਿਦਿਆਰਥੀਆਂ ਨੇ ਮੰਤਰੀ ਨੂੰ ਸਵਾਲ ਕੀਤੇ ਕਿ ਪੰਜਾਬ ਸਰਕਾਰ ਦੁਆਰਾ ਯੂਨੀਵਰਸਿਟੀ ਦਾ 150 ਕਰੋੜ ਦਾ ਕਰਜਾ ਮਾਫ਼ ਕਰਨ ਦਾ ਵਾਅਦਾ ਕਿਉ ਨਹੀਂ ਪੂਰਾ ਕੀਤਾ ਗਿਆ ਅਤੇ ਵਾਅਦੇ ਅਨੁਸਾਰ ਹਰ ਸਾਲ ਯੂਨੀਵਰਸਿਟੀ ਦੀ ਗ੍ਰਾਂਟ 6 ਫੀਸਦੀ ਕਿਉ ਨਹੀਂ ਵਧਾਈ ਗਈ। ਫਰੰਟ ਨੇ ਮੰਗ ਕੀਤੀ ਹੈ ਕਿ ਹੋਸਟਲਾਂ ਅਤੇ ਕੋਰਸਾਂ ਦੀਆਂ ਵਧਾਈਆਂ ਫੀਸਾਂ ਤੁਰੰਤ ਵਾਪਸ ਲਈਆਂ ਜਾਣ ਅਤੇ ਯੂਨੀਵਰਸਿਟੀ ਦੀਆਂ ਬੁਨਿਆਦੀ ਸਹੂਲਤਾਂ ਵਿੱਚ ਸੁਧਾਰ ਕੀਤਾ ਜਾਵੇ।


ਅੱਜ ਦੇ ਪ੍ਰਦਸ਼ਨ ਦੇ ਪਹਿਲੇ ਦਿਨ ਪੀ.ਐੱਸ.ਯੂ. ਵਲੋ ਵਕਸ਼ਿਤ ਗਰਗ, ਐੱਸ.ਐੱਫ.ਆਈ. ਵਲੋ ਰਮਨਦੀਪ ਸਿੰਘ, ਪੀ.ਐੱਸ.ਐੱਫ ਵਲੋ ਗਗਨ, ਏ.ਆਈ.ਐੱਸ.ਐੱਫ. ਤੋ ਰਾਹੁਲ, ਪੀ.ਐੱਸ.ਯੂ.(ਲ) ਵਲੋ ਹਰਪੀਤ ਸਿੰਘ, ਡੀ.ਐੱਸ.ਓ. ਤੋ ਪਾਰਸ, ਅਗਰਗਾਮੀ ਤੋ ਵਿਕਾਸ ਅਦਮ,ਪੀ.ਆਰ.ਐਸ.ਯੂ ਤੋ ਕੇਸ਼ਵ ਨੇ ਸੰਬੋਧਨ ਕੀਤਾ।

ਬੁਲਾਰਿਆ ਨੇ ਗੱਲਬਾਤ ਕਰਦੇ ਹੋਏ ਕਿਹਾ ਪੰਜਾਬੀ ਯੂਨੀਵਰਸਿਟੀ ਦੁਆਰਾ ਵਿਦਿਆਰਥੀਆਂ ਦੀਆਂ ਹੋਸਟਲ ਅਤੇ ਵਿਭਾਗੀ ਫੀਸਾਂ ਵਿੱਚ ਭਾਰੀ ਵਾਧੇ ਕੀਤੇ ਗਏ ਹਨ। ਹੋਸਟਲ ਫੀਸਾਂ ਵਿੱਚ ਲਗਭਗ 30 ਤੋਂ ਲੈ ਕੇ 42% ਤੱਕ ਵਾਧਾ ਕੀਤਾ ਗਿਆ ਹੈ ਅਤੇ ਵਿਭਾਗੀ ਫੀਸਾਂ ਵਿੱਚ 10 ਫੀਸਦੀ ਤੋਂ ਲੈ ਕੇ 657 ਫੀਸਦੀ ਤੱਕ ਵਾਧੇ ਕੀਤੇ ਗਏ ਹਨ। ਜਿਵੇਂ ਕਿ ਫਿਲਮ ਮੇਕਿੰਗ ਵਿਭਾਗ ਵਿੱਚ ਫੀਸ 16 ਹਜਾਰ ਤੋਂ ਵਧਾ ਕੇ 122000 ਕਰ ਦਿੱਤੀ ਗਈ ਹੈ। MBA (international business) 2 ਲੱਖ 63ਹਜਾਰ ਤੋਂ ਵਧਾ ਕੇ 2 ਲੱਖ 90 ਹਜ਼ਾਰ ਕਰ ਦਿੱਤੀ ਹੈ, MPT ਦੀ ਫੀਸ 148000, ਬੀ.ਟੈਕ ਦੀ ਫੀਸ 129000 ਕਰ ਦਿੱਤੀ ਗਈ ਹੈ। ਵਿਦਿਆਰਥੀ ਜਥੇਬੰਦੀਆਂ ਇਸ ਦੇ ਖਿਲਾਫ ਸੰਘਰਸ਼ ਕਰ ਰਹੀਆਂ ਹਨ। ਉਹਨਾਂ ਦਾ ਕਹਿਣਾ ਇਹ ਹੈ ਕਿ ਸਿੱਖਿਆ ਕੋਈ ਜਿਨਸ ਨਹੀਂ ਹੈ ਜਿਸ ਨੂੰ ਖਰੀਦਿਆ ਤੇ ਵੇਚਿਆ ਜਾਂਦਾ ਹੈ ਇਹ ਸਰਕਾਰ ਦੀ ਜਿੰਮੇਵਾਰੀ ਹੈ ਤੇ ਸਿੱਖਿਆ ਹਰ ਵਿਅਕਤੀ ਦੇ ਪਹੁੰਚ ਵਿੱਚ ਹੋਣੀ ਚਾਹੀਦੀ ਹੈ।

ਯੂਨੀਵਰਸਿਟੀ ਦਾ ਇਸ ਸਾਲ ਦਾ ਕੁੱਲ ਬਜਟ 732 ਕਰੋੜ ਦਾ ਹੈ ਜਿਸ ਵਿੱਚ 397 ਕਰੋੜ ਸਰਕਾਰ ਦੀ ਗਰਾਂਟ ਹੈ ਅਤੇ ਲਗਭਗ 240 ਕਰੋੜ ਵਿਦਿਆਰਥੀਆਂ ਦੀਆਂ ਫੀਸਾਂ ਤੋਂ ਇਕੱਠਾ ਹੁੰਦਾ ਹੈ। ਇਸ ਦੇ ਨਾਲ ਹੀ ਪੰਜਾਬੀ ਯੂਨੀਵਰਸਿਟੀ ਸਿਰ 150 ਕਰੋੜ ਦਾ ਕਰਜ਼ਾ ਵੀ ਹੈ। ਜਿਸ ਦਾ ਯੂਨੀਵਰਸਿਟੀ ਹਰ ਸਾਲ 14 ਕਰੋੜ ਵਿਆਜ ਦਿੰਦੀ ਹੈ। ਮੁੱਖ ਮੰਤਰੀ ਦੇ ਐਲਾਨ ਤੋਂ ਬਾਅਦ ਵੀ ਇਹ ਕਰਜ਼ਾ ਹਜੇ ਤੱਕ  ਮਾਫ਼ ਨਹੀਂ ਹੋਇਆ।

ਫਰੰਟ ਦੇ ਬੁਲਾਰਿਆਂ ਨੇ ਗੱਲ ਕੀਤੀ ਗਈ ਯੂਨੀਵਰਸਿਟੀ ਪ੍ਰਸ਼ਾਸਨ ਯੂਨੀਵਰਸਿਟੀ ਨੂੰ ਡੋਬਣ ਵਾਲੀ ਦਿਸ਼ਾ ਵਿੱਚ ਤੁਰਿਆ ਹੋਇਆ ਹੈ। ਵਿਦਿਆਰਥੀਆਂ ਦੇ ਵਾਰ-ਵਾਰ ਮੰਗ ਪੱਤਰ ਦੇਣ ਤੋਂ ਬਾਅਦ ਵੀ ਯੂਨੀਵਰਸਿਟੀ ਪ੍ਰਸ਼ਾਸਨ ਦੇ ਕੰਨ ‘ਤੇ ਜੂੰ ਤੱਕ ਨਹੀਂ ਸਰਕਦੀ। ਇਸ ਲਈ ਜਦੋਂ ਤੱਕ ਫਰੰਟ ਦੀਆਂ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ ਓਦੋਂ ਤੱਕ ਵੀਸੀ ਦਫਤਰ ਦੇ ਬਾਹਰ ਪੱਕਾ ਧਰਨਾ ਜਾਰੀ ਰਹੇਗਾ।

RELATED ARTICLES
- Advertisment -
Google search engine
Google search engine
Google search engine

Most Popular

Recent Comments