Homeਪੰਜਾਬਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਸਬੰਧੀ ਫੁੱਲ ਡਰੈੱਸ ਰਿਹਰਸਲ

ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਸਬੰਧੀ ਫੁੱਲ ਡਰੈੱਸ ਰਿਹਰਸਲ

A full dress rehearsal was conducted ahead of the district-level Independence Day celebrations to ensure smooth and coordinated arrangements.

ਸੰਗਰੂਰ, 13 ਅਗਸਤ, 2026 (ਕਾਜਲ) : ਅਜ਼ਾਦੀ ਦਿਵਸ ਸਬੰਧੀ ਪੁਲਿਸ ਲਾਈਨਜ਼, ਸੰਗਰੂਰ ਵਿਖੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜਾ ਸਮਾਗਮ ਮੌਕੇ ਕੈਬਨਿਟ ਮੰਤਰੀ ਸ੍ਰ ਤਰੁਨਪ੍ਰੀਤ ਸਿੰਘ ਸੌਂਦ, ਮੁੱਖ ਮਹਿਮਾਨ ਵਜੋਂ ਕੌਮੀ ਝੰਡਾ ਚੜ੍ਹਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ, ਸ਼੍ਰੀਮਤੀ ਪੂਨਮਦੀਪ ਕੌਰ ਨੇ ਅੱਜ ਆਜ਼ਾਦੀ ਦਿਵਸ ਸਮਾਰੋਹ ਲਈ ਪੁਲਿਸ ਲਾਈਨਜ਼, ਸਟੇਡੀਅਮ ਵਿਖੇ ਹੋਈ ਫੁੱਲ ਡਰੈਸ ਰਿਹਰਸਲ ਦਾ ਜ਼ਾਇਜ਼ਾ ਲੈਣ ਉਪਰੰਤ ਸਾਂਝੀ ਕੀਤੀ। ਉਹਨਾਂ ਨੇ ਇਸ ਮੌਕੇ ਕੌਮੀ ਝੰਡਾ ਚੜ੍ਹਾਇਆ ਅਤੇ ਪਰੇਡ ਦਾ ਨਿਰੀਖਣ ਕਰਨ ਤੋਂ ਬਾਅਦ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਸਮੇਂ ਉਹਨਾਂ ਨਾਲ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀਮਤੀ ਰਵਜੋਤ ਕੌਰ ਗਰੇਵਾਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਵੀ ਹਾਜ਼ਰ ਸਨ।

ਇਸ ਮੌਕੇ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼, ਐੱਨ. ਸੀ. ਸੀ. ਕੈਡਿਟਾਂ, ਬੈਂਡ ਵੱਲੋਂ ਪਰੇਡ ਵਿੱਚ ਹਿੱਸਾ ਲਿਆ ਗਿਆ। ਡਿਪਟੀ ਕਮਿਸ਼ਨਰ ਨੇ ਸਮਾਗਮ ਦੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦੇਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਕਿਹਾ ਕਿ ਹਰ ਅਧਿਕਾਰੀ ਵੱਲੋਂ ਉਸ ਨੂੰ ਸੌਂਪੀ ਗਈ ਡਿਊਟੀ ਨੂੰ ਪੂਰੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਨਿਭਾਇਆ ਜਾਵੇ। ਉਹਨਾਂ ਨੇ ਫੁੱਲ ਡਰੈੱਸ ਰਿਹਰਸਲ ਸਮੇਂ ਪਾਈਆਂ ਗਈਆਂ ਛੋਟੀਆਂ-ਮੋਟੀਆਂ ਤਰੁਟੀਆਂ ਨੂੰ ਦੂਰ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਵੀ ਜਾਰੀ ਕੀਤੀ। ਇਸ ਮੌਕੇ ’ਤੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।

RELATED ARTICLES
- Advertisment -
Google search engine
Google search engine
Google search engine

Most Popular

Recent Comments