Homeਪੰਜਾਬਪੀ.ਏ.ਯੂ.-ਕੇ.ਵੀ.ਕੇ., ਸੰਗਰੂਰ ਨੇ ਵਣ ਮਹਾਂਉਤਸਵ ਮਨਾਇਆ

ਪੀ.ਏ.ਯੂ.-ਕੇ.ਵੀ.ਕੇ., ਸੰਗਰੂਰ ਨੇ ਵਣ ਮਹਾਂਉਤਸਵ ਮਨਾਇਆ

PAU-KVK Sangrur celebrated Van Mahotsav to promote tree plantation, environmental awareness and sustainable development.

ਸੰਗਰੂਰ, 13 ਅਗਸਤ, 2026 (ਦੀਪਕ ਦੱਤਾ) : ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਅਤੇ ਆਈ.ਸੀ.ਏ.ਆਰ.-ਅਟਾਰੀ, ਜ਼ੋਨ-1, ਲੁਧਿਆਣਾ ਦੀ ਅਗਵਾਈ ਹੇਠ ਵਣ ਮਹੋਤਸਵ ਮਨਾਇਆ ਗਿਆI ਇਸ ਪ੍ਰੋਗਰਾਮ ਦਾ ਉਦੇਸ਼ ਕਿਸਾਨਾਂ ਨੂੰ ਵਾਤਾਵਰਨ ਸੰਤੁਲਨ ਬਣਾਈ ਰੱਖਣ, ਵਾਤਾਵਰਨ ਦੀ ਰੱਖਿਆ ਕਰਨ ਅਤੇ ਜੀਵਨ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣ ਲਈ ਰੁੱਖਾਂ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਸੀ।
ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਦੇ ਇੰਚਾਰਜ ਡਾ. ਮਨਦੀਪ ਸਿੰਘ ਨੇ ਵਾਤਾਵਰਨ ਸੰਤੁਲਨ ਬਣਾਈ ਰੱਖਣ ਅਤੇ ਜੀਵਨ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣ ਵਿੱਚ ਰੁੱਖਾਂ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਉਨ੍ਹਾਂ ਰੁੱਖ ਲਗਾਉਣ ਅਤੇ ਵਾਤਾਵਰਨ ਦੀ ਸੰਭਾਲ ਲਈ ਯੋਗਦਾਨ ਪਾਉਣ ਵਿੱਚ ਕਿਸਾਨਾਂ ਦੀ ਭੂਮਿਕਾ ‘ਤੇ ਜ਼ੋਰ ਦਿੱਤਾ। ਇਸ ਤੋਂ ਇਲਾਵਾ, ਉਨ੍ਹਾਂ ਨੇ ਕਿਸਾਨਾਂ ਨੂੰ ਵਧੀਆ ਕਿਸਮ ਦੇ ਰੁੱਖ ਲਗਾਉਣ ਲਈ ਜੰਗਲਾਤ ਵਿਭਾਗ ਨਾਲ ਸੰਪਰਕ ਕਰਨ ਦੀ ਸਲਾਹ ਦਿੱਤੀ। ਡਾ. ਰਵਿੰਦਰ ਕੌਰ, ਸਹਿਯੋਗੀ ਪ੍ਰੋਫੈਸਰ (ਬਾਗਬਾਨੀ) ਨੇ ਮੌਸਮੀ ਫਲਦਾਰ ਬੂਟਿਆਂ ਦੇ ਫਾਇਦਿਆਂ ਨੂੰ ਸਾਂਝਾ ਕੀਤਾ। ਡਾ. ਵਿਤਸਤਾ, ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਨੇ ਸਮੂਹ ਕਿਸਾਨਾਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਆਪਣੇ ਪਿੰਡਾਂ ਵਿੱਚ ਰੁੱਖ ਲਗਾਉਣ ਅਤੇ ਉਹਨਾਂ ਦਾ ਪਾਲਣ-ਪੋਸ਼ਣ ਲਈ ਉਤਸ਼ਾਹਤ ਕੀਤਾ। ਪ੍ਰੋਗਰਾਮ ਵਿੱਚ ਕੁੱਲ 35 ਕਿਸਾਨਾਂ ਨੇ ਹਿੱਸਾ ਲਿਆ। ਇਸ ਮੌਕੇ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਨ ਦੀ ਰੱਖਿਆ ਲਈ ਅਜਿਹੀਆਂ ਪਹਿਲਕਦਮੀਆਂ ਨੂੰ ਜਾਰੀ ਰੱਖਣ ਦੇ ਸੰਕਲਪ ਦੇ ਨਾਲ ਪ੍ਰੋਗਰਾਮ ਦੀ ਸਮਾਪਤੀ ਹੋਈ।
RELATED ARTICLES
- Advertisment -
Google search engine
Google search engine
Google search engine

Most Popular

Recent Comments